Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਧਾਰਮਿਕ ਕਿਤਾਬਾਂ ਵੇਚਣ ਵਾਲਾ ਨਕਲੀ ਨੋਟ ਛਾਪਦਾ ਰਿਹਾ

November 09, 2020 01:08 AM

ਬਠਿੰਡਾ, 8 ਨਵੰਬਰ (ਪੋਸਟ ਬਿਊਰੋ)- ਏਥੋਂ ਦੀ ਪੁਲਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾ ਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 9 ਲੱਖ ਪੰਜਾਹ ਹਜ਼ਾਰ ਰੁਪਏ ਦੀ ਨਕਲੀ ਕਰੰਸੀ ਫੜੀ ਹੈ। ਮੁਲਜ਼ਮਾਂ ਦੀ ਪਛਾਣ ਪੰਕਜ ਤੇ ਸੋਨੂੰ ਕੁਮਾਰ ਵਾਸੀ ਮੰਡੀ ਡੱਬਵਾਲੀ (ਹਰਿਆਣਾ) ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਕੋਲੋਂ ਸਕੈਨਰ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ।
ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਸਰਗਣਾ ਪੰਕਜ ਕੁਮਾਰ ਧਾਰਮਿਕ ਕਿਤਾਬਾਂ ਦੀ ਹੱਟੀ ਚਲਾਉਂਦਾ ਹੈ। ਉਸ ਦੇ ਜਿ਼ੰਮੇ ਛੇ ਲੱਖ ਰੁਪਏ ਦਾ ਕਰਜ਼ਾ ਹੋਣ ਕਰ ਕੇ ਉਸ ਨੇ ਯੂ-ਟਿਊਬ ਉਤੋਂ ਨਕਲੀ ਨੋਟ ਛਾਪਣ ਦਾ ਢੰਗ ਸਿੱਖ ਕੇ ਨਕਲੀ ਕਰੰਸੀ ਛਾਪਣੀ ਸ਼ੁਰੂ ਕਰ ਦਿੱਤੀ ਅਤੇ ਸੋਨੂੰ ਨੂੰ ਨਾਲ ਰਲਾ ਲਿਆ। ਉਨ੍ਹਾ ਨੇ ਹਫਤਾ ਪਹਿਲਾਂ ਨਕਲੀ ਨੋਟ ਛਾਪਣ ਦਾ ਧੰਦਾ ਸ਼ੁਰੂ ਕੀਤਾ ਸੀ। ਸਥਾਨਕ ਸਕੱਤਰੇਤ `ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ ਪੀ ਇਨਵੈਸਟੀਗੇਸ਼ਨ ਗੁਰਬਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਸੀ ਆਈ ਏ ਵਿੰਗ-1 ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਭੱਟੀ ਨੂੰ ਸੂਚਨਾ ਮਿਲੀ ਕਿ ਹਰਿਆਣਾ ਵਾਸੀ ਦੋ ਵਿਅਕਤੀ ਨਕਲੀ ਨੋਟਾਂ ਦੀ ਖੇਪ ਲੈ ਕੇ ਪੰਜਾਬ ਨੂੰ ਆ ਰਹੇ ਹਨ। ਉਨ੍ਹਾਂ ਨੇ ਦੋਸ਼ੀਆਂ ਨੂੰ ਨਕਲੀ ਕਰੰਸੀ ਸਮੇਤ ਗ੍ਰਿਫਤਾਰ ਕਰ ਲਿਆ ਤਾਂ ਪੰਕਜ ਕੋਲੋਂ ਦੋ ਲੱਖ ਰੁਪਏ ਅਤੇ ਸੋਨੂੰ ਕੋਲੋਂ ਇੱਕ ਲੱਖ ਵੀਹ ਹਜ਼ਾਰ ਰੁਪਏ ਦੇ ਨਕਲੀ ਨੋਟ ਮਿਲੇ। ਫਿਰ ਪੰਕਜ ਦੇ ਘਰੋਂ ਇੱਕ ਰੰਗਦਾਰ ਸਕੈਨਰ, ਤਿੰਨ ਲੱਖ ਤੀਹ ਹਜ਼ਾਰ ਰੁਪਏ ਦੇ ਨਕਲੀ ਨੋਟ ਅਤੇ ਸੋਨੂੰ ਦੇ ਘਰੋਂ ਤਿੰਨ ਲੱਖੇ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਗਏ। ਪੁਲਸ ਅਫਸਰ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੇ ਮੰਨਿਆ ਕਿ ਉਹ ਕਰਜ਼ਾ ਉਤਾਰਨ ਲਈ ਨਕਲੀ ਨੋਟ ਛਾਪਦੇ ਸਨ। ਉਨ੍ਹਾਂ ਦੱਸਿਆ ਕਿ ਉਹ ਵੀਹ ਹਜ਼ਾਰ ਦੇ ਬਦਲੇ ਲੱਖ ਰੁਪਏ ਦੀ ਨਕਲੀ ਕਰੰਸੀ ਦਿੰਦੇ ਸਨ। ਪੁਲਸ ਨੇ ਥਾਣਾ ਸੰਗਤ `ਚ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ