Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਦਾ ਅਸਤੀਫਾ

January 18, 2021 01:44 AM

ਨਵੀਂ ਦਿੱਲੀ, 17 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਬਣੀ ਕਮੇਟੀ ਦੇ ਸਾਰੇ ਤਿੰਨ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਚੋਣ ਕਮੇਟੀ (2020-21) ਦੇ ਚੇਅਰਮੈਨ ਸੀਨੀਅਰ ਵਕੀਲ ਜੈਦੀਪ ਗੁਪਤਾ ਤੇ ਹੋਰ ਮੈਂਬਰ ਹਰਿਨ ਪੀ ਰਾਵਲ ਤੇ ਨਕੁਲ ਦੀਵਾਨ ਸਨ।
ਐਸੋਸੀਏਸ਼ਨ ਦੇ ਕਾਰਜਕਾਰੀ ਸਕੱਤਰ ਰੋਹਿਤ ਪਾਂਡੇ ਨੂੰ ਲਿਖੇ ਪੱਤਰ ਵਿੱਚ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਡਿਜੀਟਲ ਪਲੇਟਫਾਰਮ ਉਤੇ ਕਰਵਾਉਣ ਦਾ ਫੈਸਲਾ ਕੀਤਾ ਸੀ ਤੇ ਇਸ ਲਈ ਡਿਜੀਟਲ ਫਰਮਐਨ ਐਸ ਡੀ ਐਲ ਨਾਲ ਵਿਚਾਰ ਚਰਚਾ ਵੀ ਕੀਤੀ ਗਈ ਸੀ।ਐਨ ਐਸ ਡੀ ਐਲ ਨਾਲ ਹੋਏ ਸਮਝੌਤੇ ਦਾ ਖਰੜਾ ਅਤੇ ਸਾਰੇ ਖਰਚੇ ਬਾਰੇ ਪੱਤਰ ਐਸੋਸੀਏਸ਼ਨ ਦੇ ਕਾਰਜਕਾਰੀ ਕਮੇਟੀ ਨੂੰ 14 ਜਨਵਰੀ ਨੂੰ ਭੇਜਿਆ ਗਿਆ ਸੀ। ਇਸ ਚੋਣ ਕਮੇਟੀ ਦੇ ਮੈਂਬਰਾਂ ਮੁਤਾਬਕ ਕਾਰਜਕਾਰੀ ਕਮੇਟੀ ਨੇ ਮਤਾ ਭੇਜਿਆ ਹੈ, ਜਿਸ ਵਿੱਚ ਕੁਝ ਫੈਸਲੇ ਲਏ ਗਏ ਹਨ। ਮੈਂਬਰਾਂ ਨੇ ਕਿਹਾ ਕਿ ਉਹ ਇਸ ਨੂੰ ਕਾਰਜਕਾਰੀ ਕਮੇਟੀ ਵੱਲੋਂ ਇਨਕਾਰ ਕੀਤਾ ਜਾਣਾ ਮੰਨਦੇ ਹਨ। ਮੈਂਬਰਾਂ ਨੇ ਕਿਹਾ ਕਿ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦਾ ਜਵਾਬ ਉਨ੍ਹਾਂ ਦੀਆਂ ਹਦਾਇਤਾਂ ਨੂੰ ਮੰਨਣ ਤੋਂ ਇੱਕ ਤਰ੍ਹਾਂ ਦਾ ਇਨਕਾਰ ਹੈ, ਜਦ ਕਿ ਉਹ ਐਸੋਸੀਏਸ਼ਨ ਦੇ ਨਮ 17-ਏ ਮੁਤਾਬਕ ਆਖਰੀ ਹਨ ਤੇ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਮੈਂਬਰਾਂ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਚੋਣ ਕਮੇਟੀ ਵਿੱਚ ਬਣੇ ਰਹਿਣਾ ਸੰਭਵ ਨਹੀਂ ਸਮਝਦੇ। ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਨੇ ਪਿਛਲੇ ਸਾਲ ਦਸੰਬਰ ਵਿੱਚ ਚੋਣ ਕਮੇਟੀ ਬਣਾਈ ਸੀ। ਬਾਰ ਐਸੋਸੀਏਸ਼ਨ ਦੇ ਕੁਝ ਆਗੂ ਵਰਚੁਅਲ ਚੋਣਾਂ ਦੇ ਹੱਕ ਵਿੱਚ ਨਹੀਂ ਸਨ। ਉਹ ਚਾਹੁੰਦੇ ਹਨ ਕਿ ਵੋਟਾਂ ਨਿੱਜੀ ਤੌਰ ਉੱਤੇ ਹਾਜ਼ਰ ਹੋ ਕੇ ਪਾਉਣ ਅਤੇ ਵਰਚੁਅਲ ਪਾਉਣ (ਹਾਈਬ੍ਰਿਡ ਮੋਡ), ਦੋਵਾਂ ਦੀ ਇਜਾਜ਼ਤ ਦਿੱਤੀ ਜਾਵੇ।
ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਚੀਫ ਜਸਟਿਸ ਐਸ ਏ ਬੋਬੜੇ ਨੂੰ ਬੇਨਤੀ ਕੀਤੀ ਹੈ ਕਿ ਚੋਣਾਂ ਕਰਾਉਣ ਵਿੱਚ ਆਈ ਖੜੋਤ ਤੋੜੀ ਜਾਵੇ ਅਤੇ ਇਸ ਲਈ ਬੈਂਚ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦੁਸ਼ਿਅੰਤ ਦਵੇ ਨੇ ਚੋਣ ਕਮੇਟੀ ਬਣਾਉਣ ਵਿੱਚ ਮਹੀਨੇ ਦੀ ਦੇਰੀ ਕੀਤੀ ਅਤੇ ਫਿਰ ਚੋਣ ਕਮੇਟੀ ਨੂੰ ਹਦਾਇਤਾਂ ਜਾਰੀ ਕਰਨ ਵਿੱਚ ਹਫਤੇ ਦੀ ਦੇਰੀ ਹੋਰ ਕੀਤੀ। ਸੁਪਰੀਮ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਜੇ ਉਹ ਚੋਣਾਂ ਹਾਈਬ੍ਰਿਡ ਮੋਡ ਵਿੱਚ ਕਰਾਉਣਾ ਚਾਹੁੰਦੇ ਸਨ ਤਾਂ ਦਸੰਬਰ ਵਿੱਚ ਫੈਸਲਾ ਲੈਂਦੇ। ਵਿਕਾਸ ਸਿੰਘ ਨੇ ਕਿਹਾ ਕਿ ਹੁਣ ਕਮੇਟੀ ਨੂੰ ਚੋਣਾਂ ਫਰਵਰੀ ਦੇ ਤੀਜੇ ਹਫਤੇ ਵਿੱਚ ਕਰਵਾਉਣ ਲਈ ਕਹਿਣਾ ਦਵੇ ਵੱਲੋਂ ਆਪਣਾ ਕਾਰਜਕਾਲ ਵਧਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਦਵੇ ਨੇ ਅਸਤੀਫਾ ਦੇ ਕੇ ਡਰਾਮਾ ਕੀਤਾ ਹੈ ਤਾਂ ਕਿ ਚੋਣ ਕਮੇਟੀ ਅਸਤੀਫਾ ਨਾ-ਮਨਜ਼ੂਰ ਕਰਨ ਲਈ ਮਜਬੂਰ ਹੋ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ