Welcome to Canadian Punjabi Post
Follow us on

03

July 2025
 
ਪੰਜਾਬ

ਸਾਬਕਾ ਅਕਾਲੀ ਸਰਪੰਚ ਅਫੀਮ, ਭੁੱਕੀ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ

January 25, 2021 01:59 AM

ਬਠਿੰਡਾ, 24 ਜਨਵਰੀ (ਪੋਸਟ ਬਿਊਰੋ)- ਇਸ ਜਿ਼ਲੇ ਦੀ ਸੀ ਆਈ ਏ-2 ਦੀ ਟੀਮ ਨੇ ਕੱਲ੍ਹ ਅਕਾਲੀ ਦਲ ਦੇ ਸਾਬਕਾ ਸਰਪੰਚ ਨੂੰ ਅਫੀਮ, ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਨਾਲ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਮੋਗਾ ਦੇ ਪਿੰਡ ਕੋਟਲਾ ਰਾਏਕੇ ਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਿਸ ਦੇ ਖਿਲਾਫ ਥਾਣਾ ਨਥਾਣਾ ਵਿੱਚ ਕੇਸ ਦਰਜ ਕਰਨ ਦੇ ਬਾਅਦ ਉਸ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਸੀ ਆਈ ਏ-2 ਦੇ ਮੁਖੀ ਇੰਸਪੈਕਟਰ ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਏ ਐਸ ਆਈ ਰਣਜੀਤ ਸਿੰਘ ਅਤੇ ਪੁਲਸ ਪਾਰਟੀ ਕੱਲ੍ਹ ਲਹਿਰਾ ਮੁਹੱਬਤ ਨੇੜੇ ਗਸ਼ਤ ਕਰ ਰਹੇ ਸਨ ਤਾਂ ਓਥੇ ਇੱਕ ਕੈਂਟਰ ਖੜ੍ਹਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਬੋਰੀ ਲੱਦ ਰਿਹਾ ਸੀ। ਪੁਲਸ ਨੇ ਸ਼ੱਕ ਕਾਰਨ ਜਦ ਉਕਤ ਬੋਰੀ ਦੀ ਤਲਾਸ਼ੀ ਲਈ ਤਾਂ ਵਿੱਚੋਂ ਪੰਜ ਸੌ ਗਰਾਮ ਅਫੀਮ, ਦੋ ਹਜ਼ਾਰ ਨਸ਼ੇ ਦੀਆਂ ਗੋਲੀਆਂ ਤੇ 10 ਕਿਲੋ ਭੁੱਕੀ ਬਰਾਮਦ ਕੀਤੀ। ਪੁਲਸ ਨੇ ਮੌਕੇ `ਤੇ ਮੋਗਾ ਜ਼ਿਲੇ੍ਹ ਦੇ ਪਿੰਡ ਕੋਟਲਾ ਰਾਏਕੇ ਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਅਕਾਲੀ ਦਲ ਦਾ ਵਰਕਾਰ ਅਤੇ ਸਾਬਕਾ ਸਰਪੰਚ ਹੈ। ਥਾਣਾ ਨਥਾਣਾ ਵਿੱਚ ਐਨ ਡੀ ਪੀ ਐਸ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਬਾਅਦ ਪੁੱਛਗਿੱਛਵਿੱਚ ਦੋਸ਼ੀ ਨੇ ਦੱਸਿਆ ਕਿ ਉਸ ਨੂੰ ਇਹ ਨਸ਼ਾ ਇੱਕ ਟਰੱਕ ਚਾਲਕ ਦੇ ਗਿਆ ਹੈ, ਜੋ ਰਾਜਸਥਾਨ ਤੋਂ ਆਇਆ ਸੀ। ਦੋਸ਼ੀ ਕਤਲ ਕੇਸ ਵਿੱਚ ਸਜ਼ਾ ਭੁਗਤ ਚੁੱਕਾ ਹੈ, ਜਦ ਕਿ ਉਸ ਉਤੇ ਇਰਾਦਾ ਕਤਲ ਅਤੇ ਕੁੱਟਮਾਰ ਦੇ ਇੱਕ ਦਰਜਨ ਤੋਂ ਵੱਧ ਕੇਸ ਦਰਜ ਹਨ। ਸੀ ਆਈ ਏ ਦੇ ਏ-2 ਇੰਚਾਰਜ ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਬਾਅਦ ਉਸ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ