Welcome to Canadian Punjabi Post
Follow us on

04

July 2025
 
ਕੈਨੇਡਾ

ਬਿਨਾਂ ਨੋਟਿਸ ਦੇ ਟਰੈਵਲ ਸਬੰਧੀ ਨਵੀਂਆਂ ਪਾਬੰਦੀਆਂ ਲਾ ਸਕਦੀ ਹੈ ਫੈਡਰਲ ਸਰਕਾਰ : ਟਰੂਡੋ

January 20, 2021 07:03 AM

ਓਟਵਾ, 19 ਜਨਵਰੀ (ਪੋਸਟ ਬਿਊਰੋ) : ਹੋਰਨਾਂ ਦੇਸ਼ਾਂ ਵਿੱਚ ਕੋਵਿਡ-19 ਵੇਰੀਐਂਟਸ ਪਾਏ ਜਾਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨਾਂ ਨੂੰ ਘੱਟ ਟਰੈਵਲ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਟਰੂਡੋ ਵੱਲੋਂ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਫੈਡਰਲ ਟਰੈਵਲ ਸਬੰਧੀ ਨਿਯਮਾਂ ਵਿੱਚ ਕਦੇ ਵੀ ਤਬਦੀਲੀ ਹੋ ਸਕਦੀ ਹੈ।
ਫਰੈਂਚ ਵਿੱਚ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਟਰਿੱਪ ਬੁੱਕ ਕੀਤੇ ਹਨ ਉਨ੍ਹਾਂ ਨੂੰ ਉਹ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਅਜੋਕੇ ਹਾਲਾਤ ਵਿੱਚ ਛੁੱਟੀਆਂ ਮਨਾਉਣ ਜਾਣਾ ਸਹੀ ਨਹੀਂ ਹੈ ਕਿਉਂਕਿ ਨਾ ਤਾਂ ਮਾਹੌਲ ਸਹੀ ਹੈ ਤੇ ਵਾਇਰਸ ਦੀ ਚਪੇਟ ਵਿੱਚ ਆਉਣ ਦਾ ਖਤਰਾ ਵੱਖਰਾ ਹੈ। ਇਸ ਦੇ ਨਾਲ ਹੀ ਵਿਦੇਸ਼ ਵਿੱਚ ਫਸਣ ਦਾ ਡਰ ਵੀ ਬਣਿਆ ਰਹਿ ਸਕਦਾ ਹੈ।  
ਪ੍ਰਧਾਨ ਮੰਤਰੀ ਨੇ ਆਖਿਆ ਕਿ ਯੂਕੇ ਤੇ ਬ੍ਰਾਜ਼ੀਲ ਵਿੱਚ ਪਾਏ ਗਏ ਕੋਵਿਡ-19 ਸਟਰੇਨਜ਼ ਕਾਫੀ ਤੇਜ਼ੀ ਨਾਲ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਦੇ ਹਨ ਤੇ ਫੈਡਰਲ ਸਰਕਾਰ ਇਨ੍ਹਾਂ ਹਾਲਾਤ ਉੱਤੇ ਬੜੀ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਟਰੂਡੋ ਨੇ ਇਹ ਵੀ ਆਖਿਆ ਕਿ ਕਿਸੇ ਵੀ ਸਮੇਂ ਅਗਾਊਂ ਨੋਟਿਸ ਤੋਂ ਬਿਨਾਂ ਹੀ ਅਧਿਕਾਰੀਆਂ ਵੱਲੋਂ ਨਵੀਆਂ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਵਾਰੀ ਵਾਰੀ ਕੈਨੇਡੀਅਨਾਂ ਨੂੰ ਗੈਰ ਜ਼ਰੂਰੀ ਟਰੈਵਲ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ ਪਰ ਇਹ ਫੈਸਲਾ ਕੈਨੇਡੀਅਨਾਂ ਦੇ ਹੀ ਹੱਥ ਹੈ ਕਿ ਉਨ੍ਹਾਂ ਨੇ ਕਿਤੇ ਜਾਣਾ ਹੈ ਜਾਂ ਨਹੀਂ ਕਿਉਂਕਿ ਹਾਲ ਦੀ ਘੜੀ ਕਿਸੇ ਤਰ੍ਹਾਂ ਦਾ ਬੈਨ ਨਹੀਂ ਲਗਾਇਆ ਗਿਆ ਹੈ।
ਕੈਨੇਡੀਅਨ ਏਅਰਲਾਈਨਜ਼ ਤੇ ਟਰੈਵਲ ਕੰਪਨੀਆਂ ਵੱਲੋਂ ਅਜੇ ਵੀ ਵੈਕੇਸ਼ਨ ਪੈਕੇਜਿਜ਼ ਤੇ ਫਲਾਈਟ ਡੀਲਜ਼ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਤੇ ਰੋਜ਼ਾਨਾ ਕੈਨੇਡਾ ਤੋਂ ਵੱਖ ਵੱਖ ਥਾਂਵਾਂ ਲਈ ਉਡਾਨਾਂ ਵੀ ਜਾ ਰਹੀਆਂ ਹਨ।  
   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ