Welcome to Canadian Punjabi Post
Follow us on

03

July 2025
 
ਕੈਨੇਡਾ

ਕੰਜ਼ਰਵੇਟਿਵ ਪਾਰਟੀ ਵਿੱਚ ਸੱਜੇ ਪੱਖੀ ਸੋਚ ਰੱਖਣ ਵਾਲਿਆਂ ਲਈ ਕੋਈ ਥਾਂ ਨਹੀਂ : ਓਟੂਲ

January 18, 2021 06:12 AM

ਓਟਵਾ, 17 ਜਨਵਰੀ (ਪੋਸਟ ਬਿਊਰੋ) : ਫੈਡਰਲ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਪਣੀ ਪਾਰਟੀ ਨੂੰ ਟਰੰਪ ਵਰਗੀ ਸਿਆਸਤ ਨਾਲ ਜੋੜੇ ਜਾਣ ਦੀਆਂ ਕੋਸਿ਼ਸ਼ਾਂ ਨੂੰ ਨਕਾਰਦਿਆਂ ਆਖਿਆ ਕਿ ਸਾਡੀ ਪਾਰਟੀ ਵਿੱਚ ਸੱਜੇ ਪੱਖੀਆਂ ਲਈ ਕੋਈ ਥਾਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਲਿਬਰਲਾਂ ਉੱਤੇ ਪਾਰਟੀ ਵਿੱਚ ਵੰਡੀਆਂ ਪਾਉਣ ਦੀ ਕੋਸਿ਼ਸ਼ ਕਰਨ ਦਾ ਦੋਸ਼ ਵੀ ਲਾਇਆ।
ਐਤਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਓਟੂਲ ਨੇ ਗਰਭਪਾਤ, ਗੇਅ ਰਾਈਟਸ ਤੇ ਇੰਡੀਜੀਨਸ ਲੋਕਾ ਨਾਲ ਸੁਲ੍ਹਾ ਵਰਗੇ ਮੁੱਦਿਆਂ ਉੱਤੇ ਆਪਣੇ ਵਿਚਾਰਾਂ ਨੂੰ ਸਪਸ਼ਟ ਕੀਤਾ ਤੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਵਿੱਚ ਸੱਜੇ ਪੱਖੀ ਇੰਤਹਾਪਸੰਦਾ ਤੇ ਨਸਲੀ ਪੱਧਰ ਉੱਤੇ ਦੂਜਿਆਂ ਨਾਲ ਨਫਰਤ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ।ਓਟੂਲ ਨੇ ਆਖਿਆ ਕਿ ਕੰਜ਼ਰਵੇਟਿਵ ਪਾਰਟੀ ਬਹੁਤ ਹੀ ਨਰਮ ਖਿਆਲਾਂ ਵਾਲੀ,ਵਿਵਹਾਰਕ ਤੇ ਮੁੱਖ ਧਾਰਾ ਨਾਲ ਜੁੜੀ ਹੋਈ ਪਾਰਟੀ ਹੈ ਤੇ ਜਿਸ ਦੀ ਕੈਨੇਡੀਅਨ ਸਿਆਸਤ ਵਿੱਚ ਅਹਿਮ ਥਾਂ ਹੈ।
ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸਾਰਾ ਧਿਆਨ ਇਸ ਵੇਲੇ ਕੈਨੇਡਾ ਦੇ ਅਰਥਚਾਰੇ ਨੂੰ ਜਲਦ ਤੋਂ ਜਲਦ ਲੀਹ ਉੱਤੇ ਲਿਆਉਣ ਵੱਲ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਲੱਗਿਆ ਹੋਇਆ ਹੈ। ਉਹ ਕੇਨੇਡੀਅਨਾਂ ਦੇ ਭਵਿੱਖ ਨੂੰ ਹੋਰ ਸਕਿਓਰ ਕਰਨਾ ਚਾਹੁੰਦੇ ਹਨ। ਸਾਡੀ ਪਾਰਟੀ ਵਿੱਚ ਸੱਜੇ ਪੱਖੀ ਸੋਚ ਵਾਲਿਆਂ ਲਈ ਕੋਈ ਥਾਂ ਨਹੀਂ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਹਫਤੇ ਲਿਬਰਲ ਪਾਰਟੀ ਵੱਲੋਂ ਆਪਣੇ ਮੈਂਬਰਾਂ ਨੂੰ ਭੇਜੇ ਗਏ ਫੰਡਰੇਜਿ਼ੰਗ ਲੈਟਰ ਵਿੱਚ ਇਹ ਦੋਸ਼ ਲਾਇਆ ਗਿਆ ਸੀ ਕਿ ਓਟੂਲ ਦੀ ਅਗਵਾਈ ਵਿੱਚ ਕੰਜ਼ਰਵੇਟਿਵ ਵੰਡੀਆਂ ਪਾਉਣ ਵਾਲੀ ਸਿਆਸਤ ਨੂੰ ਹਵਾ ਦੇ ਰਹੇ ਹਨ ਤੇ ਸੱਜੇ ਪੱਖੀ ਸੋਚ ਰੱਖਣ ਵਾਲਿਆਂ ਨੂੰ ਸ਼ਹਿ ਦੇ ਰਹੇ ਹਨ। ਇਸ ਦੇ ਜਵਾਬ ਵਿੱਚ ਹੀ ਓਟੂਲ ਦਾ ਇਹ ਬਿਆਨ ਆਇਆ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ