Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਧਰਨੇ ਦੌਰਾਨ ਗੱਲਬਾਤ ਲਈ ਥਾਣੇ ਗਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਦੀ ਪੁਲਸ ਨਾਲ ਝੜਪ

September 21, 2020 07:34 AM

*ਗਿਆਸਪੁਰਾ ਦੀ ਪੱਗ ਲੱਥੀ, ਐੱਸਐੱਚਓ ਦੀ ਵਰਦੀ ਪਾਟੀ

ਪਾਇਲ, ਲੁਧਿਆਣਾ, 20 ਸਤੰਬਰ, (ਪੋਸਟ ਬਿਊਰੋ)- ਐਤਵਾਰ ਸ਼ਾਮ ਥਾਣਾ ਪਾਇਲ ਅੱਗੇ ਲੋਕ ਇਨਸਾਫ਼ ਪਾਰਟੀ ਵੱਲੋਂ ਲਾਏ ਧਰਨੇ ਦੌਰਾਨ ਓਦੋਂ ਹੰਗਾਮਾ ਹੋ ਗਿਆ, ਜਦੋਂ ਪਿੰਡ ਮਕਸੂਦੜਾ ਦੇ ਇੱਕ ਕੇਸਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਦੇ ਸਾਥੀ ਥਾਣੇ ਵਿੱਚ ਗੱਲਬਾਤ ਕਰਨ ਗਏ ਤਾਂ ਓਥੇ ਕਿਸੇ ਗੱਲ ਬਾਰੇ ਝਗੜਾ ਏਨਾ ਵਧ ਗਿਆ ਕਿਪੁਲਿਸਅਤੇ ਲੋਕ ਇਨਸਾਫ਼ ਪਾਰਟੀ ਦੇ ਕਾਰਕੁੰਨਾਂ `ਚ ਧੱਕਾ ਮੁੱਕੀ ਹੋ ਗਈ। ਇਸ ਪਿੱਛੋਂਪੁਲਿਸਨੇ ਲਾਠੀਚਾਰਜ ਕਰ ਦਿੱਤਾ ਤੇਇਸ ਝੜਪ ਦੌਰਾਨ ਐੱਸਐੱਚਓ ਕਰਨੈਲ ਸਿੰਘ ਦੇ ਕੱਪੜੇ ਫਟਗਏ ਤੇ ਗਿਆਸਪੁਰਾ ਤੇ ਹੋਰਨਾਂ ਦੀਆਂ ਪੱਗਾਂ ਲੱਥ ਗਈਆਂ। ਪੁਲਿਸਦੇ ਲਾਠੀਚਾਰਜ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਕੁਝ ਲੋਕਾਂ ਨੇ ਇੱਟਾਂ ਰੋੜੇ ਵਰ੍ਹਾਏ।
ਪਤਾ ਲੱਗਾ ਹੈ ਕਿ ਅੱਜ ਪਾਇਲ ਥਾਣੇ ਮੂਹਰੇ ਲੋਕ ਇਨਸਾਫ਼ ਪਾਰਟੀ ਵੱਲੋਂ ਧਰਨੇ ਦਾ ਕਾਰਨ ਪਿੰਡ ਮਕਸੂਦੜਾ ਦੇ ਸਰਪੰਚ ਅਤੇ ਇੱਕ ਪੰਚ ਵੱਲੋਂ ਕੱਚੇ ਮਕਾਨਾਂ ਨੂੰ ਪਾਸ ਕਰਾਉਣ ਬਦਲੇ ਪਿੰਡ ਦੇ ਕੁਝ ਲੋਕਾਂ ਵੱਲੋਂ ਲਾਇਆ ਪੈਸੇ ਲੈਣ ਦਾ ਦੋਸ਼ ਸੀ। ਇਸ ਬਾਰੇ ਸ਼ਿਕਾਇਤ ਕਰਤਾ ਨੇ ਥਾਣਾ ਪਾਇਲ ਅਤੇ ਐੱਸਡੀਐੱਮ ਪਾਇਲ ਨੂੰ ਦਰਖ਼ਾਸਤ ਦਿੱਤੀ ਸੀ, ਜਿਸ ਦੀ ਸੁਣਵਾਈ ਨਾ ਹੋਣ `ਤੇ ਲੋਕ ਇਨਸਾਫ਼ ਪਾਰਟੀ ਨੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਥਾਣਾ ਪਾਇਲ ਵਿਖੇ ਧਰਨਾ ਲਾਇਆ ਸੀ।ਗਿਆਸਪੁਰਾ ਦਾ ਕਹਿਣਾ ਹੈ ਕਿ ਰਿਸ਼ਵਤ ਦੇ ਕੇਸ ਵਿੱਚ ਪਿੰਡ ਮਕਸੂਦੜਾ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਦੇ ਪਤੀ ਖਿਲਾਫ਼ ਇਨਸਾਫ਼ ਦੀ ਮੰਗ ਕੀਤੀ ਤਾਂ ਪੁਲੀਸ ਮੁਲਾਜ਼ਮਾਂ ਨੇ ਅੰਦਰ ਸੱਦ ਕੇ ਧੱਕਾ-ਮੁੱਕੀ ਕੀਤੀ ਅਤੇ ਉਸਦੀ ਦਸਤਾਰ ਲਾਹ ਦਿੱਤੀ। ਉਨ੍ਹਾ ਨੇ ਧੱਕਾ-ਮੁੱਕੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਐੱਸਐੱਚਓ ਮਲੌਦ ਨੇ ਉਨ੍ਹਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਅਤੇ ਕੁੱਟਮਾਰ ਕੀਤੀ ਹੈ।
ਦੂਸਰੇ ਪਾਸੇ ਐੱਸਐੱਚਓ ਜਸਪਾਲ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਨੋਟ ਕਰਵਾ ਕੇ 21 ਸਤੰਬਰ ਨੂੰ 11 ਵਜੇ ਥਾਣੇ ਸੱਦਿਆ ਸੀ, ਜਿਸ ਬਾਰੇ ਗਿਆਸਪੁਰਾ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਬਜਿੱਦ ਰਹੇ। ਥਾਣਾ ਮੁਖੀ ਨੇ ਦੋਸ਼ ਲਾਇਆ ਕਿ ਗਿਆਸਪੁਰਾ ਨੇ ਉਸ ਨਾਲ ਹੱਥੋਪਾਈ ਕਰਕੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ