Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਦਿੱਲੀ ਵਿੱਚ ਲੈਫਟੀਨੈਂਟ ਗਵਰਨਰ ਨੂੰ ਵਧੇਰੇ ਤਾਕਤਾਂ ਦੇਣ ਵਾਲਾ ਬਿੱਲ ਪਾਰਲੀਮੈਂਟ ਵੱਲੋਂ ਪਾਸ

March 25, 2021 08:21 AM

ਨਵੀਂ ਦਿੱਲੀ, 24 ਮਾਰਚ, (ਪੋਸਟ ਬਿਊਰੋ)- ਦਿੱਲੀ ਰਾਜਧਾਨੀ ਖੇਤਰ ਪ੍ਰਸ਼ਾਸਨ ਸੋਧ ਬਿੱਲਅੱਜ ਬੁੱਧਵਾਰ ਨੂੰ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ। ਇਸ ਮੌਕੇ ਰਾਜ ਸਭਾ ਵਿੱਚਭਾਰੀ ਹੰਗਾਮਾ ਹੋਣ ਕਾਰਨ ਸਦਨ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਲੋਕ ਸਭਾ ਨੇਇਹ ਬਿੱਲ ਪਹਿਲਾਂ ਹੀ ਪਾਸ ਕਰ ਦਿੱਤਾ ਹੈ। ਅੱਜ ਬਿੱਲ ਉੱਤੇ ਲੰਬੀ ਬਹਿਸ ਮੌਕੇ ਭੜਕਣ ਵਾਲਾ ਮਾਹੌਲ ਸੀ। ਬਿਲ ਪੇਸ਼ ਹੋਣ ਉੱਤੇਪੂਰਾ ਸਦਨ ਹੀ ਸ਼ੋਰ-ਸ਼ਰਾਬੇ ਦਾ ਕੇਂਦਰ ਬਣ ਗਿਆ ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਚੇਅਰਮੈਨ ਦੇ ਸਾਹਮਣੇ ਜਾ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਬਿੱਲ ਪਾਸ ਕਰਨ ਲਈ ਵੋਟਾਂ ਕਰਾਉਣ ਦੀ ਮੰਗ ਕੀਤੀ ਤਾਂਬਿੱਲ ਨੂੰ 45 ਵੋਟਾਂ ਦੇ ਮੁਕਾਬਲੇ 83 ਵੋਟਾਂ ਨਾਲ ਪਾਸ ਕੀਤਾ ਦੱਸਿਆ ਗਿਆ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸਦਨ ਤੋਂ ਵਾਕਆਉਟ ਕਰ ਦਿੱਤਾ। ਬਿੱਲ ਦੀਆਂ ਵੱਖ-ਵੱਖ ਧਾਰਾਵਾਂ ਨੂੰ ਆਵਾਜ਼ ਦੀ ਵੋਟ ਨਾਲ ਪਾਸ ਕੀਤਾ ਗਿਆ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵੀ ਚੇਅਰਮੈਨ ਦੀ ਸੀਟ ਨੇੜੇ ਆ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਇਸ ਸੋਧ ਬਿੱਲ ਨੂੰ ਦਿੱਲੀ ਦੀ ਸਰਕਾਰ ਅਤੇ ਲੋਕਤੰਤਰ ਦੇ ਵਿਰੁੱਧ ਦੱਸ ਕੇ ਮੰਗ ਕੀਤੀ ਕਿ ਇਸ ਨੂੰ ਸਿਲੈਕਟ ਕਮੇਟੀ ਦੇ ਹਵਾਲੇ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹਬਿੱਲ ਪਾਸ ਹੋਣ ਨਾਲ ਚੁਣੀ ਹੋਈ ਦਿੱਲੀ ਸਰਕਾਰ ਅਤੇ ਵਿਧਾਇਕਾਂ ਦਾ ਅਧਿਕਾਰ ਖੋਹੇ ਜਾਣਗੇ। ਆਮ ਆਦਮੀ ਪਾਰਟੀ ਦੇ ਮੈਂਬਰ ਸੰਜੇ ਸਿੰਘ ਨੇ ਸੋਧ ਬਿੱਲ ਦੀ ਯੋਗਤਾ ਬਾਰੇ ਸਦਨ ਵਿੱਚ ਨੋਟਿਸ ਦੇ ਕੇ ਮੰਗ ਕੀਤੀ ਕਿ ਇਸ ਬਿੱਲ ਨੂੰ ਗੈਰ ਸੰਵਿਧਾਨਕ ਕਰਾਰ ਦੇ ਕੇ ਰੋਕ ਦਿੱਤਾ ਜਾਵੇ। ਇਸ ਭਾਸ਼ਣ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ।
ਡਿਪਟੀ ਚੇਅਰਮੈਨ ਹਰੀਵੰਸ਼ ਨਾਰਾਇਣ ਸਿੰਘ ਨੇ ਜਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੂੰ ਬਿੱਲ ਪੇਸ਼ ਕਰਨ ਦੀ ਆਗਿਆ ਦਿੱਤੀ ਤਾਂ ਭਾਰੀ ਰੌਲੇ-ਰੱਪੇ ਦੌਰਾਨ ਰੈੱਡੀ ਨੇ ਬਿਲ ਪੇਸ਼ ਕੀਤਾ ਅਤੇ ਇਸਦੇ ਪੱਖ ਵਿੱਚ ਭਾਸ਼ਣ ਕਰਦਿਆਂ ਕਿਹਾ ਕਿ ਦਿੱਲੀਵਿੱਚ ਕਾਂਗਰਸ ਦੇ ਰਾਜ ਵੇਲੇ ਕੀਤੀਆਂ ਸੋਧਾਂ ਵਿੱਚ ਜਿਹੜੀਆਂ ਖਾਮੀਆਂ ਰਹਿ ਗਈਆਂ ਸਨ, ਉਨ੍ਹਾਂ ਨੂੰ ਸੁਧਾਰਿਆ ਜਾ ਰਿਹਾ ਹੈ ਤੇ ਸਰਕਾਰ ਕੋਈ ਗੈਰ ਸੰਵਿਧਾਨਕ ਜਾਂ ਗ਼ੈਰ-ਲੋਕਤੰਤਰੀ ਕੰਮ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਨੂੰਨ ਵਿਚ ਸਿਰਫ ਦੁਬਿਧਾ ਜਾਂ ਉਲਝਣ ਠੀਕ ਕੀਤੀ ਜਾ ਰਹੀ ਹੈ।
ਦੂਸਰੇ ਪਾਸੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਲੋਕਤੰਤਰ ਲਈ ਕਾਲਾ ਦਿਨ ਹੈ। ਦਿੱਲੀ ਦੇ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਦਾ ਅਧਿਕਾਰ ਖੋਹ ਕੇ ਲੈਫਟੀਨੈਂਟ ਗਵਰਨਰ ਨੂੰ ਸੌਂਪਦਿੱਤਾ ਗਿਆ ਹੈ। ਹਾਲਾਤ ਦਾ ਵਿਅੰਗ ਦੇਖੋ ਕਿ ਲੋਕਤੰਤਰ ਦਾ ਕਤਲ ਕਰਨ ਲਈਪਾਰਲੀਮੈਂਟ ਨੂੰ ਚੁਣਿਆ ਗਿਆ ਸੀ,ਜੋ ਸਾਡੇ ਲੋਕਤੰਤਰ ਦਾ ਮੰਦਰ ਹੈ। ਦਿੱਲੀ ਦੇ ਲੋਕ ਇਸ ਤਾਨਾਸ਼ਾਹੀ ਵਿਰੁੱਧ ਲੜਨਗੇ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ