Welcome to Canadian Punjabi Post
Follow us on

04

July 2025
 
ਪੰਜਾਬ

ਪੰਜਾਬ ਦਾ ਜੇਲ੍ਹ ਵਿਭਾਗ ਅੰਸਾਰੀ ਨੂੰ ਆਜ਼ਮਗੜ੍ਹ ਨਹੀਂ ਭੇਜੇਗਾ

January 12, 2021 01:09 AM

ਰੂਪਨਗਰ, 11 ਜਨਵਰੀ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਪੁਲਸ ਨੇ ਮਊ ਹਲਕੇ ਦੇ ਵਿਧਾਇਕ ਅਤੇ ਬਾਹੂਬਲੀ ਲੀਡਰ ਮੁਖਤਾਰ ਅੰਸਾਰੀ ਨੂੰ ਆਜ਼ਮਗੜ੍ਹ ਕੋਰਟ ਵਿੱਚ ਪੇਸ਼ ਕਰਨ ਲਈ ਰੂਪਨਗਰ ਜ਼ਿਲ੍ਹਾ ਜੇਲ੍ਹ ਦੇ ਅਧਿਕਾਰੀਆਂ ਨੂੰ ਸੁਪਰੀਮ ਕੋਰਟ ਦਾ ਨੋਟਿਸ ਸੌਂਪਿਆ ਗਿਆ ਹੈ, ਪ੍ਰੰਤੂ ਜੇਲ੍ਹ ਮੈਨੇਜਮੈਂਟ ਮੈਡੀਕਲ ਗਰਾਊਂਡ ਦ ਕਾਰਨ ਮੁਖਤਾਰ ਅੰਸਾਰੀ ਨੂੰ ਉਤਰ ਪ੍ਰਦੇਸ਼ ਨਹੀਂ ਭੇਜੇਗਾ। ਅਜੇ ਤੱਕ ਜੇਲ੍ਹ ਪ੍ਰਸ਼ਾਸਨ ਨੇ ਮੁਖਤਾਰ ਅੰਸਾਰੀ ਨੂੰ ਉਤਰ ਪ੍ਰਦੇਸ਼ ਪੁਲਸ ਨੂੰ ਸੌਂਪਣ ਜਾਂ ਕੋਰਟ ਵਿੱਚ ਪੇਸ਼ ਕਰਨ ਦੀ ਕੋਈ ਵਿਵਸਥਾ ਵੀ ਨਹੀਂ ਕੀਤੀ ਹੈ।
ਦੱਸਿਆ ਗਿਆ ਹੈ ਕਿ ਜੇਲ੍ਹ ਮੈਨੇਜਮੈਂਟ ਨੂੰ ਮਿਲੇ ਸੁਪਰੀਮ ਕੋਰਟ ਦੇ ਇੱਕ ਨੋਟਿਸ ਵਿੱਚ ਮੁਖਤਾਰ ਅੰਸਾਰੀ ਨੂੰ 11 ਜਨਵਰੀ (ਸੋਮਵਾਰ) ਨੂੰ ਆਜ਼ਮਗੜ੍ਹ ਕੋਰਟ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ 14 ਜਨਵਰੀ 2021 ਨੂੰ ਮੁਖਤਾਰ ਅੰਸਾਰੀ ਦੀ ਪਿੱਠ ਦੀ ਐਮ ਆਰ ਆਈ, ਪੀ ਜੀ ਆਈ ਚੰਡੀਗੜ੍ਹ ਵਿੱਚ ਹੋਣੀ ਹੈ ਤੇੇ ਇਸ ਜਾਂਚ ਦੇ ਬਾਅਦ ਮੁਖਤਾਰ ਅੰਸਾਰੀ ਦੀ ਮੈਡੀਕਲ ਫਿਟਨੈਸ ਤੈਅ ਹੋਵੇਗੀ। ਇਸ ਲਈ ਜੇਲ੍ਹ ਮੈਨੇਜਮੈਂਟ ਅੰਸਾਰੀ ਨੂੰ ਕੋਰਟ ਵਿੱਚ ਪੇਸ਼ ਨਹੀਂ ਕਰੇਗਾ।ਇਸ ਬਾਰੇ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਦਲਜੀਤ ਸਿੰਘ ਨੇ ਦੱਸਿਆ ਕਿ ਨੋਟਿਸ 11 ਜਨਵਰੀ ਲਈ ਸੀ। ਮੁਖਤਾਰ ਅੰਸਾਰੀ ਨੂੰ ਕੋਰਟ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ, ਪਰ ਮੈਡੀਕਲ ਗਰਾਊਂਡ 'ਤੇ ਅੰਸਾਰੀ ਨੂੰ ਨਹੀਂ ਭੇਜਿਆ ਜਾ ਰਿਹਾ। ਵਰਨਣ ਯੋਗ ਹੈ ਕਿ ਉਤਰ ਪ੍ਰਦੇਸ਼ ਦੇ ਗਾਜੀਪੁਰ ਜ਼ਿਲ੍ਹੇ ਦੇ ਮੁਹੰਮਦਾਬਾਦ ਥਾਣੇ ਵਿੱਚ ਅੰਸਾਰੀ ਦੇ ਖਿਲਾਫ ਕੇਸ ਦਰਜ ਹੈ। ਇਸੇ ਕੇਸ ਵਿੱਚ 21 ਅਕਤੂਬਰ 2020 ਨੂੰ ਮੁਖਤਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਣਾ ਸੀ, ਪ੍ਰੰਤੂ ਉਸ ਸਮੇਂ ਉਤਰ ਪ੍ਰਦੇਸ਼ ਪੁਲਸ ਦੀ ਟੀਮ ਨੂੰ ਮੁਖਤਾਰ ਅੰਸਾਰੀ ਨਹੀਂ ਸੌਂਪਿਆ ਗਿਆ। ਤਦ ਇਸ ਗੱਲ ਦਾ ਹਵਾਲਾ ਦਿੱਤਾ ਗਿਆ ਸੀ ਕਿ ਮੁਖਤਾਰ ਦੀ ਸਿਹਤ ਠੀਕ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ