Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

April 22, 2021 01:48 AM

ਵਾਸ਼ਿੰਗਟਨ, 21 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਵਾਇਰਸ ਨਾਲ ਵਿਗੜਦੀ ਸਥਿਤੀ ਕਾਰਨ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਨਾ ਜਾਣ।
ਇਸ ਬਾਰੇ ਅਮਰੀਕੀ ਅਥਾਰਟੀ ਸੀ ਡੀ ਸੀ ਨੇ ਕਿਹਾ ਹੈ ਕਿ ਭਾਰਤ ਵਿੱਚ ਕੋਰੋਨਾ ਬੜੇ ਉਚੇ ਪੱਧਰ ਉਤੇ ਫੈਲ ਰਿਹਾ ਹੈ। ਬਿਮਾਰੀਆਂ ਉਤੇ ਕਾਬੂ ਪਾਉਣ ਅਤੇ ਇਲਾਜ ਬਾਰੇ ਇਸ ਅਮਰੀਕੀ ਕੇਂਦਰ ਨੇ ਕੋਵਿਡ-19 ਦੇ ਮਾਮਲੇ ਵਿੱਚ ਭਾਰਤ ਨੂੰ ਚੌਥੇ ਪੱਧਰ ਉਤੇ ਰੱਖਿਆ ਹੈ, ਜੋ ਸਭ ਤੋਂ ਉਚਾ ਪੱਧਰ ਹੈ। ਅਮਰੀਕੀ ਵਿਭਾਗ ਨੇ ਕਿਹਾ ਕਿ ਕੋਵਿਡ-19 ਦਾ ਜੋਖਮ ਬਹੁਤ ਹੈ, ਇਸ ਲਈ ਭਾਰਤ ਯਾਤਰਾ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਨਾਗਰਿਕਾਂ ਨੇ ਵੈਕਸੀਨ ਲਵਾ ਲਈ ਹੈ, ਉਹ ਵੀ ਹਾਲੇ ਭਾਰਤ ਨਾ ਜਾਣ। ਉਨ੍ਹਾਂ ਕਿਹਾ ਕਿ ਜੇ ਜਾਣਾ ਬਹੁਤ ਜ਼ਰੂਰੀ ਹੈ ਤਾਂ ਵੈਕਸੀਨ ਲਵਾ ਕੇ ਜਾਣ। ਇਸ ਤੋਂ ਬਿਨਾ ਕੋਰੋਨਾ ਨਾਲ ਜੁੜੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਵਿਦੇਸ਼ ਵਿਭਾਗ ਨੇ ਵੀ ਐਲਾਨ ਕੀਤਾ ਹੈ ਕਿ ਯਾਤਰਾ ਬਾਰੇ ਸਾਰੀ ਜਾਣਕਾਰੀ ਲਗਾਤਾਰ ਦਿੱਤੀ ਜਾਵੇਗੀ। ਇਸ ਲਈ ਸੀ ਡੀ ਸੀ ਨਾਲ ਤਾਲਮੇਲ ਬਣਾਇਆ ਗਿਆ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਫਿਲਹਾਲ ਦੁਨੀਆ ਦੇ ਅੱਸੀ ਫੀਸਦੀ ਹਿੱਸੇ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਬ੍ਰਿਟੇਨ ਭਾਰਤ ਨੂੰ ਯਾਤਰਾ ਕਰਨ ਦੀ ‘ਲਾਲ ਸੂਚੀ' ਵਿੱਚ ਪਾਇਆ ਹੈ। ਇਸ ਹੇਠਭਾਰਤ ਤੋਂ ਸਾਰੀ ਯਾਤਰਾ ਰੋਕ ਦਿੱਤੀ ਗਈ ਅਤੇ ਭਾਰਤ ਤੋਂ ਵਾਪਸ ਆ ਰਹੇ ਯੂ ਕੇ ਦੇ ਨਾਗਰਿਕਾਂ ਨੂੰ 10 ਦਿਨ ਹੋਟਲ ਵਿੱਚ ਇਕਾਂਤਵਾਸ ਹੋਣਾ ਪਵੇਗਾ। ਨਿਊਜ਼ੀਲੈਂਡ ਵੀ ਭਾਰਤ ਤੋਂ ਯਾਤਰੀਆਂ ਦੇ ਆਉਣ ਉਤੇ ਪਾਬੰਦੀ ਲਗਾ ਚੁੱਕਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ