Welcome to Canadian Punjabi Post
Follow us on

10

July 2025
 
ਟੋਰਾਂਟੋ/ਜੀਟੀਏ

ਮਨੁੱਖੀ ਸਮਗਲਿੰਗ ਖਿਲਾਫ ਲੜਨ ਲਈ ਓਨਟਾਰੀਓ ਵਿੱਚ ਬਣਾਇਆ ਗਿਆ ਨਵਾਂ ਕਾਨੂੰਨ

February 23, 2021 12:54 AM

ਟੋਰਾਂਟੋ, 22 ਫਰਵਰੀ (ਪੋਸਟ ਬਿਊਰੋ) : ਮਨੁੱਖੀ ਸਮਗਲਿੰਗ ਦੇ ਸਬੰਧ ਵਿੱਚ ਓਨਟਾਰੀਓ ਸਰਕਾਰ ਵੱਲੋਂ ਨਵੇਂ ਕਾਨੂੰਨ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਬੱਚਿਆਂ ਦਾ ਸ਼ੋਸ਼ਣ ਹੋਇਆ ਉਨ੍ਹਾਂ ਦੀ ਹਿਫਾਜ਼ਤ ਉੱਤੇ ਧਿਆਨ ਕੇੱਦਰਿਤ ਕਰਨ ਤੇ ਲਾਅ ਐਨਫੋਰਸਮੈਂਟ ਅਧਿਕਾਰੀਆਂ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਇਹ ਕਾਨੂੰਨ ਲਿਆਂਦਾ ਗਿਆ ਹੈ।
ਸੋਮਵਾਰ ਨੂੰ ਕੁਈਨਜ਼ ਪਾਰਕ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਕੈਨੇਡਾ ਵਿੱਚ ਇਹ ਆਪਣੀ ਕਿਸਮ ਦਾ ਕਾਨੂੰਨ ਹੋਵੇਗਾ ਜੋ ਕਿ ਪ੍ਰੋਵਿੰਸ ਦੀ ਮਨੁੱਖੀ ਸਮਗਲਿੰਗ ਵਿਰੋਧੀ ਰਣਨੀਤੀ ਉੱਤੇ 307 ਮਿਲੀਅਨ ਡਾਲਰ ਦੇ ਨਿਵੇਸ਼ ਨਾਲ ਕਾਇਮ ਹੋਇਆ ਹੈ।
ਕੌਮੀ ਮਨੁੱਖੀ ਸਮਗਲਿੰਗ ਅਵੇਅਰਨੈੱਸ ਡੇਅ ਮੌਕੇ ਸੌਲੀਸਿਟਰ ਜਨਰਲ ਸਿਲਵੀਆ ਜੋਨਜ਼, ਐਸੋਸਿਏਟ ਮਨਿਸਟਰ ਆਫ ਚਿਲਡਰਨ ਐਂਡ ਵੁਮਨਜ਼ ਇਸ਼ੂਜ਼ ਜਿੱਲ ਡਨਲਪ ਦੀ ਹਾਜ਼ਰੀ ਵਿੱਚ ਪ੍ਰੀਮੀਅਰ ਫੋਰਡ ਨੇ ਆਖਿਆ ਕਿ ਇਹ ਨਵਾਂ ਕਾਨੂੰਨ ਤੇ ਮੌਜੂਦਾ ਕਾਨੂੰਨ ਵਿੱਚ ਸੋਧ ਨਾਲ ਜਾਗਰੂਕਤਾ ਪੈਦਾ ਹੋਵੇਗੀ, ਇਸ ਤਰ੍ਹਾਂ ਦੇ ਸ਼ੋਸ਼ਣ ਦਾ ਸਿ਼ਕਾਰ ਲੋਕਾਂ ਦੀ ਹਿਫਾਜ਼ਤ ਹੋਵੇਗੀ, ਸਰਵਾਈਵਰਜ਼ ਦੀ ਮਦਦ ਕਰਾਂਗੇ ਤੇ ਮੁਜਰਮਾਂ ਨੂੰ ਜਵਾਬਦੇਹ ਠਹਿਰਾਵਾਂਗੇ।
ਫੋਰਡ ਨੇ ਅੱਗੇ ਆਖਿਆ ਕਿ ਮਨੁੱਖੀ ਸਮਗਲਿੰਗ ਦੇ ਪਿੱਛੇ ਕੰਮ ਕਰਨ ਵਾਲੇ ਲੋਕਾ ਦੁਨੀਆਂ ਵਿੱਚ ਸੱਭ ਤੋਂ ਗਏ ਗੁਜ਼ਰੇ ਹਨ। ਉਹ ਨੌਜਵਾਨ ਤੇ ਕਮਜ਼ੋਰ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਫੋਰਡ ਨੇ ਆਖਿਆ ਕਿ ਓਨਟਾਰੀਓ ਮਨੁੱਖੀ ਸਮਗਲਿੰਗ ਦਾ ਗੜ੍ਹ ਬਣ ਚੁੱਕਿਆ ਹੈ। ਦੇਸ਼ ਵਿੱਚ 2019 ਵਿੱਚ ਜਿੰਨੀਆਂ ਵੀ ਮਨੁੱਖੀ ਸਮਗਲਿੰਗ ਦੀਆਂ ਘਟਨਾਵਾਂ ਵਾਪਰੀਆਂ ਉਨ੍ਹਾਂ ਵਿੱਚੋਂ ਸੱਭ ਤੋਂ ਵੱਧ ਇੱਥੇ ਹੀ ਪਾਈਆਂ ਗਈਆਂ।    

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ