Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਖੇਡਾਂ

ਆਈ ਪੀ ਐੱਲ ਕ੍ਰਿਕਟ: ਦਿੱਲੀ ਨੇ ਰੋਮਾਂਚਕ ਮੈਚ ਵਿੱਚ ਪੰਜਾਬ ਟੀਮ ਨੂੰ ਸੁਪਰ ਓਵਰ ਵਿੱਚ ਹਰਾਇਆ

September 21, 2020 07:35 AM

ਆਬੂ ਧਾਬੀ, 20 ਸਤੰਬਰ, (ਪੋਸਟ ਬਿਊਰੋ)- ਐਤਵਾਰ ਨੂੰ ਦੁਬਈ ਵਿੱਚ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੇ ਦੂਸਰੇ ਦਿਨ ਬਹੁਤ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਦਿੱਲੀ ਕੈਪੀਟਲਜ਼ ਦੀ ਟੀਮ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਸੁਪਰ ਓਵਰ ਵਿੱਚ ਪੁੱਜ ਕੇ ਮੁਕਾਬਲੇ ਵਿੱਚ ਹਰਾ ਕੇ ਟੂਰਨਾਮੈਂਟ ਵਿੱਚ ਜਿੱਤ ਨਾਲ ਆਗਾਜ਼ ਕੀਤਾ।
ਇਸ ਤੋਂ ਪਹਿਲਾਂ ਬੱਲੇਬਾਜ਼ੀ ਸ਼ੁਰੂ ਕਰਦੇ ਹੋਏ ਦਿੱਲੀ ਟੀਮ ਨੇ ਮਾਰਕਸ ਸਟੋਈਨਿਸ ਦੇ ਧਮਾਕੇਦਾਰ ਅਰਧ ਸੈਂਕੜੇ ਦੇ ਦਮ `ਤੇ ਅੱਠ ਵਿਕਟਾਂ `ਤੇ 157 ਦੌੜਾਂ ਦਾ ਸਕੋਰ ਖੜ੍ਹਾ ਕੀਤਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੀ ਟੀਮ ਨੇ ਮਯੰਕ ਅਗਰਵਾਲ ਦੀ 89 ਦੌੜਾਂ ਦੀ ਪਾਰੀ ਦੇ ਦਮ ਉੱਤੇ ਅੱਠ ਵਿਕਟਾਂ ਉੱਤੇ 157 ਦੌੜਾਂ ਬਣਾਈਆਂ ਤੇ ਮੈਚ ਟਾਈ ਹੋ ਗਿਆ। ਸਕੋਰ ਬਰਾਬਰ ਹੋਣ ਪਿੱਛੋਂ ਜੇਤੂ ਦਾ ਫ਼ੈਸਲਾ ਸੁਪਰ ਓਵਰ ਨਾਲ ਕੀਤਾ ਗਿਆ। ਦਿੱਲੀ ਵੱਲੋਂ ਕੈਗਿਸੋ ਰਬਾਦਾ ਨੇ ਪੰਜਾਬ ਨੂੰ ਸਿਰਫ਼ ਦੋ ਦੌੜਾਂ `ਤੇ ਆਲ ਆਊਟ (ਸੁਪਰ ਓਵਰ ਵਿੱਚ ਦੋ ਬੱਲੇਬਾਜ਼ ਆਊਟ ਹੋਣ `ਤੇ ਟੀਮ ਆਲ ਆਊਟ ਮੰਨੀ ਜਾਂਦੀ ਹੈ) ਕਰ ਦਿੱਤਾ। ਪੰਜਾਬ ਵੱਲੋਂ ਬੱਲੇਬਾਜ਼ੀ ਕਰਨ ਆਏ ਕਪਤਾਨ ਕੇਐੱਲ ਰਾਹੁਲ ਦੋ ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਗਲੇਨ ਮੈਕਸਵੈਲ ਖ਼ਾਤਾ ਵੀ ਨਹੀਂ ਖੋਲ੍ਹ ਸਕੇ। ਇਸ ਦੇ ਬਾਅਦ ਦਿੱਲੀ ਨੇ ਬਿਨਾਂ ਵਿਕਟ ਗੁਆਏ ਤੀਜੀ ਗੇਂਦ ਉੱਤੇ ਇਹ ਟੀਚਾ ਹਾਸਲ ਕਰ ਕੇ ਜਿੱਤ ਦਰਜ ਕਰ ਲਈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ