Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਘਰ ਵਿੱਚ ਸੁੱਤੇ ਪਏ ਪਰਿਵਾਰ ਨੂੰ ਨਿਸ਼ਾਨਾ ਬਣਾਇਆ

September 21, 2020 02:31 AM

* ਚੋਰ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਲੈ ਗਏ

ਗੋਰਾਇਆ, 20 ਸਤੰਬਰ (ਪੋਸਟ ਬਿਊਰੋ)- ਕੱਲ੍ਹ ਰਾਤ ਚੋਰਾਂ ਨੇ ਘਰ ਸੁੱਤੇ ਹੋਏ ਪਰਵਾਰ ਨੂੰ ਨਿਸ਼ਾਨਾ ਬਣਾ ਕੇ ਘਰ `ਚੋਂ ਪਰਸ, ਨਕਦੀ, ਸੋਨੇ ਦੇ ਗਹਿਣੇ ਚੋਰੀ ਕਰ ਲਏ। ਪਰਵਾਰ ਨੂੰ ਚੋਰੀ ਹੋਏ ਪਰਸ ਬਾਹਰ ਗਲੀ ਵਿੱਚ ਕੂੜੇ ਦੇ ਢੇਰ `ਤੇ ਪਏ ਮਿਲੇ, ਜਿਸ ਵਿੱਚ ਕੁਝ ਕਾਗਜ਼ਾਤ ਹੀ ਚੋਰ ਛੱਡ ਗਏ, ਬਾਕੀ ਸਾਮਾਨ ਲੈ ਕੇ ਚੋਰ ਫਰਾਰ ਹੋ ਗਏ।
ਇਸ ਬਾਰੇ ਸੋਨੂੰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗੋਰਾਇਆ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਪਰਵਾਰ ਸਮੇਤ ਸੁੱਤੇ ਪਏ ਸਨ। ਤਕਰੀਬਨ ਤਿੰਨ ਵਜੇ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਲੱਕੜੀ ਦੀ ਪੌੜੀ ਰਸਤੇ ਉਨ੍ਹਾਂ ਦੇ ਘਰ ਵਿੱਚ ਵੜਿਆ, ਜਿਸ ਦੇ ਪੈਰਾਂ ਦੇ ਨਿਸ਼ਾਨ ਕੰਧ `ਤੇ ਲੱਗੇ ਹਨ ਅਤੇ ਜੋ ਨੇੜੇ ਦੁਕਾਨ `ਤੇ ਲੱਗੇ ਸੀ ਸੀ ਟੀ ਵੀ ਕੈਮਰੇ ਵਿੱਚ ਵੀ ਆਇਆ ਹੈ। ਚੋਰ ਕਮਰੇ ਵਿੱਚੋਂ ਉਸ ਦੀ ਪਤਨੀ ਦਾ ਤੇ ਉਸ ਦਾ ਪਰਸ ਲੈ ਗਿਆ। ਪਰਸ ਵਿੱਚ 9500 ਰੁਪਏ ਦੀ ਨਕਦੀ, ਪੰਜ ਗਰਾਮ ਸੋਨੇ ਦੀਆਂ ਵਾਲੀਆਂ, ਜ਼ਰੂਰੀ ਦਸਤਾਵੇਜ਼, ਬਾਈਕ ਦੇ ਪੇਪਰ, ਏ ਟੀ ਐਮ ਕਾਰਡ ਸਨ। ਉਨ੍ਹਾਂ ਨੂੰ ਚੋਰੀ ਦਾ ਪਤਾ ਸਵੇਰੇ ਓਦੋਂ ਲੱਗਾ ਜਦ ਉਹ ਆਪਣੇ ਪਰਸ ਲੱਭ ਰਹੇ ਸਨ। ਜਦੋਂ ਉਨ੍ਹਾਂ ਨੇ ਬਾਹਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪਰਸ ਕੂੜੇ ਦੇ ਢੇਰ `ਤੇ ਪਏ ਸਨ ਜਿਸ ਵਿੱਚੋਂ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਗਾਇਬ ਸਨ, ਪਰ ਕੁਝ ਕਾਗਜ਼ਾਤ ਉਸ ਵਿੱਚ ਸਨ। ਉਨ੍ਹਾਂ ਨੇ ਸੀ ਸੀ ਟੀ ਵੀ ਚੈਕ ਕੀਤਾ ਤਾਂ ਉਸ ਵਿੱਚ ਰਾਤ ਤਕਰੀਬਨ ਤਿੰਨ ਵਜੇ ਇੱਕ ਅਣਪਛਾਤਾ ਵਿਅਕਤੀ ਦੇਖਿਆ ਗਿਆ ਹੈ। ਪੀੜਤ ਨੇ ਦੱਸਿਆ ਕਿ ਉਸ ਨੇ ਇਸ ਬਾਰੇ ਗੋਰਾਇਆ ਪੁਲਸ ਨੂੰ ਵੀ ਸੂਚਿਤ ਕੀਤਾ ਤੇ ਲਿਖਤੀ ਸ਼ਿਕਾਇਤ ਦਿੱਤੀ, ਪਰ ਪੁਲਸ ਪ੍ਰਸ਼ਾਸਨ ਵੱਲੋਂ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਅਤੇ ਮੌਕਾ ਦੇਖਣਾ ਵੀ ਪੁਲਸ ਨੇ ਮੁਨਾਸਬ ਨਹੀਂ ਸਮਝਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ