Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੁੱਝ ਹੋਰ ਸਾਲਾਂ ਲਈ ਦੇਸ਼ ਤੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ ਟਰੂਡੋ

January 15, 2021 05:55 AM

ਵੈਕਸੀਨ ਪਾਸਪੋਰਟ ਦੇ ਆਈਡੀਆ ਨੂੰ ਅਮਲ ਵਿੱਚ ਲਿਆਉਣ ਤੋਂ ਕੀਤਾ ਇਨਕਾਰ


ਓਟਵਾ, 14 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਵਿੱਖ ਦੀ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਆਖਿਆ ਕਿ ਉਹ ਆਉਣ ਵਾਲੇ ਕੁੱਝ ਹੋਰ ਸਾਲਾਂ ਤੱਕ ਕੈਨੇਡੀਅਨਾਂ ਦੀ ਸੇਵਾ ਕਰਨੀ ਚਾਹੁੰਦੇ ਹਨ ਪਰ ਉਹ ਇਹ ਦੱਸਣ ਤੋਂ ਟਾਲਾ ਵੱਟ ਗਏ ਕਿ ਉਨ੍ਹਾਂ ਦਾ ਜਾਨਸ਼ੀਨ ਕੌਣ ਹੋਵੇਗਾ।
ਰਾਇਟਰਜ਼ ਨੈਕਸਟ ਕਾਨਫਰੰਸ ਵਿੱਚ ਗੱਲ ਕਰਦਿਆਂ ਟਰੂਡੋ ਨੇ ਇਹ ਵੀ ਆਖਿਆ ਕਿ ਉਹ ਇਸ ਗੱਲ ਦੇ ਖਿਲਾਫ ਹਨ ਕਿ ਲੋਕਾਂ ਨੂੰ ਕੋਵਿਡ-19 ਸਬੰਧੀ ਲਵਾਈ ਗਈ ਵੈਕਸੀਨੇਸ਼ਨ ਦਾ ਡਿਜੀਟਲ ਸਬੂਤ (ਵੈਕਸੀਨ ਪਾਸਪੋਰਟ) ਆਪਣੇ ਨਾਲ ਲੈ ਕੇ ਫਿਰਨਾ ਪਵੇ। ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਹਾਊਸ ਆਫ ਕਾਮਨਜ਼ ਵਿੱਚ ਘੱਟਗਿਣਤੀ ਹੈ, ਜਿਸ ਤੋਂ ਭਾਵ ਇਹ ਹੈ ਕਿ ਉਨ੍ਹਾਂ ਨੂੰ ਸਰਕਾਰ ਚਲਾਉਣ ਲਈ ਵਿਰੋਧੀ ਧਿਰ ਦੇ ਸਹਾਰੇ ਦੀ ਲੋੜ ਹੈ ਤੇ ਉਨ੍ਹਾਂ ਨੂੰ ਕਦੇ ਵੀ ਗੱਦੀਓੱ ਉਤਾਰਿਆ ਜਾ ਸਕਦਾ ਹੈ।
ਸੀਨੀਅਰ ਲਿਬਰਲ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਾਲ ਕਦੇ ਵੀ ਚੋਣਾਂ ਹੋਣ ਦੀ ਉਮੀਦ ਹੈ। ਕੁੱਝ ਕੁ ਸਿਆਸਤਦਾਨ ਤਾਂ ਪ੍ਰਾਈਵੇਟ ਤੌਰ ਉੱਤੇ ਇਹ ਸਵਾਲ ਵੀ ਕਰਦੇ ਹਨ ਕਿ ਟਰੂਡੋ ਕਿੰਨੀ ਦੇਰ ਤੱਕ ਸੱਤਾ ਉੱਤੇ ਕਾਬਜ ਰਹਿਣਾ ਚਾਹੁੰਦੇ ਹਨ। 49 ਸਾਲਾ ਟਰੂਡੋ ਦੇ ਤਿੰਨ ਬੱਚੇ ਹਨ ਜੋ ਅਜੇ ਸਕੂਲ ਜਾਂਦੇ ਹਨ। ਉਹ ਸੱਭ ਤੋਂ ਪਹਿਲਾਂ ਨਵੰਬਰ 2015 ਵਿੱਚ ਪ੍ਰਧਾਨ ਮੰਤਰੀ ਬਣੇ ਤੇ ਕੋਵਿਡ-19 ਸੰਕਟ ਕਾਰਨ ਉਹ ਕਈ ਵਾਰੀ ਕਾਫੀ ਪਰੇਸ਼ਾਨ ਵੀ ਨਜ਼ਰ ਆਏ। ਉਨ੍ਹਾਂ ਇਹ ਸਵੀਕਾਰ ਕੀਤਾ ਕਿ ਮਹਾਂਮਾਰੀ ਨਾਲ ਸਿੱਝਣਾ ਕਾਫੀ ਔਖਾ ਕੰਮ ਹੈ ਪਰ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਹਾਲ ਦੀ ਘੜੀ ਆਪਣਾ ਅਹੁਦਾ ਛੱਡਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।
ਵੀਰਵਾਰ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਉਨ੍ਹਾਂ ਆਖਿਆ ਕਿ ਅਜੇ ਉਹ ਕੁੱਝ ਹੋਰ ਸਾਲਾਂ ਲਈ ਦੇਸ਼ ਤੇ ਕੈਨੇਡੀਅਨਾਂ ਦੀ ਵੀ ਸੇਵਾ ਕਰਨੀ ਚਾਹੁੰਦੇ ਹਨ।ਇੱਥੇ ਦੱਸਣਾ ਬਣਦਾ ਹੈ ਕਿ ਟਰੂਡੋ ਆਪਣੀ ਨੇੜਲੀ ਸਹਿਯੋਗੀ ਕ੍ਰਿਸਟੀਆ ਫਰੀਲੈਂਡ ਉੱਤੇ ਕਾਫੀ ਭਰੋਸਾ ਕਰਦੇ ਹਨ। ਇਸ ਸਮੇਂ ਫਰੀਲੈਂਡ ਫਾਇਨਾਂਸ ਮੰਤਰੀ ਤੇ ਡਿਪਟੀ ਪ੍ਰਧਾਨ ਮੰਤਰੀ ਦਾ ਅਹੁਦਾ ਬਾਖੂਬੀ ਸਾਂਭ ਰਹੀ ਹੈ। ਲਿਬਰਲਾਂ ਦੇ ਅੰਦਰੂਨੀ ਮਾਮਲਿਆਂ ਦੀ ਜਾਣਕਾਰੀ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਇਸ ਨਾਲ ਫਰੀਲੈਂਡ ਭਵਿੱਖ ਵਿੱਚ ਲੀਡਰਸਿ਼ਪ ਦੌੜ ਵਿੱਚ ਮੋਹਰੀ ਭੁਮਿਕਾ ਵਿੱਚ ਨਜ਼ਰ ਆ ਸਕਦੀ ਹੈ।
ਲਿਬਰਲ ਸਰਕਾਰ ਕੈਨੇਡਾ ਦੇ ਲੋਕਾਂ ਤੇ ਕਾਰੋਬਾਰਾਂ ਦੀ ਮਦਦ ਲਈ ਕੋਵਿਡ-19 ਦੌਰਾਨ 200 ਬਿਲੀਅਨ ਡਾਲਰ ਤੋਂ ਵੀ ਵੱਧ ਖਰਚ ਚੁੱਕੀ ਹੈ ਤੇ ਓਟਵਾ ਅਗਲੇ ਕੁੱਝ ਸਾਲਾਂ ਵਿੱਚ ਅਰਥਚਾਰੇ ਨੂੰ ਲੀਹ ਉੱਤੇ ਲਿਆਉਣ ਲਈ 100 ਬਿਲੀਅਨ ਡਾਲਰ ਹੋਰ ਖਰਚਣ ਦੀ ਯੋਜਨਾ ਬਣਾ ਰਿਹਾ ਹੈ।     

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ