Welcome to Canadian Punjabi Post
Follow us on

04

July 2025
 
ਭਾਰਤ

ਹਿਮਾਚਲ ਪ੍ਰਦੇਸ਼ ਵਿੱਚ ਗਵਰਨਰ ਨਾਲ ਧੱਕਾ-ਮੁੱਕੀ ਪਿੱਛੋਂ ਕਾਂਗਰਸ ਦੇ ਪੰਜ ਵਿਧਾਇਕ ਸਸਪੈਂਡ

February 28, 2021 02:12 AM

ਸ਼ਿਮਲਾ, 27 ਫਰਵਰੀ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਗਵਰਨਰ ਬੰਡਾਰੂ ਦੱਤਾਤੇ੍ਰਯ ਨਾਲ ਕੱਲ੍ਹ ਕੁਝ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ’ਚ ਧੱਕਾ-ਮੁੱਕੀ ਕੀਤੀ। ਇਸ ਬਾਰੇ ਸਪੀਕਰ ਵਿਪਿਨ ਪਰਮਾਰ ਨੇ ਵਿਰੋਧੀ ਧਿਰ ਦੇ ਆਗੂ ਮੁਕੇਸ਼ ਅਗਨੀਹੋਤਰੀ ਸਮੇਤ ਪੰਜ ਵਿਧਾਇਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਤੇ ਉਨ੍ਹਾਂ ਨੂੰ ਬਜਟ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਵਿਧਾਨ ਸਭਾ ’ਚੋਂ ਸਸਪੈਂਡ ਕਰ ਦਿੱਤਾ ਹੈ।
ਪਤਾ ਲੱਗਾ ਹੈ ਕਿ ਗਵਰਨਰ ਜਦੋਂ ਬਜਟ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ’ਚ ਭਾਸ਼ਨ ਪੜ੍ਹਨ ਮਗਰੋਂ ਵਾਪਸ ਜਾ ਰਹੇ ਸਨ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸਪੀਕਰ ਦੇ ਚੈਂਬਰ ਅੱਗੇ ਰੋਕਣ ਦੀ ਕੋਸ਼ਿਸ਼ ਕੀਤੀ ਸੀ।ਸਪੀਕਰ ਨੇ ਕਿਹਾ ਕਿ ਕਾਂਗਰਸ ਵਿਧਾਇਕਾਂ ਦੀ ਕਾਰਵਾਈ ਨਿਯਮਾਂ ਦੇ ਖ਼ਿਲਾਫ਼ ਹੈ। ਜਦੋਂ ਪਾਰਲੀਮੈਂਟਰੀ ਮਾਮਲਿਆਂ ਦੇ ਮੰਤਰੀ ਸੁਰੇਸ਼ ਭਾਰਦਵਾਜ ਨੇ ਮੁਕੇਸ਼ ਅਗਨੀਹੋਤਰੀ, ਹਰਸ਼ ਵਰਧਨ ਚੌਹਾਨ, ਸੁੰਦਰ ਸਿੰਘ ਠਾਕੁਰ, ਸਤਪਾਲ ਰਾਏਜ਼ਾਦਾ ਤੇ ਵਿਨੈ ਕੁਮਾਰ ਨੂੰ ਸਸਪੈਂਡ ਕਰਨ ਦੇ ਲਈ ਮਤਾ ਪੇਸ਼ ਕੀਤਾ, ਓਦੋਂ ਵਿਧਾਨ ਸਭਾ ’ਚ ਕੋਈ ਕਾਂਗਰਸੀ ਮੈਂਬਰ ਹਾਜ਼ਰ ਨਹੀਂ ਸੀ। ਮੰਤਰੀ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਧੱਕਾ-ਮੁੱਕੀ ਨੂੰ ਗਵਰਨਰ ’ਤੇ ਹਮਲਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਵੱਲੋਂ ਹੰਗਾਮਾ ਕੀਤੇ ਜਾਣ ਕਾਰਨ ਗਵਰਨਰ ਨੇ ਭਾਸ਼ਨ ਦੀ ਸਿਰਫ਼ ਆਖ਼ਰੀ ਲਾਈਨ ਪੜ੍ਹੀ ਅਤੇ ਕਿਹਾ ਕਿ ਬਾਕੀ ਦਾ ਭਾਸ਼ਨ ਪੜ੍ਹਿਆ ਸਮਝ ਲਿਆ ਜਾਵੇ। ਕਾਂਗਰਸ ਮੈਂਬਰਾਂ ਨੇ ਦੋਸ਼ ਲਾਇਆ ਕਿ ਭਾਸ਼ਨ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਮੁੱਦਾ ਭਾਸ਼ਣ ’ਚ ਸ਼ਾਮਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਵੱਲੋਂ 2021-22 ਦਾ ਬਜਟ 6 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ