Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਖੇਡਾਂ

ਵਿਸ਼ਵ ਦੇ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਕ ਨੇ ਆਸਟ੍ਰੇਲੀਅਨ ਓਪਨ ਨੌਵੀਂ ਵਾਰ ਜਿੱਤਿਆ

February 22, 2021 07:47 AM

ਮੈਲਬੌਰਨ, 21 ਫਰਵਰੀ, (ਪੋਸਟ ਬਿਊਰੋ)- ਸੰਸਾਰ ਦੇ ਨੰਬਰ ਵੰਨ ਖਿਡਾਰੀ ਨੋਵਾਕ ਜੋਕੋਵਿਕ ਨੇ ਆਸਟ੍ਰੇਲੀਅਨ ਗਰੈਂਡ ਸਲੈਮ ਵਿਚ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਐਤਵਾਰ ਨੂੰ ਇੱਥੇਹੋਏ ਨੌਂਵੀਂ ਵਾਰ ਮਰਦ ਸਿੰਗਲਜ਼ ਫਾਈਨਲਜ਼ ਵਿਚ ਡੇਨਿਲ ਮੇਦਵੇਦੇਵ ਨੂੰ ਹਰਾ ਕੇ ਨੌਵੀਂ ਵਾਰ ਖ਼ਿਤਾਬ ਇਹ ਜਿੱਤ ਲਿਆ ਹੈ। ਜੋਕੋਵਿਕ ਨੇ ਇਸ ਦੇ ਨਾਲ ਹੀ 18ਵਾਂ ਗਰੈਂਡ ਸਲੈਮ ਦਾ ਖ਼ਿਤਾਬ ਜਿੱਤ ਕੇ ਰੋਜਰ ਫੈਡਰਰ ਅਤੇ ਰਾਫੇਲ ਨਡਾਲ ਦੇ ਮਰਦ ਸਿੰਗਲਜ਼ ਵਿਚ ਰਿਕਾਰਡ 20 ਗਰੈਂਡ ਸਲੈਮ ਖ਼ਿਤਾਬ ਦੀ ਬਰਾਬਰੀ ਕਰਨ ਵੱਲ ਕਦਮ ਵਧਾਏ ਹਨ।
ਆਸਟ੍ਰੇਲੀਅਨ ਗਰੈਂਡ ਸਲੈਮ ਦੇ ਫਾਈਨਲ ਵਿਚ ਜੋਕੋਵਿਕ ਨੇ ਜ਼ੋਰਦਾਰ ਸਰਵਿਸ ਤੇ ਰਿਟਰਨ ਦੇਣ ਤੋਂ ਇਲਾਵਾ ਬੇਸਲਾਈਨ ਉੱਤੇ ਦਬਦਬਾ ਬਣਾਉਂਦੇ ਹੋਏ ਮੇਦਵੇਦੇਵ ਨੂੰ 7-5, 6-2, 6-2 ਨਾਲ ਸਿੱਧੇ ਸੈੱਟਾਂ ਵਿਚ ਮਾਤ ਦੇਂਦੇ ਹੋਏ ਮੈਲਬੌਰਨ ਪਾਰਕ ਵਿਚ ਲਗਾਤਾਰ ਤੀਸਰੇ ਖ਼ਿਤਾਬ ਵਾਲਾ ਇਹ ਮੈਚ ਇਕ ਘੰਟੇ 53 ਮਿੰਟ ਵਿਚ ਜਿੱਤ ਲਿਆ।
ਸਰਬੀਆਈ ਖਿਡਾਰੀ ਜੋਕੋਵਿਕ ਦੇ ਦਬਦਬੇ ਦਾ ਅੰਦਾਜ਼ਾ ਏਥੋਂ ਲਾਇਆ ਜਾ ਸਕਦਾ ਹੈ ਕਿ ਇਕ ਸਮੇਂ ਉਨ੍ਹਾਂ ਨੇ 13 ਵਿਚੋਂ 11 ਗੇਮਾਂ ਜਿੱਤ ਕੇ ਮੈਚ ਵਿਚ ਆਪਣੀ ਪਕੜ ਮਜ਼ਬੂਤ ਕੀਤੀ। ਦੂਸਰੇ ਸੈੱਟ ਤੱਕ ਹੀ ਜੋਕੋਵਿਕ ਦੇ ਦਬਦਬੇ ਨੇ ਮੇਦਵੇਦੇਵ ਨੂੰ ਨਿਰਾਸ਼ ਕਰ ਦਿੱਤਾ ਤੇ ਉਹ ਵਾਰ-ਵਾਰ ਹੱਥ ਚੁੱਕ ਕੇ ਆਪਣੇ ਕੋਚ ਵੱਲ ਦੇਖ ਰਹੇ ਸਨ, ਜਿਵੇਂ ਪੁੱਛਦੇ ਹੋਣ ਕਿ ਮੈਂ ਇੱਥੇ ਕੀ ਕਰ ਸਕਦਾ ਹਾਂ? ਪਹਿਲੇ ਸੈੱਟ ਵਿਚ ਮੇਦਵੇਦੇਵ ਥੋੜ੍ਹਾ ਬਹੁਤ ਸੰਘਰਸ਼ ਕਰ ਸਕੇ ਅਤੇ ਸੈੱਟ ਨੂੰ ਟਾਈ ਬ੍ਰੇਕਰ ਵਿਚ ਲੈ ਗਏ ਸਨ, ਪਰ ਜੋਕੋਵਿਕ ਨੇ ਤੀਸਰੇ ਸੈੱਟ ਪੁਆਇੰਟ ਉੱਤੇ ਪਹਿਲਾ ਸੈੱਟ ਜਿੱਤ ਲਿਆ। ਇਸ ਤੋਂ ਬਾਅਦ ਜੋਕੋਵਿਕ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਦੂਸਰਾ ਤੇ ਤੀਸਰਾ ਸੈੱਟ ਜਿੱਤ ਕੇ ਖ਼ਿਤਾਬੀ ਜਿੱਤ ਹਾਸਲ ਕੀਤੀ।
33 ਸਾਲਾ ਜੋਕੋਵਿਕ ਨੇ ਆਸਟ੍ਰੇਲੀਅਨ ਓਪਨ ਦੇ ਸੈਮੀਫਾਈਨਲ ਤੇ ਫਾਈਨਲ ਵਿਚ ਆਪਣੇ ਸਾਰੇ 18 ਮੁਕਾਬਲੇ ਜਿੱਤੇ ਹਨ। ਉਸ ਨੇ ਪਿਛਲੇ 10 ਵਿਚੋਂ ਛੇ ਮੇਜਰ ਟੂਰਨਾਮੈਂਟਜਿੱਤੇ ਹਨ, ਜਿਸ ਨਾਲ ਘੱਟੋ-ਘੱਟ ਅੱਠ ਮਾਰਚ ਤਕ ਉਨ੍ਹਾਂ ਦਾ ਦੁਨੀਆ ਦਾ ਨੰਬਰ ਇਕ ਖਿਡਾਰੀ ਬਣੇ ਰਹਿਣਾ ਪੱਕਾ ਹੋ ਗਿਆ ਹੈ। ਇਸ ਦੇ ਨਾਲ ਉਹ 311 ਹਫਤਿਆਂ ਤਕ ਚੋਟੀ ਉੱਤੇ ਰਹਿਣਗੇ ਅਤੇ ਫੈਡਰਰ ਦਾ ਰਿਕਾਰਡ ਤੋੜ ਦੇਣਗੇ। ਇਸ ਸਟੇਡੀਅਮ ਵਿਚ ਇਸ ਟੂਰਨਾਮੈਂਟ ਵੇਲੇ ਗਰੈਂਡ ਸਲੈਮ ਚੈਂਪੀਅਨ ਫੈਡਰਰ, ਨਡਾਲ, ਐਂਡੀ ਮਰੇ, ਸਟੇਨ ਵਾਵਰਿੰਕਾ, ਡੋਮੀਨਿੰਕ ਥਿਏਮ ਨੂੰ ਵੀ ਏਦਾਂ ਦੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ, ਜਿਨ੍ਹਾਂ ਨੂੰ ਜੋਕੋਵਿਕ ਨੇ ਮੈਲਬੌਰਨ ਵਿਚ ਸੈਮੀਫਾਈਨਲ ਜਾਂ ਫਾਈਨਲ ਵਿਚ ਹਰਾਇਆ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ