Welcome to Canadian Punjabi Post
Follow us on

03

July 2025
 
ਪੰਜਾਬ

ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ

January 26, 2021 02:07 AM

ਬਠਿੰਡਾ, 25 ਜਨਵਰੀ (ਪੋਸਟ ਬਿਊਰੋ)- ਬਠਿੰਡਾ-ਮਾਨਸਾ ਰੋਡ ਉੱਤੇ ਪਿੰਡ ਭਾਈ ਬਖਤੌਰ ਕੋਲ ਮਹਿੰਦਰਾ ਪਿਕਅਪ ਨੂੰ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੱਡੀ ਚਾਲਕ ਸੜਕ `ਤੇ ਡਿੱਗ ਪਿਆ ਤੇ ਪਿੱਛੋਂ ਆ ਰਹੀ ਗੱਡੀ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਰਾਤ ਹੋਣ ਕਾਰਨ ਗੱਡੀਆਂ ਲਾਸ਼ ਤੋਂ ਲੰਘਦੀਆਂ ਰਹੀਆਂ। ਗੱਡੀ ਦਾ ਸਹਾਇਕ ਚਾਲਕ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ `ਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਟੀਮ ਤੇ ਥਾਣਾ ਕੋਟਫੱਤਾ ਦੀ ਪੁਲਸ ਮੌਕੇ `ਤੇ ਪਹੁੰਚੀ। ਸਹਾਇਕ ਚਾਲਕ ਨੂੰ 108 ਐਂਬੂਲੈਂਸ ਰਾਹੀਂ ਬਠਿੰਡਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਦੱਸਿਆ ਗਿਆ ਹੈ ਕਿ ਮਹਿੰਦਰਾ ਪਿਕਅਪ ਫਰੀਦਕੋਟ ਤੋਂ ਬਠਿੰਡਾ ਵਾਇਆ ਮਾਨਸਾ ਜਾ ਰਹੀ ਸੀ। ਗੱਡੀ ਵਿੱਚ ਬਿਜਲੀ ਦੀਆਂ ਤਾਰਾਂ ਲੱਦੀਆਂ ਹੋਈਆਂ ਸਨ। ਪਿਕਅਪ `ਚੋਂ ਕੈਸ਼ ਅਤੇ ਗੱਡੀ ਦੇ ਕਾਗਜ਼ਾਤ ਗਾਇਬ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਸ਼ਨਾਖਤ ਬੀਰਬਲ ਸ਼ਰਮਾ (38) ਵਾਸੀ ਸਿੱਧੂ ਹਸਪਤਾਲ ਵਾਲੀ ਗਲੀ ਮਾਨਸਾ ਅਤੇ ਪ੍ਰੇਮ ਕੁਮਾਰ (30) ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।ਥਾਣਾ ਕੋਟਫੱਤਾ ਦੇ ਏ ਐਸ ਆਈ ਧਰਮਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ `ਤੇ ਅਣਪਛਾਤੇ ਵਾਹਨ ਚਾਲਕ `ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ