Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਕੋਰੋਨਾ ਦੀ ਮਹਾਂਮਾਰੀ ਕਾਰਨ ਮਾਨਸਿਕ ਸਿਹਤ ਉੱਤੇ ਵੀ ਅਸਰ

November 30, 2020 11:45 PM

ਟੋਕੀਓ, 30 ਨਵੰਬਰ (ਪੋਸਟ ਬਿਊਰੋ)- ਪੂਰੀ ਦੁਨੀਆ ਇਸ ਸਮੇਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ, ਪਰ ਏਸ਼ੀਆ ਦੇ ਸਭ ਤੋਂ ਅਮੀਰ ਦੇਸ਼ਾਂ ਵਿੱਚੋਂ ਇੱਕ ਜਾਪਾਨ ਨੂੰ ਕੋਰੋਨਾ ਦੇ ਨਾਲ ਖੁਦਕੁਸ਼ੀ ਯਾਨੀ ਆਤਮ ਹੱਤਿਆ ਦੀ ਸਮੱਸਿਆ ਨਾਲ ਵੀ ਦੋ-ਚਾਰ ਹੋਣਾ ਪੈ ਰਿਹਾ ਹੈ। ਬੀਤੇ ਅਕਤੂਬਰ ਵਿੱਚ ਜਾਪਾਨ ਵਿੱਚ 2153 ਲੋਕਾਂ ਨੇ ਆਤਮ ਹੱਤਿਆ ਕੀਤੀ ਸੀ। ਇਹ ਗਿਣਤੀ ਉਥੇ ਕੋਰੋਨਾ ਮਹਾਂਮਾਰੀ ਕਾਰਨ ਅੱਜ ਤੱਕ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਤੋਂ ਵੀ ਵੱਧ ਹੈ। ਜਾਪਾਨ ਵਿੱਚ ਕੋਰੋਨਾ ਦੇ ਪਹਿਲੇ 9 ਮਹੀਨਿਆਂ ਵਿੱਚ 2087 ਲੋਕਾਂ ਨੇ ਜਾਨ ਗਵਾਈ ਹੈ।
ਜਾਪਾਨ ਪਹਿਲਾਂ ਹੀ ਖੁਦਕੁਸ਼ੀਆਂ ਦੀ ਵੱਧ ਦਰ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ। ਉਥੇ ਪ੍ਰਤੀ ਇਕ ਲੱਖ ਦੀ ਆਬਾਦੀ ਉੱਤੇ ਖੁਦਕੁਸ਼ੀ ਕਾਰਨ ਸਾਲਾਨਾ ਜਾਨ ਗਵਾਉਣ ਦੇ 18.5 ਕੇਸ ਹੁੰਦੇ ਹਨ। ਦੂਜੇ ਪਾਸੇ ਕੋਰੋਨਾ ਦੀ ਮਹਾਂਮਾਰੀ ਨੇ ਲੋਕਾਂ ਦੀ ਮਾਨਸਿਕ ਸਥਿਤੀ ਉੱਤੇ ਅਸਰ ਪਾਇਆ ਹੈ। ਇਸ ਕਾਰਨ ਖੁਦਕੁਸ਼ੀਦੇ ਕੇਸ ਹੋਰ ਵਧੇ ਹਨ। ਇਹ ਸਥਿਤੀ ਤਦ ਹੈ ਜਦ ਜਾਪਾਨ ਦੀ ਅਰਥ ਵਿਵਸਥਾ `ਤੇ ਕੋਰੋਨਾ ਦਾ ਅਸਰ ਕਈ ਵੱਡੀਆਂ ਅਰਥਵਿਵਸਥਾਵਾਂ ਦੇ ਮੁਕਾਬਲੇ ਘੱਟ ਪਿਆ ਹੈ। ਜਾਪਾਨ ਉਨ੍ਹਾਂ ਗਿਣੇ-ਚੁਣੇ ਦੇਸ਼ਾਂ ਵਿੱਚੋਂ ਹੈ, ਜੋ ਖੁਦਕੁਸ਼ੀਆਂ ਦੇ ਅੰਕੜੇ ਲਗਾਤਾਰ ਅਤੇ ਸਮੇਂ `ਤੇ ਜਾਰੀ ਕਰਦਾ ਹੈ। ਇਸ ਦੇਸ਼ ਵਿੱਚ ਖੁਦਕੁਸ਼ੀਦੇ ਵੱਧਕੇਸਾਂ ਦੇ ਪਿੱਛੇ ਇਕੱਲਾਪਣ, ਕੰਮ ਦੇ ਵੱਧ ਘੰਟੇ, ਮਾਨਸਿਕ ਬਿਮਾਰੀਆਂ ਪ੍ਰਤੀ ਸਮਾਜ ਦੀ ਨਕਾਰਾਤਮਕ ਧਾਰਨਾ ਪ੍ਰਮੁੱਖ ਕਾਰਨ ਹਨ। ਕੋਰੋਨਾ ਤੋਂ ਪਹਿਲਾਂ ਜਾਪਾਨ ਵਿੱਚ ਆਤਮ ਹੱਤਿਆ ਦੇ ਮਾਮਲਿਆਂ ਵਿੱਚ ਕਮੀ ਆਈ ਸੀ। ਸਾਲ 2019 ਵਿੱਚ 1978 ਦੇ ਬਾਅਦ ਤੋਂ ਸਭ ਤੋਂ ਘੱਟ ਆਤਮ ਹੱਤਿਆਵਾਂ ਹੋਈਆਂ ਸਨ, ਪਰ ਕੋਰੋਨਾ ਕਾਲ ਵਿੱਚ ਅਜਿਹੇ ਮਾਮਲੇ ਫਿਰ ਕਾਫੀ ਤੇਜ਼ੀ ਨਾਲ ਵਧੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ