Welcome to Canadian Punjabi Post
Follow us on

04

July 2025
 
ਭਾਰਤ

ਸੜਕ ਜਾਮ ਕਰ ਕੇ ਬੈਠੇ ਅੰਦੋਲਨਕਾਰੀਆਂ ਦੇ ਖਿਲਾਫ ਸੁਪਰੀਮ ਕੋਰਟ ਨੇ ਸਖਤ ਰੁਖ਼ ਲਿਆ

April 21, 2021 02:24 AM

* ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ ਗਈ

ਨਵੀਂ ਦਿੱਲੀ, 20 ਅਪ੍ਰੈਲ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਦੇ ਵਿਰੁੱਧ ਅੰਦੋਲਨ ਲਈ ਸੜਕ ਜਾਮ ਕਰ ਕੇ ਬੈਠੇ ਲੋਕਾਂ ਨੂੰ ਸੁਪਰੀਮ ਕੋਰਟ ਨੇ ਉਥੋਂ ਹਟਣ ਦਾ ਸਾਫ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਤੁਸੀਂ ਪਿੰਡ ਵਸਾਉਣਾ ਚਾਹੰੁਦੇ ਹੋ ਤਾਂ ਵਸਾਓ, ਪਰ ਦੂਸਰਿਆਂ ਦੀ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।
ਆਏ ਦਿਨ ਸੜਕ ਜਾਮ ਕਰਨ ਦੇ ਮਸਲੇ ਉੱਤੇਕੋਰਟ ਨੇ ਕਿਹਾ ਕਿ ਲੋਕ ਆਪਣੀ ਜਗ੍ਹਾ ਠੀਕ ਹੋ ਸਕਦੇ ਹਨ, ਪਰ ਰਸਤਾ ਰੋਕਣਾ ਠੀਕ ਨਹੀਂ। ਇਸ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਦੇ ਖਿਲਾਫ ਅੰਦੋਲਨ, ਫਿਰ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਵਰਗੇ ਮੁੱਦਿਆਂ ਤੋਂ ਸੜਕ ਜਾਮ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ, ਉਥੇ ਹੀ ਕਈ ਮਾਮਲਿਆਂ ਵਿੱਚ ਇਹ ਵਿਰੋਧ ਦਾ ਨਕਾਰਾਤਮਕ ਤਰੀਕਾ ਬਣਦਾ ਜਾ ਰਿਹਾ ਹੈ।
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਇਹ ਟਿੱਪਣੀਆਂ ਨੋਇਡਾ ਵਾਸੀ ਮੋਨਿਕਾ ਅਗਰਵਾਲ ਦੀ ਅਰਜ਼ੀ ਉੱਤੇ ਸੁਣਵਾਈ ਵੇਲੇਕੱਲ੍ਹ ਕੀਤੀਆਂ। ਮੋਨਿਕਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਪੇਸ਼ ਕਰ ਕੇ ਨੋਇਡਾ ਤੋਂ ਦਿੱਲੀ ਜਾਣ ਵਿੱਚ ਵੀਹ ਮਿੰਟ ਦੀ ਜਗ੍ਹਾ ਦੋ ਘੰਟੇ ਲੱਗਣ ਦੀ ਗੱਲ ਕਹੀ ਅਤੇ ਇਹ ਵੀ ਕਿਹਾ ਕਿ ਕੋਰਟ ਤੋਂ ਕਈ ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਰਸਤੇ ਖੁੱਲ੍ਹੇ ਨਹੀਂ। ਕੱਲ੍ਹ ਇਸ ਬਾਰੇ ਸੁਣਵਾਈ ਦੌਰਾਨ ਦਿੱਲੀ ਪੁਲਸ ਅਤੇ ਉਤਰ ਪ੍ਰਦੇਸ਼ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਤੁਸ਼ਾਰ ਮਹਿਤਾ ਨੇ ਕੋਰਟ ਨੂੰ ਕਿਹਾ ਕਿ ਮੁੱਦੇ ਦਾ ਹੱਲ ਕੱਢਣ ਉੱਤੇ ਕੰਮ ਹੋ ਰਿਹਾ ਹੈ, ਕੋਰਟ ਥੋੜ੍ਹਾ ਸਮਾਂ ਦੇਵੇ ਅਤੇ ਕੇਸ ਦੀ ਸੁਣਵਾਈ ਦੋ ਹਫਤੇ ਲਈ ਟਾਲ ਦੇਵੇ। ਬੈਂਚ ਨੇ ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ, ਪਰ ਹਰ ਰੋਜ਼ ਰਸਤਾ ਜਾਮ ਹੋਣ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਬਾਰੇ ਕਿਹਾ ਕਿ ਰਸਤਾ ਰੁਕਣ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਬੈਂਚ ਨੇ ਕਿਹਾ ਕਿ ਜੇ ਤੁਸੀ ਪਿੰਡ ਵਸਾਉਣਾ ਹੈ ਤਾਂ ਵਸਾਓ, ਪਰ ਲੋਕਾਂ ਦੀਆਂ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ