Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਕਾਬੁਲ ਏਅਰਪੋਰਟ ਦੇ ਬਾਹਰ 2 ਆਤਮਘਾਤੀ ਹਮਲਿਆਂ ਵਿੱਚ 13 ਹਲਾਕ, 15 ਜ਼ਖ਼ਮੀ

August 27, 2021 12:10 AM

ਕਾਬੁਲ, 26 ਅਗਸਤ (ਪੋਸਟ ਬਿਊਰੋ) : ਦੋ ਆਤਮਘਾਤੀ ਹਮਲਾਵਰਾਂ ਤੇ ਇੱਕ ਗੰਨਮੈਨ ਨੇ ਵੀਰਵਾਰ ਨੂੰ ਕਾਬੁਲ ਏਅਰਪੋਰਟ ਦੇ ਬਾਹਰ ਇੱਕਠੀ ਹੋਈ ਲੋਕਾਂ ਦੀ ਭੀੜ ਉੱਤੇ ਹਮਲਾ ਕਰਕੇ 13 ਵਿਅਕਤੀਆਂ ਦੀ ਜਾਨ ਲੈ ਲਈ ਤੇ 15 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਵੱਲੋਂ ਅਫਗਾਨਿਸਤਾਨ ਉੱਤੇ ਮੁੜ ਕਬਜਾ ਕਰਨ ਤੋਂ ਬਾਅਦ ਇੱਥੋਂ ਬਚ ਨਿਕਲਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਕਾਬੁਲ ਏਅਰਪੋਰਟ ਦੇ ਬਾਹਰ ਜੁਟੇ ਹੋਏ ਸਨ।
ਇੱਕ ਅਮਰੀਕੀ ਅਧਿਕਾਰੀ ਨੇ ਦੱਸਿਆ ਕਿ ਇਹ ਹਮਲਾ ਯਕੀਨਨ ਕਿਸੇ ਇਸਲਾਮਿਕ ਸਟੇਟ ਗਰੁੱਪ ਵੱਲੋਂ ਕੀਤਾ ਗਿਆ ਲੱਗਦਾ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਅਨੁਸਾਰ ਇਸ ਦੂਹਰੇ ਆਤਮਘਾਤੀ ਹਮਲੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ। ਪੈਂਟਾਗਨ ਦੇ ਤਰਜ਼ਮਾਨ ਜੌਹਨ ਕਰਬੀ ਨੇ ਵੀ ਇਨ੍ਹਾਂ ਧਮਾਕਿਆਂ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਧਮਾਕਾ ਏਅਰਪੋਰਟ ਦੀ ਐਂਟਰੈਂਸ ਨੇੜੇ ਤੇ ਦੂਜਾ ਥੋੜ੍ਹੀ ਦੂਰੀ ਉੱਤੇ ਸਥਿਤ ਇੱਕ ਹੋਟਲ ਦੇ ਬਾਹਰ ਹੋਇਆ।
ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਫੌਜ ਦੇ ਮੈਂਬਰ ਵੀ ਜ਼ਖ਼ਮੀਆਂ ਵਿੱਚ ਸ਼ਾਮਲ ਹਨ।ਇੱਕ ਅਧਿਕਾਰੀ ਨੇ ਆਪਣਾਂ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਦੇ ਬਾਵਜੂਦ ਲੋਕਾਂ ਨੂੰ ਕਾਬੁਲ ਏਅਰਪੋਰਟ ਤੋਂ ਲੈ ਕੇ ਜਹਾਜ਼ ਉਡਾਨਾਂ ਭਰਦੇ ਰਹੇ। ਇੱਕ ਅਫਗਾਨੀ ਆਦਮ ਖਾਨ ਅਨੁਸਾਰ ਏਅਰਪੋਰਟ ਦੇ ਅੰਦਰ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਲੋਕਾਂ ਦੀ ਭੀੜ ਵਿੱਚ ਇੱਕ ਧਮਾਕਾ ਹੋਇਆ। ਉਸ ਨੇ ਦੱਸਿਆ ਕਿ ਕਈ ਲੋਕ ਮਾਰੇ ਗਏ, ਕਈ ਜ਼ਖ਼ਮੀ ਹੋਏ ਲੱਗ ਰਹੇ ਸਨ ਤੇ ਕਈਆਂ ਦੇ ਸ਼ਰੀਰ ਦੇ ਹਿੱਸੇ ਹੀ ਗਾਇਬ ਸਨ।
ਕਈ ਦੇਸ਼ਾਂ ਵੱਲੋਂ ਲੋਕਾਂ ਨੂੰ ਏਅਰਪੋਰਟ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਸੀ ਕਿਉਂਕਿ ਆਤਮਘਾਤੀ ਹਮਲੇ ਦੀ ਧਮਕੀ ਮਿਲੀ ਹੋਈ ਸੀ। ਪਰ ਕੁੱਝ ਦੇਸ਼ਾਂ ਵੱਲੋਂ ਅਫਗਾਨਿਸਤਾਨ ਛੱਡ ਕੇ ਜਾਣ ਦੀਆਂ ਕੋਸਿ਼ਸ਼ਾਂ ਆਖਰੀ ਚਰਣ ਵਿੱਚ ਸਨ, ਜਿਸ ਕਾਰਨ ਪਿੱਛੇ ਬਚੇ ਲੋਕ ਡਰਦੇ ਮਾਰੇ ਛੇਤੀ ਤੋਂ ਛੇਤੀ ਦੇਸ਼ ਛੱਡ ਕੇ ਜਾਣ ਲਈ ਏਅਰਪੋਰਟ ਦੇ ਕੋਲ ਇੱਕਠੇ ਹੋਣ ਲੱਗੇ ਸਨ। ਬ੍ਰਿਟਿਸ਼ ਆਰਮਡ ਫੋਰਸਿਜ਼ ਮੰਤਰੀ ਜੇਮਜ਼ ਹੀਪੇਅ ਨੇ ਬੀਬੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਘੰਟਿਆਂ ਵਿੱਚ ਹੀ ਏਅਰਪੋਰਟ ਉੱਤੇ ਹਮਲਾ ਹੋਣ ਦੀ ਜਾਣਕਾਰੀ ਮਿਲੀ ਸੀ।
ਬੈਲਜੀਅਮ ਦੇ ਪ੍ਰਧਾਨ ਮੰਤਰੀ ਅਲੈਗਜੈ਼ਂਡਰ ਡੀ ਕਰੂ ਨੇ ਵੀ ਆਖਿਆ ਕਿ ਅਮਰੀਕਾ ਕੋਲੋਂ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਆਤਮਘਾਤੀ ਹਮਲੇ ਦੀ ਜਾਣਕਾਰੀ ਮਿਲ ਗਈ ਸੀ।ਬੁੱਧਵਾਰ ਨੂੰ ਅਮਰੀਕੀ ਅੰਬੈਸੀ ਨੇ ਆਪਣੇ ਨਾਗਰਿਕਾਂ ਨੂੰ ਇਹ ਚੇਤਾਵਨੀ ਦਿੱਤੀ ਸੀ ਕਿ ਏਅਰਪੋਰਟ ਦੇ ਤਿੰਨਾਂ ਗੇਟਾਂ ਤੋਂ ਪਾਸੇ ਰਿਹਾ ਜਾਵੇ ਕਿਉਂਕਿ ਉਨ੍ਹਾਂ ਨੂੰ ਸਕਿਊਰਿਟੀ ਸਬੰਧੀ ਧਮਕੀ ਮਿਲੀ ਸੀ। ਇਸੇ ਤਰ੍ਹਾਂ ਬ੍ਰਿਟੇਨ, ਨਿਊਜ਼ੀਲੈਂਡ ਨੇ ਵੀ ਆਪਣੇ ਨਾਗਰਿਕਾਂ ਨੂੰ ਏਅਰਪੋਰਟ ਨਾ ਜਾਣ ਲਈ ਆਖਿਆ ਸੀ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ