Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

5 ਮਿਲੀਅਨ ਡਾਲਰ ਦੇ ਨਸੇ਼ ਤੇ ਹਥਿਆਰ ਬਰਾਮਦ, 26 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

March 26, 2021 07:50 AM

ਟੋਰਾਂਟੋ, 25 ਮਾਰਚ (ਪੋਸਟ ਬਿਊਰੋ) : ਜੀਟੀਏ ਵਿੱਚ ਸਾਂਝੀਆਂ ਫੋਰਸਿਜ਼ ਵੱਲੋਂ ਕਈ ਮਿਲੀਅਨ ਡਾਲਰ ਦੇ ਨਸੇ਼ ਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿੱਚ ਦੋ ਦਰਜਨ ਵਿਅਕਤੀਆਂ ਖਿਲਾਫ ਚਾਰਜਿਜ਼ ਲਾਏ ਗਏ ਹਨ।
ਯੌਰਕ ਰੀਜਨਲ ਪੁਲਿਸ ਦੀ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਦੇ ਇੰਸਪੈਕਟਰ ਜਿੰਮ ਕਿਲਬੀ ਨੇ ਦੱਸਿਆ ਕਿ ਉਨ੍ਹਾਂ ਨੇ 5 ਮਿਲੀਅਨ ਡਾਲਰ ਦੇ ਨਸੇ਼ ਤੇ ਹਥਿਆਰ ਬਰਾਮਦ ਕੀਤੇ ਹਨ। ਕਿਲਬੀ ਨੇ ਦੱਸਿਆ ਕਿ ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਕੋਕੀਨ, ਮੈਥਾਮਫੈਟਾਮਾਈਨ, ਫੈੱਟਾਨਿਲ ਤੇ 30,000 ਦੇ ਨੇੜੇ ਤੇੜੇ ਪ੍ਰਿਸਕ੍ਰਿਪਸ਼ਨ ਵਾਲੀਆਂ ਪਿੱਲਜ਼ ਵੀ ਬਰਾਮਦ ਕੀਤੀਆਂ ਗਈਆਂ। ਇਸ ਦੌਰਾਨ 12 ਗੰਨਜ਼ ਵੀ ਮਿਲੀਆਂ।
ਜਿ਼ਕਰਯੋਗ ਹੈ ਕਿ ਪ੍ਰੋਜੈਕਟ ਹੈਮਰ ਤਹਿਤ 27 ਸਰਚ ਵਾਰੰਟ ਕੱਢਵਾ ਕੇ 18 ਮਾਰਚ ਨੂੰ ਪੂਰੇ ਜੀਟੀਏ ਭਰ ਵਿੱਚ ਛਾਪੇਮਾਰੀ ਕੀਤੀ ਗਈ। ਕੁੱਲ ਮਿਲਾ ਕੇ 35 ਥਾਂਵਾਂ ਉੱਤੇ ਕੀਤੀ ਗਈ ਛਾਪੇਮਾਰੀ ਵਿੱਚ 26 ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ। ਟੋਰਾਂਟੋ ਪੁਲਿਸ ਤੇ ਪ੍ਰੋਵਿੰਸ਼ੀਅਲ ਪੁਲਿਸ ਵੀ ਉਸ ਜਾਂਚ ਦਾ ਹਿੱਸਾ ਹਨ ਜਿਹੜੀ ਇੱਕ ਸਾਲ ਤੋਂ ਵੀ ਪਹਿਲਾਂ ਸ਼ੁਰੂ ਹੋਈ ਸੀ।
 

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ