Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਪੰਜਾਬ ਵਿੱਚ ਰੇਲਾਂ ਬੰਦ ਕੀਤੇ ਜਾਣਬਾਰੇ ਹਾਈ ਕੋਰਟ ਨੇਭਾਰਤ ਸਰਕਾਰ ਤੋਂ ਰਿਪੋਰਟ ਮੰਗੀ

November 10, 2020 07:15 AM

ਚੰਡੀਗੜ੍ਹ, 9 ਨਵੰਬਰ, (ਪੋਸਟ ਬਿਊਰੋ)- ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਰੁਕੀ ਹੋਈ ਹੋਣ ਅਤੇ ਆਮ ਲੋਕਾਂ ਦੇ ਪ੍ਰੇਸ਼ਾਨ ਹੋਣ ਦਾ ਮੁੱਦਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਬਾਰੇ ਅੱਜ ਸੋਮਵਾਰ ਹਾਈ ਕੋਰਟ ਵਿੱਚ ਪਟੀਸ਼ਨ ਦੀ ਸੁਣਵਾਈ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਕੋਰਟ ਨੂੰ ਦੱਸਿਆ ਕਿ ਇਸ ਰਾਜ ਦੇ ਸਾਰੇ ਰੇਲਵੇ ਟਰੈਕ ਖਾਲੀ ਕਰਾ ਲਏ ਹਨ। ਕੇਂਦਰ ਦੇ ਵਕੀਲ ਨੇ ਪੰਜਾਬ ਦੇ ਇਸ ਜਵਾਬ ਨਾਲ ਸਹਿਮਤੀ ਜਤਾਈ, ਜਿਸ ਪਿੱਛੋਂ ਹਾਈ ਕੋਰਟ ਨੇ ਭਾਰਤ ਸਰਕਾਰ ਨੂੰ 18 ਨਵੰਬਰ ਤੱਕ ਇਸ ਬਾਰੇਸਾਰੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।
ਅਸਲ ਵਿੱਚ ਪੰਜਾਬ ਵਿੱਚ ਰੇਲ ਗੱਡੀਆਂ ਨਾ ਚੱਲਣਕਾਰਨ ਆਪਣੇ ਪਰਵਾਰਾਂ ਨਾਲ ਤਿਉਹਾਰ ਮਨਾਉਣ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਲੋਕ ਦੀਵਾਲੀ ਅਤੇ ਛੱਟ ਪੂਜਾ ਲਈ ਆਪਣੇ ਰਾਜਾਂ ਵੱਲ ਜਾਣਾ ਚਾਹੁੰਦੇ ਹਨ, ਪਰ ਸਥਿਤੀ ਸਪੱਸ਼ਟ ਨਹੀਂ ਕਿ ਗੱਡੀਆਂ ਕਦੋਂ ਚੱਲਣਗੀਆਂ। ਫੌਜੀਆਂ, ਪ੍ਰਵਾਸੀ ਮਜ਼ਦੂਰਾਂ ਤੇ ਦੂਰ ਦੇ ਰਾਜਾਂ ਵਿੱਚ ਕੰਮ ਕਰਦੇ ਲੋਕਾਂ ਲਈ ਇਸ ਨਾਲ ਬੜੀ ਮੁਸ਼ਕਲ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਕਿਸਾਨਾਂ ਨੇ ਮਾਲ ਗੱਡੀਆਂ ਲਈ ਰੇਲਵੇ ਲਾਈਨਾ ਛੱਡਣ ਦੀ ਸਹਿਮਤੀ ਦੇ ਦਿੱਤੀ ਹੈ, ਪਰ ਕੇਂਦਰ ਨੇ ਗੱਡੀਆਂ ਨਹੀਂ ਚਲਾਈਆਂ ਤੇ ਇਹ ਜਿ਼ਦ ਕੀਤੀ ਹੈ ਕਿ ਯਾਤਰੀ ਗੱਡੀਆਂ ਚੱਲਣ ਤੱਕ ਕੋਈ ਗੱਡੀ ਨਹੀਂ ਚਲਾਉਣੀ। ਇਸ ਨਾਲ ਜੰਮੂ-ਕਸ਼ਮੀਰ ਅਤੇ ਦੂਸਰੇ ਰਾਜਾਂ ਵੱਲ ਜਾਣ ਵਾਲੇ ਫੌਜੀ ਜਾਂ ਸੁਰੱਖਿਆ ਬਲਾਂ ਦੇ ਜਵਾਨ ਵੀ ਪੰਜਾਬ ਵਿੱਚ ਤਿਉਹਾਰਾਂ ਦੀਆਂ ਖ਼ੁਸ਼ੀਆਂ ਮੌਕੇ ਪਰਿਵਾਰ ਤੱਕ ਪਹੁੰਚਣਤੋਂਰਹਿ ਗਏ ਹਨ, ਕਿਉਂਕਿ ਜੰਮੂ-ਕਸ਼ਮੀਰ ਲਈ ਇਕੋ ਇਕ ਰਸਤਾ ਜੰਮੂ-ਪਠਾਨਕੋਟ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ