Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਪੁਲੀਸ ਬੈਰੀਕੇਡ ਤੋੜ ਕੇ ਕਿਸਾਨਾਂ ਨੇ ਲਾਲ ਕਿਲੇ ਉਤੇ ਲਹਿਰਾਇਆ ਆਪਣਾ ਝੰਡਾ, ਟਰੈਕਟਰ ਪਲਟਣ ਨਾਲ ਆਈਟੀਓ ਵਿਚ ਹੋਈ ਇਕ ਕਿਸਾਨ ਦੀ ਮੌਤ

January 26, 2021 08:50 PM

ਨਵੀਂ ਦਿੱਲੀ, 26 ਜਨਵਰੀ (ਪੋਸਟ ਬਿਊਰੋ)- ਦਿੱਲੀ ਵਿੱਚ ਟਰੈਕਟਰ ਮਾਰਚ ਵਿਚ ਸ਼ਾਮਲ ਕੁੱਝ ਕਿਸਾਨ ਸਾਰੀਆਂ ਰੋਕਾਂ ਤੋੜ ਕੇ ਲਾਲ ਕਿਲ੍ਹੇ ਵਿੱਚ ਪੁੱਜ ਗਏ ਤੇ ਉਨ੍ਹਾਂ ਨੇ ਉਥੇ ਆਪਣਾ ਝੰਡਾ ਲਹਿਰਾ ਦਿੱਤਾ।ਉਨ੍ਹਾਂ ਨਾਲ ਔਰਤਾਂ ਵੀ ਸਨ।ਅਜੇ ਵੀ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਲਾਲ ਕਿਲੇ ਦੇ ਅੰਦਰ ਹੀ ਹਨ। ਉਨ੍ਹਾਂ ਨੂੰ ਬਾਹਰ ਕੱਢਣ ਲਈ ਲਾਠੀਚਾਰਜ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਉਨ੍ਹਾਂ ਦੀ ਆਈਟੀਓ ਵਿਚ ਪੁਲੀਸ ਨਾਲ ਝੜਪ ਹੋਈ।ਆਈਟੀਓ ਵਿੱਚ ਟਰੈਕਟਰ ਪਲਟਣ ਕਾਰਨ ਕਿਸਾਨ ਦੀ ਮੌਤ ਹੋ ਗਈ।ਉਹ ਉੱਤਰਾਖੰਡ ਦੇ ਰਾਮਪੁਰ ਦੀ ਬਿਲਾਸਪੁਰ ਤਹਿਸੀਲ ਦੇ ਪਿੰਡ ਡਿਬਡਿਬੇ ਦਾ ਵਾਸੀ ਸੀ।ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾਏ।ਇਸ ਕਾਰਨ ਉਥੇ ਹਾਲਾਤ ਤਣਾਅਪੂਰਨ ਹੋ ਗਏ।

 

ਪ੍ਰਾਪਤ ਸੂਚਨਾ ਮੁਤਾਬਕ ਇਸ ਹਿੰਸਾ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ ਤੇ ਪੁਲੀਸ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ।ਇਸ ਦੌਰਾਨ ਬੱਸਾਂ ਤੇ ਕਾਰਾਂ ਦੀ ਭੰਨ ਤੋੜ ਕੀਤੀ ਗਈ।ਕਿਸਾਨ ਪੁਲੀਸ ਰੋਕਾਂ ਤੋੜ ਕੇ ਪੈਦਲ ਹੀ ਅੱਗੇ ਵਧ ਗਏ।ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲੀਸ ਨੇ ਉਸ ’ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾਏ।ਉਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ ਤੇ ਬਾਅਦ ਦੁਪਹਿਰ ਨਾਂਗਲੋਈ ਵਿੱਚ ਵਿਆਪਕ ਹਿੰਸਾ ਹੋਈ।ਤਣਾਅਪੂਰਨ ਹਾਲਾਤ ਕਾਰਨ ਦਿੱਲੀ ਦੇ 20 ਮੈਟਰੋ ਸਟੇਸ਼ਨ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ।ਇਨ੍ਹਾਂ ਵਿੱਚ ਨਾ ਕੋਈ ਜਾ ਸਕਦਾ ਹੈ ਤੇ ਨਾ ਬਾਹਰ ਆ ਸਕਦਾ ਹੈ।ਇਸ ਤੋਂ ਇਲਾਵਾ ਅੱਧੀ ਰਾਤ ਤੱਕ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ