Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਖੇਡਾਂ

ਕ੍ਰਿਕਟ ਪਾਲਿਟਿਕਸ : ਇਮਰਾਨ ਖਾਨ ਨਾਲ ਕ੍ਰਿਕਟਰਾਂ ਦੀ ਮੁਲਾਕਾਤ ਉੱਤੇ ਪਾਕਿ ਕ੍ਰਿਕਟ ਬੋਰਡ ਨਾਰਾਜ਼

September 28, 2020 09:51 PM

ਕਰਾਚੀ, 28 ਸਤੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਮੁੱਖ ਕੋਚ ਅਤੇ ਮੁੱਖ ਚੋਣਕਾਰ ਮਿਸਬਾਹ ਉਲ ਹੱਕ, ਟੈਸਟ ਕ੍ਰਿਕਟ ਕਪਤਾਨ ਅਜ਼ਹਰ ਅਲੀ ਅਤੇ ਸੀਨੀਅਰ ਬੱਲੇਬਾਜ਼ ਮੁਹੰਮਦ ਹਫੀਜ਼ ਨੇ ਘਰੇਲੂ ਕ੍ਰਿਕਟ ਵਿੱਚ ਵਿਭਾਗੀ ਟੀਮਾਂ ਨੂੰ ਬਹਾਲ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਹੈ, ਜਿਹੜੀ ਪਾਕਿਸਤਾਨ ਕ੍ਰਿਕਟ ਬੋਰਡ (ਪੀ ਸੀ ਬੀ) ਨੂੰ ਨਾਖੁਸ਼ਗਵਾਰ ਗੁਜ਼ਰੀ ਅਤੇ ਉਨ੍ਹਾਂ ਨੇ ਨਾਰਾਜ਼ਗੀ ਜਤਾਈ ਹੈ।
ਇਸ ਸੰਬੰਧ ਵਿੱਚ ਖਿਡਾਰੀਆਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਪੀ ਸੀ ਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਵਸੀਮ ਖਾਨ ਇਨ੍ਹਾਂ ਖਿਡਾਰੀਆਂ ਨਾਲ ਮਿਲ ਕੇ ਨੀਤੀ ਫੈਸਲੇ ਵਿਰੁੱਧ ਪ੍ਰਧਾਨ ਮੰਤਰੀ ਨੂੰ ਮਿਲਣ ਜਾਣ ਉਤੇ ਨਾਰਾਜ਼ਗੀ ਪ੍ਰਗਟ ਕਰਨਗੇ। ਮਿਸਬਾਹ, ਅਜ਼ਹਰ ਅਤੇ ਹਫੀਜ਼ ਨੇ ਵਿਭਾਗੀ ਟੀਮਾਂ ਦੇ ਖਤਮ ਹੋਣ ਪਿੱਛੋਂ ਦੇਸ਼ ਦੇ ਕ੍ਰਿਕਟਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ `ਤੇ ਚਰਚਾ ਲਈ ਇਮਰਾਨ ਨੂੰ ਸਮਾਂ ਦੇਣ ਦੀ ਬੇਨਤੀ ਕੀਤੀ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਉਨ੍ਹਾਂ ਨੂੰ ਮੁਲਾਕਾਤ ਲਈ ਸੱਦਿਆ ਗਿਆ ਸੀ। ਇਸ ਮੀਟਿੰਗ ਵਿੱਚ ਪੀ ਸੀ ਬੀ ਦੇ ਪ੍ਰਧਾਨ ਅਹਿਸਾਨ ਮਨੀ, ਸੀ ਈ ਵਸੀਮ ਖਾਨ ਵੀ ਹਜ਼ਾਰ ਸਨ। ਇਸ ਵਿੱਚ ਇਮਰਾਨ ਖਾਨ ਨੇ ਕੋਚਾਂ ਤੇ ਖਿਡਾਰੀਆਂ ਦੀਆਂ ਚਿੰਤਾਵਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਛੇ ਸੂਬਾਈ ਟੀਮਾਂ ਦੀ ਪਹਿਲੀ ਸ਼੍ਰੇਣੀ ਦੀ ਨਵੀਂ ਪ੍ਰਣਾਲੀ ਜਾਰੀ ਰਹੇਗੀ ਤੇ ਕਿਸੇ ਨਤੀਜੇ `ਤੇ ਤੋਂ ਪਹਿਲਾਂ ਉਸ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਮਨੀ ਅਤੇ ਵਸੀਮ ਬੋਰਡ ਦੇ ਨੀਤੀਗਤ ਫੈਸਲੇ ਨੂੰ ਪ੍ਰਧਾਨ ਮੰਤਰੀ ਤੱਕ ਲਿਜਾਣ ਤੋਂ ਖੁਸ਼ ਨਹੀਂ ਹਨ ਅਤੇ ਇਸ ਬਾਰੇ ਨਾਰਾਜ਼ਗੀ ਜਤਾਈ ਹੈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ