Welcome to Canadian Punjabi Post
Follow us on

12

July 2025
 
ਅੰਤਰਰਾਸ਼ਟਰੀ

ਕਾਰ ਹਾਦਸੇ ਵਿੱਚ ਟਾਈਗਰ ਵੁੱਡਜ਼ ਗੰਭੀਰ ਜ਼ਖ਼ਮੀ

February 24, 2021 06:27 AM

ਲਾਸ ਏਂਜਲਸ, 23 ਫਰਵਰੀ (ਪੋਸਟ ਬਿਊਰੋ) : ਸਬਅਰਬਨ ਲਾਸ ਏਂਜਲਸ ਵਿੱਚ ਟਾਈਗਰ ਵੁੱਡਜ਼ ਉਸ ਸਮੇਂ ਗੰਭੀਰ ਜ਼ਖ਼ਮੀ ਹੋ ਗਏ ਜਦੋਂ ਉਨ੍ਹਾਂ ਦੀ ਐਸਯੂਵੀ ਹਾਦਸਾਗ੍ਰਸਤ ਹੋਣ ਤੋਂ ਬਾਅਦ ਪਲਟ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ। ਗੌਲਫ ਸੁਪਰਸਟਾਰ ਨੂੰ ਵਿੰਡਸ਼ੀਲਡ ਰਾਹੀਂ ਕੱਢਣਾ ਪਿਆ ਤੇ ਉਨ੍ਹਾਂ ਦੇ ਏਜੰਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਲੱਤ ਦੀ ਸਰਜਰੀ ਕੀਤੀ ਜਾ ਰਹੀ ਹੈ।
ਨਿਊਜ਼ ਕਾਨਫਰੰਸ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਵੁੱਡਜ਼ ਆਪਣੀ ਐਸਯੂਵੀ ਵਿੱਚ ਇੱਕਲੇ ਸਨ ਜਦੋਂ ਸਵੇਰੇ 7:15 ਉੱਤੇ ਉਨ੍ਹਾਂ ਦੀ ਗੱਡੀ ਸੜਕ ਦੇ ਉੱਭਰੇ ਹੋਏ ਹਿੱਸੇ ਨਾਲ ਜਾ ਟਕਰਾਈ, ਦੋ ਲੇਨਜ਼ ਟੱਪਣ ਤੇ ਕਈ ਵਾਰੀ ਪਲਟਣ ਤੋਂ ਬਾਅਦ ਸੜਕ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ ਵਿੱਚ ਕੋਈ ਹੋਰ ਕਾਰ ਸ਼ਾਮਲ ਨਹੀਂ ਸੀ।ਵਿੰਡਸ਼ੀਲਡ ਹਟਾ ਕੇ ਜਦੋਂ ਫਾਇਰਫਾਈਟਰਜ਼ ਨੇ ਵੁੱਡਜ਼ ਨੂੰ ਬਾਹਰ ਕੱਢਿਆ ਤਾਂ ਉਸ ਸਮੇਂ 45 ਸਾਲਾ ਇਹ ਖਿਡਾਰੀ ਪੂਰੀ ਤਰ੍ਹਾਂ ਹੋਸ਼ੋ ਹਵਾਸ ਵਿੱਚ ਸੀ ਤੇ ਚੰਗੀ ਤਰ੍ਹਾਂ ਗੱਲਬਾਤ ਵੀ ਕਰ ਰਿਹਾ ਸੀ।
ਲਾਸ ਏਂਜਲਸ ਕਾਊਂਟੀ ਸ਼ੈਰਿਫ ਐਲੈਕਸ ਵਿਲਾਨੁਏਵਾ ਨੇ ਦੱਸਿਆ ਕਿ ਹਾਦਸੇ ਦੌਰਾਨ ਏਅਰ ਬੈਗਜ਼ ਖੁੱਲ੍ਹ ਗਏ ਤੇ ਕਾਰ ਨੂੰ ਅੰਦਰੋ ਭੋਰਾ ਵੀ ਨੁਕਸਾਨ ਨਹੀਂ ਹੋਇਆ ਤੇ ਇਸੇ ਕਾਰਨ ਵੁੱਡਜ਼ ਨੂੰ ਹਾਦਸੇ ਦੌਰਾਨ ਬਹੁਤੀ ਗੰਭੀਰ ਸੱਟ ਨਹੀਂ ਲੱਗੀ। ਫਾਇਰ ਚੀਫ ਡੈਰਿਲ ਓਸਬੀ ਨੇ ਦੱਸਿਆ ਕਿ ਵੁੱਡਜ਼ ਦੀਆਂ ਦੋਵੇਂ ਲੱਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਉਨ੍ਹਾਂ ਆਖਿਆ ਕਿ ਅਜੇ ਤੱਕ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਵੁੱਡਜ਼ ਨੇ ਕਿਸੇ ਕਿਸਮ ਦਾ ਨਸ਼ਾ ਕੀਤਾ ਹੋਇਆ ਸੀ। ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਵੱਲੋਂ ਸ਼ਰਾਬ ਜਾਂ ਕਿਸੇ ਹੋਰ ਨਸ਼ੀਲੇ ਪਦਾਰਥ ਵਾਲੇ ਲੱਛਣਾਂ ਦੀ ਜਾਂਚ ਕੀਤੀ ਗਈ ਪਰ ਉਨ੍ਹਾਂ ਨੂੰ ਅਜਿਹਾ ਕੁੱਝ ਨਹੀਂ ਮਿਲਿਆ। ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਿੰਨੀ ਤੇਜ਼ੀ ਨਾਲ ਗੱਡੀ ਚਲਾ ਰਿਹਾ ਸੀ।

   


 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ