Welcome to Canadian Punjabi Post
Follow us on

03

July 2025
 
ਪੰਜਾਬ

ਉਘੇ ਨਾਟਕਕਾਰ ਹੰਸਾ ਸਿੰਘ ਦਾ ਦਿਹਾਂਤ

October 16, 2020 10:46 PM

* ਸਾਬਕਾ ਵਾਈਸ ਚਾਂਸਲਰ ਡਾ. ਪੁਆਰ ਦਾ ਦਿਹਾਂਤ

ਜਲੰਧਰ, 16 ਅਕਤੂਬਰ (ਪੋਸਟ ਬਿਊਰੋ)- ਨਾਟਕਾਂ ਰਾਹੀਂ ਸਮਾਜਕ ਬੁਰਾਈਆਂ `ਤੇ ਚੋਟ ਕਰਨ ਵਾਲੇ ਨਾਟਕਕਾਰ ਹੰਸਾ ਸਿੰਘ (70) ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਬਿਆਸ ਵਿੱਚ ਕਰ ਦਿੱਤਾ ਗਿਆ।
ਹੰਸਾ ਸਿੰਘ 1963 ਤੋਂ ਬਾਅਦ ਲਗਾਤਾਰ ਰੰਗ ਮੰਚ ਨੂੰ ਸਮਰਪਿਤ ਰਹੇ। ਉਨ੍ਹਾਂ ਤੀਹ ਤੋਂ ਵੱਧ ਨਾਟਕ ਲਿਖੇ ਅਤੇ ਭਾਅ ਜੀ ਗੁਰਸ਼ਰਨ ਸਿੰਘ ਉਰਫ ਮੰਨਾ ਸਿੰਘ ਨਾਲ ਵੱਡੀ ਗਿਣਤੀ ਵਿਚ ਨਾਟਕਾਂ ਦਾ ਮੰਚਨ ਕੀਤਾ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਹਰ ਸਾਲ ਹੋਣ ਵਾਲੇ ਗਦਰੀ ਬਾਬਿਆਂ ਦੇ ਮੇਲੇ ਵਿੱਚ ਹੰਸਾ ਸਿੰਘ ਦੇ ਨਾਟਕਾਂ ਦੇ ਮੰਚਨ ਦੀ ਖੂਬ ਚਰਚਾ ਹੁੰਦੀ ਰਹੀ। ਹੰਸਾ ਸਿੰਘ ਲੋਕ ਚੇਤਨਾ ਮੰਚ ਬਿਆਸ ਦੇ ਸਰਪ੍ਰਸਤ ਅਤੇ ਕੇਂਦਰੀ ਨਾਟਕ ਸਭਾ ਦੇ ਜਨਰਲ ਸਕੱਤਰ ਸਨ।
ਇਸ ਦੌਰਾਨ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਦਾ ਦਿਹਾਂਤ ਹੋ ਗਿਆ। 87 ਸਾਲਾ ਡਾ. ਪੁਆਰ ਪੂਰੀ ਸਰਗਰਮੀ ਨਾਲ ਪੰਜਾਬੀ ਭਾਸ਼ਾ ਤੇ ਸਿੱਖਿਆ ਬਾਰੇ ਕਰਵਾਏ ਜਾਂਦੇ ਸਮਾਗਮਾਂ ਵਿੱਚ ਹਿੱਸਾ ਲੈਂਦੇ ਸਨ। ਉਨ੍ਹਾਂ ਦਾ ਬਾਅਦ ਦੁਪਹਿਰ ਜੱਦੀ ਪਿੰਡ ਲੱਧੇਵਾਲੀ ਵਿੱਚ ਸਸਕਾਰ ਕਰ ਦਿੱਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੀ ਧੀ ਮਨਿੰਦਰ ਪੁਆਰ ਨੇ ਦਿਖਾਈ। ਉਨ੍ਹਾਂ ਦੀ ਮੌਤ ਨਾਲ ਵਿਦਿਅਕ ਖੇਤਰ ਤਅੇ ਪੰਜਾਬੀ ਮਾਂ ਬੋਲੀ ਨਾਲ ਪਿਆਰ ਕਰਨ ਵਾਲਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਡਾ. ਪੁਆਰ ਨੇ 1972 ਵਿੱਚ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਵਿਭਾਗ ਵਿੱਚ ਬਤੌਰ ਲੈਕਚਰਾਰ ਕੰਮ ਸ਼ੁਰੂ ਕੀਤਾ ਤੇ ਉਨ੍ਹਾਂ ਨੇ 1986 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਵਿੱਚ ਬਤੌਰ ਪ੍ਰੋਫੈਸਰ ਸੇਵਾ ਨਿਭਾਈ। ਡਾ. ਪੁਆਰ 1992 ਤੋਂ 1998 ਤੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਰਹੇ। ਉਹ ਅਕਾਦਮਿਕ ਸਮਾਜਕ ਲਹਿਰਾਂ ਅਤੇ ਅੰਦੋਲਨ ਦਾ ਅਹਿਮ ਹਿੱਸਾ ਵੀ ਰਹੇ ਜਿਨਾਂ ਨੇ ਭਾਸ਼ਾ ਅਕਾਦਮੀ ਦੀ ਸਥਾਪਨਾ ਵੀ ਕੀਤੀ ਅਤੇ ਅੰਤ ਤੱਕ ਇਸ ਦੇ ਪ੍ਰਧਾਨ ਵੀ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ