Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਟਰੰਪ ਨੇ ਜਨਤਾ ਨਾਲ ਜੁੜਨ ਲਈ ਵੈਬਸਾਈਟ ਲਾਂਚ ਕਰ ਲਈ

April 01, 2021 02:35 AM

ਵਾਸ਼ਿੰਗਟਨ, 31 ਮਾਰਚ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੇ ਆਪਣੀ ਵੈਬਸਾਈਟ 45 ਆਫਿਸ ਕਾਮ ਲਾਂਚ ਕੀਤੀ ਹੈ। ਇਸ ਨੂੰ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਟਰੰਪ ਵੱਲੋਂ ਕੀਤੇ ਗਏ ਸਾਰੇ ਕੰਮਾਂ ਦੀ ਜਾਣਕਾਰੀ ਨਾਲ ਜਨਤਾ ਨਾਲ ਸਿੱਧੇ ਜੁੜਨ ਦਾ ਪਲੇਟਫਾਰਮ ਬਣਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਟਰੰਪ ਸਿੱਧੇ ਜਨਤਾ ਨਾਲ ਜੁੜ ਕੇ 2024 ਦੀਆਂ ਚੋਣ ਤਿਆਰੀਆਂ ਵਿੱਚ ਲੱਗੇ ਹੋਏ ਹਨ। ਉਸੇ ਲੜੀ ਵਿੱਚ ਇਹ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਇਸ ਵੈਬਸਾਈਟ ਵਿੱਚ ਡੋਨਾਲਡ ਟਰੰਪ ਨੇ ਆਪਣੀ ਪਤਨੀ ਅਤੇ ਸਾਬਕਾ ਫਸਟ ਲੇਡੀ ਮੇਲਾਨੀਆ ਟਰੰਪ ਨੂੰ ਵੀ ਪ੍ਰਮੁੱਖਤਾ ਦਿੱਤੀ ਹੈ। ਵੈਬਸਾਈਟ ਦੇ ਮੁੱਖ ਪੰਨੇ ਉੱਤੇ ਉਨ੍ਹਾਂ ਦੀ ਫੋਟੋ ਨੂੰ ਪ੍ਰਮੁੱਖ ਸਥਾਨ ਦਿੱਤਾ ਗਿਆ ਹੈ। ਇਸ ਵੈਬਸਾਈਟ ਨਾਲ ਅਮਰੀਕੀ ਜਨਤਾ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ ਕਿਸੇ ਵੀ ਵਿਸ਼ੇ 'ਤੇ ਰਾਇ ਦੇ ਸਕਦੀ ਹੈ। ਟਰੰਪ ਦੇ ਪ੍ਰੋਗਰਾਮਾਂ ਵਿੱਚ ਵੀ ਇਸ ਵੈਬਸਾਈਟ ਨਾਲ ਸ਼ਾਮਲ ਹੋਇਆ ਜਾ ਸਕੇਗਾ। ਵਰਨਣ ਯੋਗ ਹੈ ਕਿ ਛੇ ਜਨਵਰੀ ਨੂੰ ਪਾਰਲੀਮੈਂਟ ਵਿੱਚ ਹਿੰਸਾ ਪਿੱਛੋਂ ਇੰਟਰਨੈਟ ਮੀਡੀਆ ਦੇ ਕਈ ਪਲੇਟਫਾਰਮਾਂ ਨੇ ਟਰੰਪ ਉਤੇ ਰੋਕ ਲਾ ਦਿੱਤੀ ਸੀ। ਉਸ ਪਿੱਛੋਂ ਪਹਿਲੀ ਵਾਰ ਇਸ ਵੈਬਸਾਈਟ ਨਾਲ ਟਰੰਪ ਜਨਤਾ ਨਾਲ ਜੁੜਨ ਲੱਗੇ ਹਨ। ਪਿਛਲੀਆਂ ਚੋਣਾਂ ਵਿੱਚ ਹਾਰ ਦੇ ਬਾਵਜੂਦ ਟਰੰਪ ਹਾਰ ਮੰਨਣ ਨੂੰ ਤਿਆਰ ਨਹੀਂ ਸਨ। ਉਨ੍ਹਾਂ ਨੇ ਇਸ ਲਈ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ