Welcome to Canadian Punjabi Post
Follow us on

10

July 2025
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਵਿਚ ਅੱਜ ਕੋਰੋਨਾ ਨਾਲ ਸਬੰਧਿਤ 3 ਹੋਰ ਨਵੇਂ ਕੇਸ ਸਾਹਮਣੇ ਆਏ

September 24, 2020 02:45 PM

ਆਕਲੈਂਡ, 24 ਸਤੰਬਰ (ਹਰਜਿੰਦਰ ਬਸਿਆਲਾ): ਨਿਊਜ਼ੀਲੈਂਡ ਦੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 3 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਇਨ੍ਹਾਂ ਦਾ ਸਬੰਧ ਮੈਨੇਜਡ ਆਈਸੋਲੇਸ਼ਨ ਨਾਲ ਹੈ। ਔਕਲੈਂਡ ਖੇਤਰ ਦੇ ਵਿਚ ਹੁਣ ਲਾਕ ਡਾਊਨ ਪੱਧਰ-2 ਚੱਲ ਰਿਹਾ ਹੈ ਜਿਸ ਕਰਕੇ ਰੈਸਟੋਰੈਂਟਾਂ ਦੇ ਵਿਚ ਦੁਬਾਰਾ ਰੌਣਕ ਪਰਤਣ ਲੱਗੀ ਹੈ। ਵਿਆਹ, ਜਨਮ ਦਿਨ, ਸੰਸਕਾਰ ਅਤੇ ਟਾਂਗੀਹੰਗਿਆ 'ਚ ਵੱਧ ਤੋਂ ਵੱਧ 100 ਲੋਕਾਂ ਦਾ ਇਕੱਠ ਕੀਤਾ ਜਾ ਸਕੇਗਾ। ਦੇਸ਼ ਦਾ ਬਾਕੀ ਸਾਰਾ ਹਿੱਸਾ ਅਲਰਟ ਲੈਵਲ 1 ਉੱਤੇ ਚੱਲ ਰਿਹਾ ਹੈ ਅਤੇ ਬਹੁਤ ਥੋੜੀਆਂ ਸ਼ਰਤਾਂ ਲਾਗੂ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 65 ਰਹਿ ਗਈ ਹੈ। ਜਿਨ੍ਹਾਂ ਵਿਚੋਂ 34 ਕੇਸ ਕਮਿਊਨਿਟੀ ਅਤੇ 31 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ 6,938 ਟੈਸਟ ਕੀਤੇ ਗਏ। ਕੋਵਿਡ -19 ਨਾਲ 3 ਲੋਕ ਹਸਪਤਾਲ ਵਿੱਚ ਹਨ, ਜੋ ਆਕਲੈਂਡ ਸਿਟੀ, ਮਿਡਲਮੋਰ ਅਤੇ ਨੌਰਥ ਸ਼ੋਰ ਦੇ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ ਤਿੰਨੋਂ ਮਰੀਜ਼ ਜਨਰਲ ਵਾਰਡ ਵਿੱਚ ਆਈਸੋਲੇਸ਼ਨ 'ਚ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1827 ਕੇਸ ਹਨ। ਜਿਨ੍ਹਾਂ ਵਿੱਚੋਂ 1,468 ਪੁਸ਼ਟੀ ਕੀਤੇ ਤੇ 356 ਸੰਭਾਵਿਤ ਕੇਸ ਹਨ। ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 1737 ਹੈ। ਹੁਣ ਤੱਕ ਦੇਸ਼ 'ਚ ਕੋਵਿਡ ਨਾਲ ਮੌਤਾਂ ਦੀ ਗਿਣਤੀ 25 ਹੈ।
ਕੋਰੋਨਾ ਪਾਜ਼ੀਟਿਵ ਪਰਿਵਾਰ ਦੀ ਸੈਰ ਸਪਾਟਾ ਸਥਾਨ ਦੀ ਫੇਰੀ: ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਕ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਪਰਿਵਾਰ ਸੈਰ ਸਪਾਟਾ ਵਾਲੇ ਸਥਾਨ ਰੋਟੋਰੂਆ ਵਿਖੇ ਵੀ ਘੁੰਮਣ ਗਿਆ ਸੀ। ਇਸਦੇ ਸੰਪਰਕ ਵਿਚ 31 ਲੋਕ ਆਏ ਹਨ। ਇਹ ਪਰਿਵਾਰ ਪਹਿਲਾਂ 14 ਦਿਨ ਆਈਸੋਲੇਸ਼ਨ ਦੇ ਵਿਚ ਰਹਿ ਚੁੱਕਾ ਸੀ ਪਰ ਦੁਬਾਰਾ ਕੋਰੋਨਾ ਪਾਜ਼ੀਟਿਵ ਆ ਗਿਆ। ਕੱਲ੍ਹ ਵਾਲੇ ਤਿੰਨ ਲੋਕ ਵੀ ਉਸੇ ਪਰਿਵਾਰ ਨਾਲ ਸਬੰਧਿਤ ਹਨ। ਇਹ ਲੋਕ ਚਾਰਟਡ ਫਲਾਈਟ ਦੇ ਵਿਚ ਇੱਥੇ ਆਏ ਸਨ ਅਤੇ ਕ੍ਰਾਈਸਟਚਰਚ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ