Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਸੁਪਰੀਮ ਕੋਰਟ ਨੇ ਹੱਥ ਝਾੜੇ ਦਿੱਲੀ ਪੁਲਿਸ ਤੈਅ ਕਰਦੀ ਰਹੇ ਕਿ ਦਿੱਲੀ ਵਿੱਚ ਕਿਸ ਨੂੰ ਵੜਨ ਦੇਣੈ, ਕਿਸ ਨੂੰ ਨਹੀਂ

January 19, 2021 06:25 AM

ਨਵੀਂ ਦਿੱਲੀ, 18 ਜਨਵਰੀ, (ਪੋਸਟ ਬਿਊਰੋ)- ਇਸ ਵਾਰੀ ਕਿਸਾਨ ਸੰਘਰਸ਼ ਦੌਰਾਨ ਹੋ ਰਹੇ ਗਣਤੰਤਰ ਦਿਵਸ ਦੇ ਮੌਕੇਦਿੱਲੀ ਬਾਰਡਰ ਤੋਂ ਸ਼ੁਰੂ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਅਰਜ਼ੀ ਉੱਤੇਸੁਣਵਾਈ ਪਿੱਛੋਂ ਸੁਪਰੀਮ ਕੋਰਟ ਨੇ ਕਹਿ ਦਿੱਤਾ ਹੈ ਕਿ ਇਹ ਅਦਾਲਤ ਦਾ ਕੰਮ ਨਹੀਂ, ਦਿੱਲੀ ਪੁਲਸ ਦਾ ਕੰਮ ਹੈ ਤੇ ਉਹ ਖੁਦ ਤੈਅ ਕਰੇ ਕਿ ਦਿੱਲੀ ਵਿੱਚ ਉਸ ਨੇਕਿਸ ਨੂੰ ਆਉਣ ਦੇਣਾ ਤੇ ਕਿਸ ਨੂੰ ਨਹੀਂ। ਅਗਲੀ ਸੁਣਵਾਈ ਬੁੱਧਵਾਰ 20 ਜਨਵਰੀ ਨੂੰ ਹੋਵੇਗੀ।
ਸੁਪਰੀਮ ਕੋਰਟ ਵਿਚ ਕਿਸਾਨਾਂ ਦੀ ਇੱਕ ਧਿਰ ਦੇ ਵਕੀਲ ਏਪੀ ਸਿੰਘ ਨੇ ਅੱਜ ਦੀ ਸੁਣਵਾਈ ਪਿੱਛੋਂਮੀਡੀਆ ਨੂੰਦੱਸਿਆ ਕਿ ਕਿਸਾਨਾਂ ਦੇ ਖਿਲਾਫ ਤਿੰਨ ਕਾਨੂੰਨਾਂ ਬਾਰੇ ਦਰਜ ਪਟੀਸ਼ਨਾਂ ਦੇ ਨਾਲਦਿੱਲੀ ਪੁਲਿਸ ਦੀ ਅਰਜ਼ੀ ਉੱਤੇ ਵੀ ਅੱਜ ਸੁਣਵਾਈ ਹੋਈ ਸੀ। ਇਸ ਅਰਜ਼ੀ ਅਨੁਸਾਰ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਦੇ ਪਰੇਡ ਨਾਲ ਕਾਨੂੰਨ-ਵਿਵਸਥਾ ਖ਼ਰਾਬ ਹੋ ਜਾਵੇਗੀ। ਵਕੀਲ ਨੇ ਕਿਹਾ ਕਿ ਇਸ ਬਿਲਕੁਲ ਝੂਠੀਅਰਜ਼ੀ ਵਿਚ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਿੱਥੇ ਵੀ ਦਿੱਲੀ ਪੁਲਿਸ ਨੇ ਰੋਕਿਆ, ਉਹ ਓਥੇ ਰੁਕੇ ਹਨ। ਵਕੀਲ ਨੇ ਕੋਰਟ ਨੂੰ ਕਿਹਾ ਕਿ 26 ਜਨਵਰੀ ਸਾਰੇ ਭਾਰਤੀਆਂ ਦੀ ਹੈ ਅਤੇ ਇਹ ਦਿਨ ਸਾਰੇ ਮਨਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਵਿਚ ਇਤਰਾਜ਼ ਨਹੀਂ ਹੋਣਾ ਚਾਹੀਦਾ, ਕਿਉਂਕਿ ਇਹ ਅਪਣੇ ਲੋਕਾਂ ਦੀ ਮੰਗ ਹੈ ਅਤੇ ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਦਖਲ ਦੇਣਾ ਚਾਹੀਦਾ ਹੈ।
ਇਸ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਕਿਹਾ ਕਿ ਕਾਨੂੰਨ-ਵਿਵਸਥਾ ਲਾਗੂ ਕਰਨਾ ਦਿੱਲੀ ਪੁਲਿਸ ਦਾ ਕੰਮ ਹੈ। ਦਿੱਲੀ ਵਿਚ ਧਾਰਾ 144 ਲੱਗੀ ਹੋਈ ਹੈ। ਦਿੱਲੀ ਵਿੱਚ ਕਿਸ ਨੂੰ ਤੇ ਕਿੰਨੇ ਲੋਕਾਂ ਨੂੰ ਐਂਟਰੀ ਦੇਣੀ ਹੈ, ਇਹ ਦਿੱਲੀ ਪੁਲਿਸ ਤੈਅ ਕਰੇ। ਵਕੀਲ ਏਪੀ ਸਿੰਘ ਨੇ ਕਿਸਾਨਾਂ ਵੱਲੋਂ ਰਾਮਲੀਲਾ ਮੈਦਾਨ ਵਿਚ ਪ੍ਰਦਰਸ਼ਨ ਕਰਨ ਲਈ ਸੁਪਰੀਮ ਕੋਰਟ ਤੋਂ ਇਜਾਜ਼ਤ ਮੰਗੀ ਸੀ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਕਿਸਾਨ ਮਸਲੇ ਦੇ ਹੱਲ ਲਈ ਬਣਾਈ ਚਾਰ ਮੈਂਬਰੀ ਕਮੇਟੀ ਦੇ ਪੁਨਰ ਗਠਨਦੇ ਬਾਰੇ ਵੀ ਸੁਣਵਾਈ ਅਗਲੀ ਤਰੀਕ ਤੱਕ ਲਈ ਟਾਲ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ