Welcome to Canadian Punjabi Post
Follow us on

04

July 2025
 
ਕੈਨੇਡਾ

ਮਾਰਚ ਦੇ ਅੰਤ ਤੱਕ ਕੈਨੇਡਾ ਨੂੰ ਹਾਸਲ ਹੋਣਗੀਆਂ ਫਾਈਜ਼ਰ ਬਾਇਓਐਨਟੈਕ ਦੀਆਂ 8 ਮਿਲੀਅਨ ਡੋਜ਼ਾਂ

March 11, 2021 10:57 PM

ਓਟਵਾ, 11 ਮਾਰਚ (ਪੋਸਟ ਬਿਊਰੋ) : ਵੱਡੀ ਮਾਤਰਾ ਵਿੱਚ ਵੈਕਸੀਨ ਮਾਰਚ ਦੇ ਅੰਤ ਤੱਕ ਕੈਨੇਡਾ ਪਹੁੰਚ ਜਾਵੇਗੀ। ਫਾਈਜ਼ਰ ਬਾਇਓਐਨਟੈਕ ਵੈਕਸੀਨ ਦੀਆਂ 8 ਮਿਲੀਅਨ ਵਾਧੂ ਡੋਜ਼ਾਂ ਮਾਰਚ ਦੇ ਅੰਤ ਤੱਕ ਕੈਨੇਡਾ ਪਹੁੰਚਣ ਦੀ ਸੰਭਾਵਨਾ ਹੈ।
ਕੈਨੇਡਾ ਵਿੱਚ ਵੈਕਸੀਨ ਦੀ ਕੌਮੀ ਪੱਧਰ ਉੱਤੇ ਵੰਡ ਦੇ ਕੰਮ ਨੂੰ ਦੇਖਣ ਵਾਲੇ ਮੇਜਰ ਜਨਰਲ ਡੈਨੀ ਫੋਰਟਿਨ ਦਾ ਕਹਿਣਾ ਹੈ ਕਿ ਫਾਈਜ਼ਰ ਦੀ ਡਲਿਵਰੀ ਵਿੱਚ ਆਈ ਤੇਜ਼ੀ ਸਦਕਾ ਹੀ ਮਾਰਚ ਦੇ ਅੰਤ ਤੱਕ ਕੈਨੇਡਾ ਨੂੰ ਅੱਠ ਮਿਲੀਅਨ ਡੋਜ਼ਾਂ ਹਾਸਲ ਹੋਣਗੀਆਂ। ਮੌਡਰਨਾ ਦੀ ਹਫਤੇ ਵਿੱਚ ਦੋ ਵਾਰੀ ਹਾਸਲ ਹੋਣ ਵਾਲੀ ਡਲਿਵਰੀ ਅਗਲੇ ਮਹੀਨੇ ਦੇ ਮੱਧ ਤੱਕ ਇੱਕ ਮਿਲੀਅਨ ਦਾ ਅੰਕੜਾ ਟੱਪ ਜਾਵੇਗੀ।
ਐਸਟ੍ਰਾਜ਼ੈਨੇਕਾ ਦੀਆਂ ਹੋਰ 1·5 ਮਿਲੀਅਨ ਡੋਜ਼ਾਂ ਮਈ ਦੇ ਮੱਧ ਤੱਕ ਹਾਸਲ ਹੋਣ ਦੀ ਉਮੀਦ ਹੈ। ਪਰ ਜੌਹਨਸਨ ਐਂਡ ਜੌਹਨਸਨ ਦੀ ਡਲਿਵਰੀ ਲਈ ਅਜੇ ਕੋਈ ਸਮਾਂ ਸੀਮਾਂ ਹਾਸਲ ਨਹੀਂ ਹੋਈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ