Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਬਾਇਡਨ ਦੇ ਸੰਹੁ ਚੁੱਕ ਸਮਾਗਮ ਤੋਂ ਪਹਿਲਾਂ ਟਰੰਪ ਨੇ ਜਾਰੀ ਕੀਤੇ ਐਮਰਜੰਸੀ ਹੁਕਮ

January 12, 2021 08:39 PM

ਵਾਸਿ਼ੰਗਟਨ, 12 ਜਨਵਰੀ (ਪੋਸਟ ਬਿਊਰੋ) : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਦੇ 20 ਜਨਵਰੀ ਨੂੰ ਅਹੁਦਾ ਸਾਂਭਣ ਤੋਂ ਪਹਿਲਾਂ ਹਿੰਸਕ ਗਤੀਵਿਧੀਆਂ ਵਿੱਚ ਹੋਣ ਵਾਲੇ ਵਾਧੇ ਸਬੰਧੀ ਲੋਕਲ ਤੇ ਫੈਡਰਲ ਅਧਿਕਾਰੀਆਂ ਵਿੱਚ ਪਾਏ ਜਾ ਰਹੇ ਤੌਖਲੇ ਦੇ ਚੱਲਦਿਆਂ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਵਾਸਿ਼ੰਗਟਨ ਡੀਸੀ ਲਈ ਐਮਰਜੰਸੀ ਐਲਾਨ ਕੀਤਾ ਜਾ ਰਿਹਾ ਹੈ।
ਇਸ ਤਹਿਤ ਡਿਪਾਰਟਮੈਂਟ ਆਫ ਹੋਮਲੈਂਡ ਸਕਿਊਰਿਟੀ ਅਤੇ ਫੈਡਰਲ ਐਮਰਜੰਸੀ ਮੈਨੇਜਮੈਂਟ ਏਜੰਸੀ ਨੂੰ ਇਹ ਖੁੱਲ੍ਹ ਦਿੱਤੀ ਗਈ ਹੈ ਕਿ ਉਹ ਲੋੜ ਮੁਤਾਬਕ ਲੋਕਲ ਅਧਿਕਾਰੀਆਂ ਦੀ ਮਦਦ ਕਰਨ। ਜਿ਼ਕਰਯੋਗ ਹੈ ਕਿ ਟਰੰਪ ਪੱਖੀ ਹਿੰਸਕ ਭੀੜ ਵੱਲੋਂ ਯੂਐਸ ਕੈਪੀਟਲ ਦੀ ਇਮਾਰਤ ਉੱਤੇ ਬੋਲੇ ਗਏ ਧਾਵੇ ਤੋਂ ਪੰਜ ਦਿਨ ਬਾਅਦ ਰਾਸ਼ਟਰਪਤੀ ਵੱਲੋਂ ਇਹ ਐਲਾਨ ਕੀਤਾ ਗਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਹਿੰਸਕ ਹਮਲੇ ਵਿੱਚ ਚਾਰ ਵਿਅਕਤੀ ਮਾਰੇ ਗਏ।
ਟਰੰਪ ਵੱਲੋਂ ਆਪਣੀ ਹਾਰ ਨਹੀਂ ਕਬੂਲੀ ਗਈ ਸੀ ਤੇ ਉਹ ਕਈ ਮਹੀਨਿਆਂ ਤੋਂ ਇਹੋ ਰਾਗ ਅਲਾਪ ਰਹੇ ਸਨ ਕਿ ਚੋਣਾਂ ਦੌਰਾਨ ਹੋਏ ਘਪਲੇ ਤੇ ਧੋਖੇਬਾਜ਼ੀ ਕਾਰਨ ਹੀ ਉਨ੍ਹਾਂ ਨੂੰ ਹਾਰਿਆ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਇਲੈਕਸ਼ਨ ਅਧਿਕਾਰੀਆਂ ਵੱਲੋਂ ਆਖਿਆ ਗਿਆ ਕਿ ਇਸ ਤਰ੍ਹਾਂ ਦੇ ਸਾਰੇ ਇਲਜ਼ਾਮ ਝੂਠੇ ਹਨ। ਟਰੰਪ ਵੱਲੋਂ ਇਹ ਐਮਰਜੰਸੀ ਹੁਕਮ ਸੋਮਵਾਰ ਤੋਂ 24 ਜਨਵਰੀ ਤੱਕ ਚੱਲਣਗੇ।  

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ