Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਸਟੇਅ ਐਟ ਹੋਮ ਆਰਡਰ ਜਾਰੀ ਕਰਨ ਬਾਰੇ ਵਿਚਾਰ ਕਰ ਰਹੀ ਹੈ ਓਨਟਾਰੀਓ ਸਰਕਾਰ

April 07, 2021 09:25 AM

ਟੋਰਾਂਟੋ, 6 ਅਪਰੈਲ (ਪੋਸਟ ਬਿਊਰੋ) : ਪ੍ਰੋਵਿੰਸ ਦੇ ਤਿੰਨ ਉੱਘੇ ਡਾਕਟਰਾਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਓਨਟਾਰੀਓ ਕੈਬਨਿਟ ਸਟੇਅ ਐਟ ਹੋਮ ਆਰਡਰ ਦੇਣ ਬਾਰੇ ਵਿਚਾਰ ਵਟਾਂਦਰਾ ਕਰ ਰਹੀ ਹੈ। ਇਸ ਦੀ ਪੁਸ਼ਟੀ ਜਾਣਕਾਰ ਸਰੋਤਾਂ ਵੱਲੋਂ ਕੀਤੀ ਗਈ।
ਮੰਗਲਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਨੇ ਇਸ ਗੱਲ ਦਾ ਸੰਕੇਤ ਦਿੱਤਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਕਈ ਸਰੋਤ ਇਸ ਗੱਲ ਦੀ ਪੁਸ਼ਟੀ ਕਰ ਚੁੱਕੇ ਹਨ ਕਿ ਓਨਟਾਰੀਓ ਸਰਕਾਰ ਵੱਲੋਂ ਸਟੇਅ ਐਟ ਹੋਮ ਆਰਡਰਜ਼ ਜਾਰੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਪਰ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਹੁਕਮ ਪ੍ਰੋਵਿੰਸ ਦੇ ਹਿਸਾਬ ਨਾਲ ਲਾਗੂ ਹੋਣਗੇ ਜਾਂ ਰੀਜਨਲ ਪੱਧਰ ਉੱਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਵੀਕੈਂਡ ਉੱਤੇ ਪ੍ਰੋਵਿੰਸ ਵਿੱਚ ਇਨ ਪਰਸਨ ਡਾਈਨਿੰਗ, ਫਿੱਟਨੈੱਸ ਫੈਸਿਲਿਟੀਜ਼ ਤੇ ਪਰਸਨਲ ਕੇਅਰ ਸਰਵਿਸਿਜ਼ ਬੰਦ ਕਰ ਦਿੱਤੀਆਂ ਗਈਆਂ ਸਨ। ਕੁੱਝ ਲੋਕਾਂ ਵਾਲੇ ਨਿਯਮ ਦੀ ਪਾਲਣਾ ਕਰਦੇ ਹੋਏ ਰੀਟੇਲ ਸਟੋਰਜ਼ ਨੂੰ ਖੁੱਲ੍ਹਾ ਰਹਿਣ ਦਿੱਤਾ ਗਿਆ ਸੀ। ਉਸ ਸਮੇਂ ਸਟੇਅ ਐਟ ਹੋਮ ਸਬੰਧੀ ਹੁਕਮ ਜਾਰੀ ਨਹੀਂ ਸਨ ਕੀਤੇ ਗਏ।ਮੰਗਲਵਾਰ ਨੂੰ ਪਾਬੰਦੀਆਂ ਦਾ ਜਿ਼ਕਰ ਕਰਦਿਆਂ ਫੋਰਡ ਨੇ ਟੋਰਾਂਟੋ, ਪੀਲ ਤੇ ਯੌਰਕ ਰੀਜਨਜ ਦੀ ਗੱਲ ਕੀਤੀ ਸੀ।ਉਨ੍ਹਾਂਂ ਆਖਿਆ ਸੀ ਕਿ ਵਾਰੀ ਵਾਰੀ ਅਜਿਹਾ ਕਰਨਾ ਉਨ੍ਹਾਂ ਨੂੰ ਚੰਗਾ ਨਹੀਂ ਲੱਗਦਾ ਪਰ ਉਨ੍ਹਾਂ ਨੂੰ ਪਾਬੰਦੀਆਂ ਲਾਉਣੀਆਂ ਪੈਣਗੀਆਂ।ਪਰ ਇਹ ਪਾਬੰਦੀਆਂ ਕਿਸ ਤਰ੍ਹਾਂ ਦੀਆਂ ਹੋਣਗੀਆਂ ਇਸ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਸਟੇਅ ਐਟ ਹੋਮ ਆਰਡਰਜ਼ ਬਾਰੇ ਉਦੋਂ ਵਿਚਾਰ ਸੁ਼ਰੂ ਕੀਤਾ ਗਿਆ ਜਦੋਂ ਟੋਰਾਂਟੋ ਦੇ ਉੱਘੀ ਮੈਡੀਕਲ ਆਫੀਸਰ ਆਫ ਹੈਲਥ ਡਾ· ਐਲੀਨ ਡੀ ਵਿੱਲਾ, ਪੀਲ ਰੀਜਨ ਦੇ ਮੈਡੀਕਲ ਆਫੀਸਰ ਆਫ ਹੈਲਥ ਡਾ· ਲਾਅਰੈਂਸ ਲੋਹ ਤੇ ਓਟਵਾ ਦੇ ਮੈਡੀਕਲ ਆਫੀਸਰ ਆਫ ਹੈਲਥ ਡਾ· ਵੇਰਾ ਐਚਿਸ ਨੇ ਅਜਿਹਾ ਕਰਨ ਦੀ ਮੰਗ ਕਰਦੀ ਚਿੱਠੀ ਉੱਤੇ ਸਾਈਨ ਕਰਕੇ ਇਹ ਚਿੱਠੀ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਨੂੰ ਭੇਜੀ ਗਈ। ਇਸ ਵਿੱਚ ਆਖਿਆ ਗਿਆ ਕਿ ਕੋਵਿਡ-19 ਦੇ ਵੇਰੀਐਂਟਸ ਨੂੰ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ