Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਸੁਪਰੀਮ ਕੋਰਟ ਵੱਲੋਂ ਐੱਨ ਆਈ ਸੀ ਨੂੰ ਹੁਕਮ: ਸਾਡੀ ਵੈਬਸਾਈਟ ਉਤੇ ਭੇਜੀ ਮੇਲ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਤੇ ਨਾਅਰਾ ਹਟਾਉ

September 27, 2021 03:03 AM

ਨਵੀਂ ਦਿੱਲੀ, 26 ਸਤੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਇੱਕ ਹੁਕਮ ਰਾਹੀਂ ਐਨ ਆਈ ਸੀ (ਨੈਸ਼ਨਲ ਇਨਫਾਰਮੈਟਿਕਸ ਸੈਂਟਰ) ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਵੈਬਸਾਈਟ ਉੱਤੇ ਭੇਜੀ ਜਾਂਦੀ ਈ-ਮੇਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਤੇ ਨਾਅਰਿਆਂ ਨੂੰ ਹਟਾਇਆ ਜਾਵੇ।
ਇਸ ਸੰਬੰਧ ਵਿੱਚ ਸੁਪਰੀਮ ਕੋਰਟ ਨੇ ਆਖਿਆ ਕਿ ਸੁਪਰੀਮ ਕੋਰਟ ਦੇ ਈ-ਮੇਲ ਵਿੱਚ ‘ਸਭ ਦਾ ਸਾਥ, ਸਭ ਦਾ ਵਿਕਾਸ' ਦੇ ਨਾਅਰੇ ਦੇ ਨਾਲ ਪ੍ਰਧਾਨ ਮੰਤਰੀ ਦੀ ਤਸਵੀਰ ਉੱਤੇ ਵਿਵਾਦ ਨੂੰ ਖਤਮ ਕਰਨ ਦੀ ਲੋੜ ਹੈ।ਸੁਪਰੀਮ ਕੋਰਟ ਦੇ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ‘ਸਭ ਦਾ ਸਾਥ ਤੇ ਸਭ ਦਾ ਵਿਕਾਸ’ ਨਾਅਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਅਣਜਾਣੇ ਵਿੱਚ ਰਾਸ਼ਟਰੀ ਸੂਚਨਾ ਇਸ਼ਤਿਹਾਰ ਕੇਂਦਰ ਨੇ ਲਾ ਦਿੱਤੀ ਸੀ। ਵਰਨਣ ਯੋਗ ਹੈ ਕਿ ਐਨ ਆਈ ਸੀ ਸੁਪਰੀਮ ਕੋਰਟ ਨੂੰ ਈ-ਮੇਲ ਸੇਵਾ ਪੇਸ਼ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਣਜਾਣੇ ਵਿੱਚ ਹੋਈ ਗਲਤੀ ਬਾਰੇ ਕੁਝ ਲੋਕਾਂ ਨੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਕ ਜਾਣਕਾਰ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਸੁਪਰੀਮ ਕੋਰਟ ਦੀ ਰਜਿਸਟਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੁਪਰੀਮ ਕੋਰਟ ਦੀ ਸਰਕਾਰੀ ਈ-ਮੇਲ ਵਿੱਚ ਸਭ ਤੋਂ ਥੱਲੇ ਇੱਕ ਤਸਵੀਰ ਹੈ, ਜਿਸ ਦਾ ਨਿਆਂਪਾਲਿਕਾ ਦੇ ਕੰਮ-ਕਾਜ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀ ਈ-ਮੇਲ ਤੋਂ ਉਨ੍ਹਾਂ ਨੇ ਉਸ ਤਸਵੀਰ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ