Welcome to Canadian Punjabi Post
Follow us on

03

July 2025
 
ਖੇਡਾਂ

ਸਿਡਨੀ ਟੈਸਟ : ਭਾਰਤੀ ਕ੍ਰਿਕਟ ਖਿਡਾਰੀਆਂ ਵਿਰੁੱਧ ਨਸਲੀ ਟਿੱਪਣੀਆਂ

January 12, 2021 12:26 AM

* ਕ੍ਰਿਕਟ ਆਸਟਰੇਲੀਆ ਨੇ ਮੁਆਫੀ ਮੰਗੀ

ਸਿਡਨੀ, 11 ਜਨਵਰੀ (ਪੋਸਟ ਬਿਊਰੋ)- ਭਾਰਤੀ ਕ੍ਰਿਕਟਰਾਂ ਵਿਸ਼ੇਸ਼ ਤੌਰ ਉਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਆਸਟੇਰਲੀਆ ਵਿਰੁੱਧ ਤੀਜੇ ਟੈਸਟ ਕ੍ਰਿਕਟ ਮੈਚ ਵਿੱਚ ਲਗਾਤਾਰ ਦੂਜੇ ਦਿਨ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪਿਆ। ਬੀ ਸੀ ਸੀ ਆਈ (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਦੇ ਸੂਤਰਾਂ ਅਨੁਸਾਰ ਸਿਰਾਜ ਨੂੰ ‘ਬ੍ਰਾਊਨ ਡਾਗ’ ਤੇ ‘ਬਿੱਗ ਮੰਕੀ’ ਕਿਹਾ ਗਿਆ। ਸਿਰਾਜ ਦੇ ਪਿਤਾ ਦਾ ਪਿੱਛੇ ਜਿਹੇ ਹੀ ਦਿਹਾਂਤ ਹੋਇਆ ਸੀ ਤੇ ਉਹ ਵੀ ਗਮਜ਼ਦਾ ਸੀ।
ਪਹਿਲੀ ਵਾਰ ਆਸਟਰੇਲੀਆਈ ਦੌਰੇ `ਤੇ ਗਿਆ ਇਹ 26 ਸਾਲਾ ਖਿਡਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਹੀ ਕਪਤਾਨ ਅਜਿੰਦਯ ਰਹਾਣੇ ਅਤੇ ਮੈਦਾਨੀ ਅੰਪਾਇਰਾਂ ਕੋਲ ਗਿਆ ਤੇ ਉਨ੍ਹਾਂ ਨੂੰ ਘਟਨਾ ਤੋਂ ਜਾਣੂ ਕਰਵਾਇਆ। ਇਸ ਨਾਲ ਖੇਡ 10 ਮਿੰਟ ਤੱਕ ਰੁਕੀ ਰਹੀ। ਸੁਰੱਖਿਆ ਕਰਮਚਾਰੀਆਂ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ 6 ਦਰਸ਼ਕਾਂ ਨੂੰ ਸਟੇਡੀਅਮ ਤੋਂ ਬਾਹਰ ਕਰ ਦਿੱਤਾ। ਇਸ ਤੋਂ ਪਹਿਲੇ ਦਿਨ ਨਸ਼ੇ ਵਿੱਚ ਟੱਲੀ ਇੱਕ ਵਿਅਕਤੀ ਨੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਲਈ ਅਪਸ਼ਬਦਾਂ ਦਾ ਇਸਤੇਮਾਲ ਕੀਤਾ ਸੀ। ਬੀ ਸੀ ਸੀ ਆਈ ਪਹਿਲਾਂ ਆਈ ਸੀ ਸੀ ਦੇ ਮੈਚ ਰੈਫਰੀ ਡੇਵਿਡ ਬੂਨ ਕੋਲ ਇਸ ਦੀ ਸ਼ਿਕਾਇਤ ਕਰ ਚੁੱਕਾ ਹੈ। ਕ੍ਰਿਕਟ ਆਸਟੇਰਲੀਆ (ਸੀ ਏ) ਦੇ ਇੰਟੀਗ੍ਰਿਟੀ ਅਤੇ ਸੁਰੱਖਿਆ ਪ੍ਰਮੁੱਖ ਸੀਨ ਕੇਰੋਲ ਨੇ ਕਿਹਾ, ‘‘ਲੜੀ ਦੇ ਮੇਜ਼ਬਾਨ ਹੋਣ ਨਾਤੇ ਅਸੀਂ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੇ ਦੋਸਤਾਂ ਤੋਂ ਮੁਆਫੀ ਮੰਗਦੇ ਹਾਂ ਤੇ ਉਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਅਸੀਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਾਂਗੇ।”

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ