Welcome to Canadian Punjabi Post
Follow us on

04

July 2025
 
ਭਾਰਤ

‘ਮਨ ਕੀ ਬਾਤ’ ਵਿੱਚ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼

November 30, 2020 06:45 AM

* ਕੇਂਦਰ ਦੇ ਖੇਤੀ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਆਖੇ
* ਹਰਿਆਣੇ ਦੇ ਮੰਤਰੀ ਵਿੱਜ ਨੇ ਜ਼ਖਮਾਂ `ਤੇ ਲੂਣ ਧੂੜਿਆ

ਨਵੀਂ ਦਿੱਲੀ, 29 ਨਵੰਬਰ, (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਵਿਰੋਧੀ ਧਿਰ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ‘ਕਈ ਸਾਲਾਂ ਤੋਂ ਹਰ ਰਾਜਨੀਤਕ ਪਾਰਟੀ ਨੇ ਕਿਸਾਨਾਂ ਦੀਆਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਾਅਦਾ ਕੀਤਾ ਸੀ, ਪਰ ਮੰਗਾਂ ਅੱਜ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਾਫ਼ੀ ਵਿਚਾਰ-ਵਟਾਂਦਰੇ ਪਿੱਛੋਂਪਾਰਲੀਮੈਂਟ ਨੇ ਖੇਤੀਬਾੜੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿੱਤਾ ਹੈ, ਜਿਨ੍ਹਾਂ ਨਾਲ ਨਾ ਸਿਰਫ ਕਿਸਾਨਾਂ ਦੇ ਬਹੁਤ ਸਾਰੇ ਬੰਧਨ ਖ਼ਤਮ ਹੋ ਗਏ, ਸਗੋਂ ਉਨ੍ਹਾਂ ਨੂੰ ਨਵੇਂ ਅਧਿਕਾਰ ਅਤੇ ਕਈ ਨਵੇਂ ਮੌਕੇ ਵੀ ਮਿਲੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਕਾਨੂੰਨ ਵਿੱਚ ਇਕ ਹੋਰ ਵੱਡੀ ਗੱਲ ਇਹ ਹੈ ਕਿ ਇਸ ਵਿੱਚ ਵਿਵਸਥਾ ਕੀਤੀ ਗਈ ਹੈ ਕਿ ਇਲਾਕੇ ਦੇ ਐੱਸ ਡੀ ਐਮ ਨੂੰ ਇਕ ਮਹੀਨੇ ਅੰਦਰ ਕਿਸਾਨ ਦੀ ਸ਼ਿਕਾਇਤ ਨਿਬੇੜਨੀ ਪਵੇਗੀ। ਉਨ੍ਹਾਂ ਨੇ ਮਹਾਰਾਸ਼ਟਰ ਦੇ ਇੱਕ ਕਿਸਾਨ ਜਿਤੇਂਦਰ ਭੋਈਜੀ ਦੀ ਮਿਸਾਲ ਦਿੱਤੀ, ਕਿਵੇਂ ਉਸ ਨੇ ਨਵੇਂ ਕਾਨੂੰਨ ਦਾ ਫਾਇਦਾ ਲਿਆ ਅਤੇ ਆਪਣੇ ਬਕਾਏ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਵਸੂਲ ਕੀਤੇ ਹਨ। ਅੱਜ ਐਤਵਾਰ ‘ਮਨ ਕੀ ਬਾਤ` ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਕਿਸਾਨਾਂ ਨੂੰ ਖੇਤੀ ਸੁਧਾਰਾਂ ਅਤੇ ਆਧੁਨਿਕ ਖੇਤੀ ਲਈੰ ਦੇਸ਼ ਵਿੱਚ ਹੋ ਰਹੀਆਂ ਤਬਦੀਲੀਆਂ ਦਾ ਸਾਥੀ ਬਣਾਉਣ ਲਈ ਜਾਗਰੂਕ ਕਰਨ।
ਦੂਸਰੇ ਪਾਸੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਜਦੋਂ ਪ੍ਰਦਰਸ਼ਨ ਕਰਦੇ ਕਿਸਾਨਾਂ ਨੇ ਗੱਲਬਾਤ ਦੀ ਕੇਂਦਰ ਦੀ ਪੇਸ਼ਕਸ਼ ਠੁਕਰਾ ਦਿੱਤੀ ਤਾਂ ਕਿਸਾਨਾਂ ਦਾ ਜੋਸ਼ ਵੇਖ ਕੇ ਕੇਂਦਰ ਸਰਕਾਰ ਬੈਕਫੁੱਟ ਉੱਤੇ ਆਈ ਜਾਪਦੀ ਹੈ। ਇਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਹੈਦਰਾਬਾਦ ਵਿੱਚ ਕਿਸਾਨ ਅੰਦੋਲਨ ਬਾਰੇ ਸਫਾਈ ਦਿੱਤੀਕਿ ਮੈਂ ਕਦੇ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਰਾਜਨੀਤਕ ਤੌਰ ਉੱਤੇ ਪ੍ਰੇਰਤ ਨਹੀਂ ਕਿਹਾ ਅਤੇ ਨਾ ਅੱਜ ਕਹਿ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਮਸਲੇ ਦਾ ਹੱਲ ਕੱਢਣ ਲਈ ਗੰਭੀਰ ਯਤਨ ਕਰ ਰਹੇ ਹਨ।
ਤੀਸਰੇ ਪਾਸੇ ਬੜਬੋਲੇ ਸੁਭਾਅ ਵਾਲੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਸਰਕਾਰ ਗੱਲਬਾਤ ਲਈ ਸੱਦਾ ਦੇ ਰਹੀ ਹੈ ਤਾਂ ਕਿਸਾਨ ਗੱਲ ਨਹੀਂ ਕਰਦੇ, ਇਸ ਦਾ ਅਰਥ ਹੈ ਕਿ ਇਨ੍ਹਾਂ ਦਾ ਮਕਸਦ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਹਿੰਦੇ ਹਨ ਕਿ ਸਾਡਾ ਅੰਦੋਲਨ ਸਿਰਫ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਹੈ, ਇਹ ਤਿੰਨੇ ਕਾਨੂੰਨ ਸਾਰੇ ਭਾਰਤ ਲਈ ਹਨ, ਪਰ 36 ਰਾਜਾਂ ਵਿਚੋਂ ਸਿਰਫ ਪੰਜਾਬ ਦੇ ਕਿਸਾਨ ਹੀ ਇਸ ਦਾ ਵਿਰੋਧ ਕਿਉਂ ਕਰ ਰਹੇ ਹਨ? ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਹ ਰਾਜਨੀਤਿਕ ਮਕਸਦ ਕਾਰਨ ਚੱਲ ਰਿਹਾ ਅੰਦੋਲਨ ਹੈ, ਕਿਸਾਨਾਂ ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ, ਇਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭੇਜਿਆ ਹੈ ਤੇ ਇਹ ਤਿਆਰੀ ਅਗਲੀਆਂ ਪੰਜਾਬ ਚੋਣਾਂ ਲਈ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਆਏ ਕਿਸਾਨਾਂ ਦੀ ਗਿਣਤੀ ਬਹੁਤ ਘੱਟ ਹੈ, ਬਹੁਤੇ ਲੋਕ ਪੰਜਾਬ ਤੋਂਕੈਪਟਨ ਅਮਰਿੰਦਰ ਸਿੰਘ ਨੇ ਭੇਜੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ