Welcome to Canadian Punjabi Post
Follow us on

03

July 2025
 
ਭਾਰਤ

ਸੂਚਨਾ ਪ੍ਰਸਾਰਨ ਮੰਤਰਾਲੇ ਦੇ ਘੇਰੇ ਵਿੱਚ ਆਏ ਓ ਟੀ ਆਪਰੇਟਰ

November 13, 2020 02:07 AM

ਨਵੀਂ ਦਿੱਲੀ, 12 ਨਵੰਬਰ (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਓ ਟੀ ਟੀ ਪਲੇਟਫਾਰਮ ਜਿਵੇਂ ਨੈਟਫਲਿਕਸ, ਐਮਾਜ਼ੋਨ ਪ੍ਰਾਈਮ ਵੀਡੀਓ ਅਤੇ ਡਿਜ਼ਨੀ-ਹੌਟਸਟਾਰ ਤੋਂ ਇਲਾਵਾ ਆਨਲਾਈਨ ਖਬਰਾਂ ਅਤੇ ਚਲੰਤ ਮਾਮਲਿਆਂ ਬਾਰੇ ਸਮੱਗਰੀ ਨੂੰ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਘੇਰੇ ਹੇਠ ਕਰ ਦਿੱਤਾ ਹੈ, ਜਿਸ ਨਾਲ ਮੰਤਰਾਲੇ ਨੂੰ ਡਿਜੀਟਲ ਸਪੇਸ ਲਈ ਨੀਤੀਆਂ ਅਤੇ ਨੇਮ ਘੜਨ ਦੀਆਂ ਸ਼ਕਤੀਆਂ ਮਿਲ ਗਈਆਂ ਹਨ।
ਵਰਨਣ ਯੋਗ ਹੈ ਕਿ ਹਾਲੇ ਤੱਕ ਭਾਰਤ ਵਿੱਚ ਡਿਜੀਟਲ ਸਮੱਗਰੀ ਦੀ ਹੱਦਬੰਦੀ ਕਰਨ ਲਈ ਕੋਈ ਕਾਨੂੰਨ ਜਾਂ ਖੁਦਮੁਖਤਿਆਰ ਸੰਸਥਾ ਨਹੀਂ ਸੀ। ਕੈਬਨਿਟ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ, ਜਿਸ ਉਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਸਤਖਤ ਕੀਤੇ ਹਨ, ਅਨੁਸਾਰ ਇਸ ਸਬੰਧੀ ਫੈਸਲਾ ਭਾਰਤ ਸਰਕਾਰ ਨੇ (ਐਲੋਕੇਸ਼ਨ ਆਫ ਬਿਜ਼ਨਸ) ਨੇਮਾਂ, 1961 ਵਿੱਚ ਸੋਧ ਕਰ ਕੇ ਸੰਵਿਧਾਨ ਦੀ ਧਾਰਾ 77 ਦੀ ਕਲਾਜ਼ (3) ਹੇਠ ਤਾਕਤਾਂ ਦੀ ਵਰਤੋਂ ਕਰਦਿਆਂ ਲਿਆ ਗਿਆ ਹੈ ਅਤੇ ਇਹ ਤੁਰੰਤ ਲਾਗੂ ਹੋਵੇਗਾ। ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਨੇਮਾਂ ਨੂੰ ਭਾਰਤ ਸਰਕਾਰ (ਐਲੋਕੇਸ਼ਨ ਆਫ ਬਿਜ਼ਨਸ) ਤਿੰਨ ਸੌ ਸਤੰਵਜਵੀਂ ਸੋਧ ਨੇਮਾਂ, 2020 ਵਜੋਂ ਜਾਣਿਆ ਜਾਵੇ।
ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨਾਲ ਡਿਜੀਟਲ, ਆਨਲਾਈਨ ਮੀਡੀਆ, ਆਨਲਾਈਨ ਸਮੱਗਰੀ ਨਾਲ ਮਿਲਣ ਵਾਲੀਆਂ ਫਿਲਮਾਂ ਅਤੇ ਆਡੀਓ-ਵਿਜ਼ੁਅਲ ਪ੍ਰੋਗਰਾਮ ਅਤੇ ਆਨਲਾਈਨ ਪਲੇਟਫਾਰਮਾਂ `ਤੇ ਖਬਰਾਂ ਤੇ ਚਲੰਤ ਮਾਮਲਿਆਂ ਬਾਰੇ ਸਮੱਗਰੀ ਸਭ ਭਾਰਤ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਅਧੀਨ ਆ ਗਏ ਹਨ। ਇਸ ਨਾਲ ਮੰਤਰਾਲੇ ਨੂੰ ਆਨਲਾਈਨ ਪਲੇਟਫਾਰਮਾਂ `ਤੇ ਮਿਲਦੀਆਂ ਖਬਰਾਂ, ਆਡੀਓ, ਵਿਜ਼ੁਅਲ ਸਮੱਗਰੀ ਤੇ ਫਿਲਮਾਂ ਬਾਰੇ ਨੀਤੀਆਂ ਬਣਾਉਣ ਦੀਆਂ ਤਾਕਤਾਂ ਮਿਲ ਗਈਆਂ ਹਨ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਓ ਟੀ ਟੀ ਪਲੇਟਫਾਰਮਾਂ ਨੂੰ ਖੁਦਮੁਖਤਿਆਰ ਸੰਸਥਾ ਵੱਲੋਂ ਨਿਯਮਤ ਕਰਨ ਦੀ ਜਨਹਿਤ ਪਟੀਸ਼ਨ `ਤੇ ਮੰਗੇ ਗਏ ਜਵਾਬ ਤੋਂ ਮਹੀਨੇ ਦੇ ਅੰਦਰ ਆ ਗਿਆ ਹੈ। ਅੱਗੇ ਤੋਂ ਓ ਟੀ ਟੀ ਪਲੇਟਫਾਰਮ, ਜੋ ਹਾਲੇ ਤੱਕ ਨਿਯਮਿਤ ਨਹੀਂ ਸੀ, ਨੇਮਾਂ ਤੇ ਕਾਨੂੰਨਾਂ ਅਧੀਨ ਆਉਣਗੇ। ਮੌਜੂਦਾ ਸਮੇਂ ਵਿੱਚ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਪ੍ਰਿੰਟ ਮੀਡੀਆ ਨੂੰ ਨਿਯਮਿਤ ਕੀਤਾ ਜਾਂਦਾ ਹੈ। ਨਿਊਜ਼ ਬ੍ਰਾਡਕਾਸਟਰਜ਼ ਐਸੋਸੀਏਸ਼ਨ (ਐਨ ਬੀ ਏ) ਨਿਊਜ਼ ਚੈਨਲਾਂ ਦੀ ਨੁਮਾਇੰਦਗੀ ਕਰਦੀ ਹੈ, ਐਡਵਰਟਾਈਜ਼ਿੰਗ ਸਟੈਂਡਰਜ਼ ਕੌਂਸਲ ਆਫ ਇੰਡੀਆ ਇਸ਼ਤਿਹਾਰਾਂ ਨੂੰ ਨਿਯਮਿਤ ਕਰਦੀ ਹੈ, ਜਦ ਕਿ ਫਿਲਮ ਸਰਟੀਫਿਕੇਸ਼ਨ ਬਾਰੇ ਕੇਂਦਰੀ ਬੋਰਡ (ਸੀ ਬੀ ਐਫ ਸੀ) ਵੱਲੋਂ ਫਿਲਮਾਂ ਦੀ ਨਿਗਰਾਨੀ ਕੀਤੀ ਜਾਂਦੀ ਹੈ।
ਓ ਟੀ ਟੀ ਪਲੇਟਫਾਰਮਾਂ ਨੂੰ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਅਧੀਨ ਲਿਆਂਦੇ ਜਾਣ ਦੇ ਸਰਕਾਰ ਦੇ ਫੈਸਲੇ ਬਾਰੇ ਲੇਖਕਾਂ ਅਤੇ ਨਿਰਦੇਸ਼ਕਾਂ ਦਾ ਕਹਿਣਾ ਹੈ ਕਿ ਵਿਸ਼ਵ ਮੰਚ `ਤੇ ਇਸ ਦਾ ਭਾਰਤੀ ਡਿਜੀਟਲ ਸਮੱਗਰੀ ਸਿਰਜਣਹਾਰਾਂ ਨੂੰ ਨੁਕਸਾਨ ਹੋਵੇਗਾ ਤੇ ਇਸ ਨਾਲ ਦਰਸ਼ਕਾਂ ਤੇ ਨਿਰਦੇਸ਼ਕਾਂ ਦੀ ਕਲਾਤਮਕ ਤੇ ਨਿੱਜੀ ਆਜ਼ਾਦੀ ਘਟੇਗੀ। ਫਿਲਮਸਾਜ਼ ਹੰਸਲ ਮਹਿਤਾ ਅਤੇ ਰੀਮਾ ਕਾਗਤੀ ਨੇ ਇਸ ਫੈਸਲੇ `ਤੇ ਨਿਰਾਸ਼ਾ ਪ੍ਰਗਟਾਈ ਹੈ। ਐਮ ਐਕਸ ਪਲੇਅਰ ਦੇ ਸੀ ਈ ਓ ਕਰਨ ਬੇਦੀ ਨੇ ਇਸ ਫੈਸਲੇ ਦਾ ਸਵਾਗਤ ਕੀਤਾ। ਫਿਲਮਸਾਜ਼ ਅਲੰਕ੍ਰਿਤਾ ਸ੍ਰੀਵਾਸਤਵ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੈਂਸਰ ਦੇ ਵਿਰੋਧੀ ਹਨ। ਫਿਲਮਸਾਜ਼ ਹੰਸਲ ਮਹਿਤਾ ਨੇ ਕਿਹਾ ਕਿ ਇਹ ਫੈਸਲਾ ਅਣਕਿਆਸਾ ਨਹੀਂ ਸੀ, ਪਰ ਇਸ ਕਾਰਨ ਉਹ ਨਿਰਾਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਬੋਲਣ ਅਤੇ ਪ੍ਰਗਟਾਵੇ ਦੀ ਕਾਰਵਾਈ ਤੋਂ ਉਹ ਨਿਰਾਸ਼ ਹਨ। ਨਿਰਦੇਸ਼ਕ ਅਤੇ ਲੇਖਕ ਅੰਸ਼ੁਮਾਨ ਨੇ ਕਿਹਾ ਕਿ ਇਹ ਕਦਮ ‘ਮਨਜ਼ੂਰ` ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਰਸ਼ਕਾਂ ਦੀ ਨਿੱਜੀ ਚੋਣ ਅਤੇ ਸਮੱਗਰੀ ਬਣਾਉਣ ਵਾਲਿਆਂ ਦੇ ਕਲਾਤਮਕ ਪ੍ਰਗਟਾਵੇ ਵਿੱਚ ਦਖਲ ਦੇਣ ਦੀ ਲੋੜ ਨਹੀਂ। ਨਿਰਦੇਸ਼ਕ ਗੁਰਮੀਤ ਸਿੰਘ ਵੀ ਇਸ ਫੈਸਲੇ ਤੋਂ ਚਿੰਤਤ ਹੈ। ਨਿਰਦੇਸ਼ਕ ਨੁਪੁਰ ਅਸਥਾਨਾ ਨੇ ਆਸ ਪ੍ਰਗਟਾਈ ਕਿ ਸਰਕਾਰ ਆਪਣੇ ਫੈਸਲੇ `ਤੇ ਮੁੜ ਵਿਚਾਰ ਕਰੇਗੀ। ਸ਼ੋਅ ‘ਫਲੈਸ਼` ਦੇ ਨਿਰਦੇਸ਼ਕ ਦਾਨਿਸ਼ ਅਸਲਮ ਨੇ ਕਿਹਾ ਕਿ ਕੋਈ ਵੀ ਕਿਸੇ ਨਾਲ ਕੁਝ ਦੇਖਣ ਲਈ ਜ਼ਬਰਦਸਤੀ ਨਹੀਂ ਕਰ ਰਿਹਾ। ਦਰਸ਼ਕ ਆਪਣੇ ਲਈ ਚੋਣ ਕਰ ਸਕਦੇ ਹਨ। ਇਸ ਤੋਂ ਇਲਾਵਾ ਓ ਟੀ ਟੀ ਪਲੇਟਫਾਰਮਾਂ `ਤੇ ਬੱਚਿਆਂ ਲਈ ਵਰਜਿਤ ਪ੍ਰੋਗਰਾਮਾਂ ਸਬੰਧੀ ਲੋਕ ਸਿਸਟਮ ਦੀ ਸੁਵਿਧਾ ਵੀ ਉਪਲਬਧ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ