Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਵੈਕਸੀਨ ਲਈ ਜਵਾਬ ਹਾਸਲ ਕਰਨ ਵਾਸਤੇ ਫੋਰਡ ਨੇ ਸਿੱਧਿਆਂ ਫਾਈਜ਼ਰ ਕੈਨੇਡਾ ਤੇ ਐਸਟਰਾਜ਼ੈਨੇਕਾ ਨਾਲ ਕੀਤੀ ਗੱਲਬਾਤ

December 01, 2020 06:00 AM

ਓਨਟਾਰੀਓ, 30 ਨਵੰਬਰ (ਪੋਸਟ ਬਿਊਰੋ) : ਕੋਵਿਡ-19 ਵੈਕਸੀਨ ਪ੍ਰਤੀ ਫੈਡਰਲ ਸਰਕਾਰ ਦੇ ਢਿੱਲੇ ਮੱਠੇ ਰਵੱਈਏ ਤੋਂ ਬੇਚੈਨ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਲੈਣ ਦਾ ਫੈਸਲਾ ਕੀਤਾ ਹੈ|
ਫੋਰਡ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰੀਮੀਅਰ ਫੋਰਡ ਨੇ ਸੋਮਵਾਰ ਨੂੰ ਫਾਈਜ਼ਰ ਕੈਨੇਡਾ ਦੇ ਪ੍ਰੈਜ਼ੀਡੈਂਟ ਕੋਲ ਪਿਨੋਅ ਤੇ ਐਸਟਰਾਜੈæਨੇਕਾ ਦੇ ਕੈਨੇਡੀਅਨ ਸੀਈਓ ਜੇਨ ਚੁੰਗ ਨਾਲ ਗੱਲਬਾਤ ਕੀਤੀ| ਇਨ੍ਹਾਂ ਤੋਂ ਇਲਾਵਾ ਮੰਗਲਵਾਰ ਨੂੰ ਫੋਰਡ ਵੱਲੋਂ ਜੌਹਨਸਨ ਐਂਡ ਜੌਹਨਸਨ ਦੀ ਸਬਸਿਡਰੀ ਜੈਨਸਨ ਨਾਲ ਵੀ ਗੱਲਬਾਤ ਕੀਤੇ ਜਾਣ ਦੀ ਸੰਭਾਵਨਾ ਹੈ| ਇਸ ਦੇ ਨਾਲ ਹੀ ਅਗਲੇ ਹਫਤੇ ਫੋਰਡ ਮੌਡਰਨਾ ਦੇ ਨੁਮਾਂਇੰਦਿਆਂ ਨਾਲ ਵੀ ਮੀਟਿੰਗ ਕਰਨ ਦਾ ਇਰਾਦਾ ਰੱਖਦੇ ਹਨ|
ਇੱਥੇ ਦੱਸਣਾ ਬਣਦਾ ਹੈ ਕਿ ਫਾਈਜ਼ਰ, ਮੌਡਰਨਾ ਤੇ ਐਸਟਰਾਜ਼ੈਨੇਕਾ ਦੇ ਉਤਪਾਦਕਾਂ ਵੱਲੋਂ ਕੈਨੇਡਾ ਵਿੱਚ ਆਪਣੀਆਂ ਵੈਕਸੀਨਜ਼ ਨੂੰ ਮਨਜ਼ੂਰੀ ਦਿਵਾਉਣ ਲਈ ਅਰਜ਼ੀਆਂ ਫਾਈਲ ਕੀਤੀਆਂ ਗਈਆਂ ਹਨ| ਸੋਮਵਾਰ ਨੂੰ ਵਾਅਨ, ਓਨਟਾਰੀਓ ਵਿੱਚ ਗੱਲ ਕਰਦਿਆਂ ਫੋਰਡ ਨੇ ਆਖਿਆ ਕਿ ਉਨ੍ਹਾਂ ਦੇ ਤਿੰਨ ਮੁੱਖ ਸਵਾਲ ਹਨ, ਕਿਹੋ ਜਿਹੀ ਵੈਕਸੀਨ ਲਿਆਂਦੀ ਜਾ ਰਹੀ ਹੈ, ਕਿੰਨੀਆਂ ਡੋਜ਼ਾਂ ਉਪਲਬਧ ਹੋਣਗੀਆਂ ਤੇ ਇਹ ਕਦੋਂ ਪਹੁੰਚੇਗੀ|
ਪ੍ਰੀਮੀਅਰ ਨੇ ਆਖਿਆ ਕਿ ਕੁੱਝ ਤਾਂ ਗੜਬੜ ਚੱਲ ਰਹੀ ਹੈ, ਜਾਂ ਤਾਂ ਕੋਈ ਈਮਾਨਦਾਰੀ ਤੋਂ ਕੰਮ ਨਹੀਂ ਲੈ ਰਿਹਾ ਤੇ ਜਾਂ ਫਿਰ ਕਿਸੇ ਕਿਸਮ ਦੀ ਅਸਮਰੱਥਾ ਹੈ ਤੇ ਇਹ ਦੋਵੇਂ ਮਾਮਲੇ ਵੀ ਹੋ ਸਕਦੇ ਹਨ| ਫੋਰਡ ਨੇ ਆਖਿਆ ਕਿ ਓਨਟਾਰੀਓ ਨੂੰ ਕੋਵਿਡ-19 ਵੈਕਸੀਨ ਮਨਜ਼ੂਰ ਹੋਣ ਤੋਂ ਬਾਅਦ ਕਦੋਂ ਮਿਲੇਗੀ ਇਸ ਸਬੰਧ ਵਿੱਚ ਚਾਨਣਾ ਪਾਉਣ ਦੇ ਮਾਮਲੇ ਵਿੱਚ ਫੈਡਰਲ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਤੇਜ਼ੀ ਦੀ ਵਿਖਾਈ ਜਾ ਰਹੀ ਘਾਟ ਤੋਂ ਉਹ ਪਰੇਸ਼ਾਨ ਹਨ|
ਪਿਛਲੇ ਹਫਤੇ ਫੋਰਡ ਨੇ ਇਹ ਸਵੀਕਾਰ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੈਕਸੀਨ ਦੀ ਖੇਪ ਹਾਸਲ ਕਰਨ ਲਈ ਫੈਡਰਲ ਸਰਕਾਰ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਸਪਸ਼ਟ ਸਮਾਂ ਸੀਮਾਂ ਚਾਹੁੰਦੀ ਹੈ ਕਿਉਂਕਿ ਇਸ ਤੋਂ ਬਿਨਾਂ ਅਗਲੇਰੀ ਕਾਰਵਾਈ ਦੀ ਯੋਜਨਾ ਊਲੀਕਣਾ ਅਸੰਭਵ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ