Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਲਾਪਤਾ ਔਰਤ ਦੀ ਸੜੀ ਹੋਈ ਕਾਰ ਖਦਾਨ ਵਿੱਚ ਮਿਲੀ

October 22, 2020 11:48 PM

ਓਨਟਾਰੀਓ, 22 ਅਕਤੂਬਰ (ਪੋਸਟ ਬਿਊਰੋ) : ਯੌਰਕ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਜੁਲਾਈ ਮਹੀਨੇ ਤੋਂ ਲਾਪਤਾ ਹੈਲਨ ਸੀਡੋ, ਜਿਸ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਹੈ, ਦੀ ਗੱਡੀ ਉਨ੍ਹਾਂ ਨੂੰ ਲੱਭ ਗਈ ਹੈ|
ਉਸ ਦੇ ਪਤੀ 61 ਸਾਲਾ ਜੌਹਨ ਸੀਡੋ ਨੂੰ ਸਤੰਬਰ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਉੱਤੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਲਾਏ ਗਏ ਸਨ| ਪੁਲਿਸ ਨੂੰ ਹੈਲਨ ਦੀ ਗੱਡੀ ਪਿਛਲੇ ਹਫਤੇ ਮਿਲ ਗਈ ਸੀ| ਹੰਟਸਵਿੱਲ ਦੇ ਨੌਰਥਈਸਟ ਦੀ ਖਦਾਨ ਵਿੱਚ ਕੁੱਝ ਸ਼ਿਕਾਰੀਆਂ ਨੂੰ ਇਹ ਸੜੀ ਹੋਈ ਕਾਰ ਮਿਲੀ|
ਕਾਰ ਪੂਰੀ ਤਰ੍ਹਾਂ ਸੜੀ ਹੋਈ ਸੀ| ਜਾਂਚਕਾਰ ਕਿਸੇ ਵੀ ਅਜਿਹੇ ਸ਼ਖਸ ਨਾਲ ਗੱਲ ਕਰਨੀ ਚਾਹੁੰਦੇ ਸਨ ਜਿਸ ਨੇ ਇਸ ਗੱਡੀ ਨੂੰ ਵੇਖਿਆ ਹੋਵੇ ਜਾਂ ਫਿਰ ਅਗਸਤ ਤੇ ਸਤੰਬਰ ਦਰਮਿਆਨ ਇਸ ਇਲਾਕੇ ਵਿੱਚ ਅੱਗ ਵੇਖੀ ਹੋਵੇ| ਜੌਹਨ ਸੀਡੋ ਨੂੰ ਵੀਰਵਾਰ ਦੁਪਹਿਰ ਨੂੰ ਵਾਇਆ ਵੀਡੀਓ ਲਿੰਕ ਅਦਾਲਤ ਵਿੱਚ ਪੇਸ਼ ਕੀਤਾ ਗਿਆ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ