Welcome to Canadian Punjabi Post
Follow us on

03

July 2025
 
ਪੰਜਾਬ

ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਸ਼ੋਸ਼ਲ ਮੀਡੀਆ ਪੋਸਟ ਕੋਰੀ ਅਫ਼ਵਾਹ

January 25, 2021 05:02 PM

* ਏ.ਡੀ.ਜੀ.ਪੀ. ਏ.ਐਸ. ਰਾਏ ਵੱਲੋਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ


ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿੱਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।
ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ, “ਸਾਈਬਰ ਕ੍ਰਾਈਮ ਸੈੱਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।’’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ