Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਘਰ ਵਿੱਚ ਦਾਖਲ ਹੋ ਕੇ ਕੁੱਝ ਲੋਕਾਂ ਨੇ ਪਿਤਾ ਨੂੰ ਕੀਤਾ ਅਗਵਾ, ਇੱਕ ਲੜਕੇ ਦੀ ਮੌਤ, ਦੂਜਾ ਜ਼ਖ਼ਮੀ

September 17, 2021 02:09 AM

ਟੋਰਾਂਟੋ, 16 ਸਤੰਬਰ (ਪੋਸਟ ਬਿਊਰੋ) : ਇੱਕ 63 ਸਾਲਾ ਵਿਅਕਤੀ ਨੂੰ ਵੀਰਵਾਰ ਸਵੇਰੇ ਹੈਮਿਲਟਨ ਸਥਿਤ ਉਸ ਦੇ ਘਰ ਵਿੱਚ ਹੀ ਦਾਖਲ ਹੋ ਕੇ ਕੁੱਝ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ, ਬਾਅਦ ਵਿੱਚ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੋਕੇਟ ਕਰ ਲਿਆ ਗਿਆ। ਇਸ ਸਮੇਂ ਉਹ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਜ਼ੇਰੇ ਇਲਾਜ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਫਕੀਰ ਅਲੀ ਨਾਂ ਦੇ ਇਸ ਵਿਅਕਤੀ ਨੂੰ ਸਵੇਰੇ 9:00 ਵਜੇ ਬੀਚ ਬੋਲੀਵੀਆਰਡ ਨੇੜੇ ਤੇ ਕਿਊਈਏ ਨੇੜੇ ਲੋਕੇਟ ਕੀਤਾ ਗਿਆ। ਮਾਊਂਟ ਹੋਪ ਦੇ ਨੇੜੇ ਸਥਿਤ ਉਸ ਦੇ ਘਰ ਵਿੱਚੋਂ ਤਿੰਨ ਘੰਟੇ ਪਹਿਲਾਂ ਉਸ ਨੂੰ ਅਗਵਾ ਕੀਤਾ ਗਿਆ ਸੀ।ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 3:00 ਵਜੇ ਗਲਾਂਕੈਸਟਰ ਤੇ ਡਿਕਨਸਨ ਇਲਾਕੇ ਵਿੱਚ ਇੱਕ ਘਰ ਵਿੱਚੋਂ ਅਗਵਾ ਕੀਤਾ ਗਿਆ। ਇੱਥੇ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਵੀ ਮਿਲੀਆਂ।
ਧੋ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਵੀ ਮਿਲੇ। ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਤੀਜੇ ਵਿਅਕਤੀ ਅਲੀ ਨੂੰ ਜ਼ਬਰਦਸਤੀ ਘਰ ਵਿੱਚੋਂ ਇੱਕ ਗੂੜ੍ਹੇ ਰੰਗ ਦੀ ਐਸਯੂਵੀ ਵਿੱਚ ਲਿਜਾਇਆ ਗਿਆ। ਸਵੇਰੇ 9:30 ਵਜੇ ਪੁਲਿਸ ਨੇ ਇੱਕ ਟਵੀਟ ਕਰਕੇ ਆਖਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ ਹੈ ਤੇ ਉਹ ਉਸ ਦੀ ਸ਼ਨਾਖ਼ਤ ਕਰਨ ਲਈ ਕੰਮ ਕਰ ਰਹੇ ਹਨ।
ਪੁਲਿਸ ਨੇ ਇਹ ਵੀ ਦੱਸਿਆ ਕਿ ਅਲੀ ਉਨ੍ਹਾਂ ਦੋ ਲੜਕਿਆਂ ਦਾ ਪਿਤਾ ਸੀ ਜਿਨ੍ਹਾਂ ਨੂੰ ਗੋਲੀ ਮਾਰੀ ਗਈ ਸੀ। ਇਹ ਤਿੰਨੇ ਪਿਓ ਪੁੱਤ ਇੱਕ ਘਰ ਵਿੱਚ ਰਹਿੰਦੇ ਸਨ। ਜਾਂਚਕਾਰਾਂ ਦਾ ਮੰਨਣਾ ਹੈ ਕਿ ਇਹ ਹਮਲਾ ਇਨ੍ਹਾਂ ਤਿੰਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ