Welcome to Canadian Punjabi Post
Follow us on

03

July 2025
 
ਪੰਜਾਬ

ਕਿਸਾਨ ਜਥੇਬੰਦੀਆਂ ਦਾ ਐਲਾਨ: ਟਰੈਕਟਰ ਪਰੇਡ ਮਗਰੋਂ ਪਹਿਲੀ ਫਰਵਰੀ ਨੂੰ ਪਾਰਲੀਮੈਂਟ ਵੱਲ ਕੂਚ ਵੀ ਕੀਤਾ ਜਾਵੇਗਾ

January 26, 2021 06:47 AM

ਨਵੀਂ ਦਿੱਲੀ, 25 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ਉੱਤੇਪਿਛਲੇ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਵਿਚੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ: ਦਰਸ਼ਨ ਪਾਲ ਨੇ ਅੱਜ ਸੋਮਵਾਰ ਨੂੰ ਕਿਹਾ ਕਿ 1 ਫਰਵਰੀ ਨੂੰ ਭਾਰਤੀ ਪਾਰਲੀਮੈਂਟ ਭਵਨ ਵੱਲ ਕਿਸਾਨ ਪੈਦਲ ਮਾਰਚ ਕਰਨਗੇ। ਵਰਨਣ ਯੋਗ ਹੈ ਕਿ ਭਾਰਤੀ ਪਾਰਲੀਮੈਂਟ ਦੇ ਬਜਟ ਸੈਸ਼ਨ ਦਾ ਪਹਿਲਾ ਗੇੜ 29 ਜਨਵਰੀ ਤੋਂ ਸ਼ੁਰੂ ਹੋ ਕੇ 15 ਫਰਵਰੀ ਤੱਕ ਚੱਲੇਗਾ ਅਤੇ 1 ਫਰਵਰੀ ਨੂੰ ਕੇਂਦਰ ਸਰਕਾਰ ਆਪਣਾ ਬੱਜਟ ਪੇਸ਼ ਕਰੇਗੀ।
ਅੱਜ ਕਿਸਾਨ ਆਗੂਆਂ ਦੇ ਇਸ ਨਵੇਂ ਐਲਾਨ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਖਬਰ ਏਜੰਸੀ ਨਾਲ ਗੱਲਬਾਤ ਦੌਰਾਨ ਆਖਿਆ ਸੀ ਕਿ ਕਿਸਾਨ ਗਣਤੰਤਰ ਦਿਵਸ ਤੋਂ ਬਿਨਾ ‘ਗਣਤੰਤਰ ਕਿਸਾਨ ਟਰੈਕਟਰ ਰੈਲੀ’ ਲਈ ਕੋਈ ਹੋਰ ਦਿਨ ਚੁਣ ਸਕਦੇ ਸਨ, ਪਰ ਉਨ੍ਹਾਂ ਨੇ ਇਸ ਦਿਨ ਦਾ ਐਲਾਨ ਕੀਤਾ ਹੈ, ਜਿਸ ਦਾ ਚੰਗਾ ਅਸਰ ਨਹੀਂ ਪੈਂਦਾ। ਖੇਤੀ ਮੰਤਰੀ ਦੇ ਇਸ ਐਲਾਨ ਦੇ ਬਾਅਦ ਕਿਸਾਨਾਂ ਵੱਲੋਂ ਪਾਰਲੀਮੈਂਟ ਵੱਲ ਮਾਰਚ ਕਰਨ ਦਾ ਐਲਾਨ ਵੀ ਆ ਗਿਆ ਹੈ। ਇਸ ਸਥਿਤੀ ਵਿੱਚ ਤਨਾਅ ਦਾ ਇੱਕ ਹੋਰ ਦੌਰ ਸ਼ੁਰੂ ਹੋ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ