ਸੁਲਤਾਨਪੁਰ ਲੋਧੀ, 8 ਨਵੰਬਰ (ਪੋਸਟ ਬਿਊਰੋ)- ਪੁਲਸ ਨੇ ਕਰੀਬ 10 ਦਿਨ ਪਹਿਲਾਂ ਪਿੰਡ ਢੁੱਡੀਆਂ ਵਾਲਾ ਦੇ ਵਾਸੀ 35 ਸਾਲਾ ਗੁਰਮੇਲ ਸਿੰਘ ਨਾਂਅ ਦੇ ਵਿਅਕਤੀ ਦੀ ਹੱਤਿਆ ਦੇ ਕੇਸ ਵਿੱਚ ਲੋੜੀਂਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਬਾਰੇਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜ ਨਵੰਬਰ ਨੂੰ ਗੁਰਮੇਲ ਸਿੰਘ ਦੀ ਪਤਨੀ ਕਮਲਜੀਤ ਕੌਰ ਵਾਸੀ ਢੁੱਡੀਆਂਵਾਲ ਨੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦਾ ਪਤੀ ਗੁਰਮੇਲ ਸਿੰਘ, ਜਿਹੜਾਰੇਲ ਕੋਚ ਫੈਕਟਰੀ ਦੇ ਸਾਹਮਣੇ ਟਰੱਕਾਂ ਦੇ ਡਰਾਈਵਰਾਂ ਦੇ ਨਾਲ ਕੰਮ ਕਰਦਾ ਸੀ, ਦੀ 26 ਅਕਤੂਬਰ ਨੂੰ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਗੁਰਪ੍ਰਤਾਪ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜਰਮਸਤਪੁਰ ਥਾਣਾ ਝਬਾਲ ਜ਼ਿਲ੍ਹਾ ਤਰਨ ਤਾਰਨ ਨੇ ਹੱਤਿਆ ਕਰ ਦਿੱਤੀ ਹੈ ਅਤੇ ਸਬੂਤ ਮਿਟਾਉਣ ਲਈ ਉਸ ਦੀ ਲਾਸ਼ ਕੋਚ ਫੈਕਟਰੀ ਦੇ ਸਾਹਮਣੇ ਸੁੱਟ ਦਿੱਤੀ ਹੈ। ਐਸ ਐਚ ਓ ਨੇ ਦੱਸਿਆ ਕਿ ਇਸ ਦੇ ਬਾਅਦ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ `ਤੇ ਪੁਲਸ ਨੇ ਉਕਤ ਦੋਵਾਂ ਦੋਸ਼ੀਆਂ ਦੇ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕੀਤੀ ਤੇ ਆਖਰ ਫੜੇ ਗਏ। ਐਸ ਐਚ ਓ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਲਿਆ ਹੈ।
ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੇ ਬਿਆਨ ਉਤੇ 27 ਅਕਤੂਬਰ ਨੂੰ ਧਾਰਾ 174 ਦੀ ਕਾਰਵਾਈ ਪਿੱਛੋਂ ਏ ਐਸ ਆਈ ਬਲਬੀਰ ਸਿੰਘ ਵੱਲੋਂ ਮ੍ਰਿਤਕ ਗੁਰਮੇਲ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਦੇ ਅਨੁਸਾਰ ਮੌਤ ਦਾ ਕਾਰਨ ਸਿਰ `ਤੇ ਲੱਗੀ ਸੱਟ ਦੱਸਿਆ ਗਿਆ ਸੀ।