Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਲਾਹ ਕੀਤੇ ਬਿਨਾਂ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਦਲ ਦੇਣ ਉੱਤੇ ਮੰਤਰੀ ਆਸ਼ੂ ਨਾਰਾਜ਼

September 28, 2021 08:36 AM

* ਕੈਬਨਿਟ ਮੀਟਿੰਗ ਤੋਂ ਖਾਣਾ ਖਾਧੇ ਬਿਨਾਂ ਚਲੇ ਗਏ


ਚੰਡੀਗੜ੍ਹ, 27 ਸਤੰਬਰ, (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਅਤੇ ਚਾਰਜ ਸੰਭਾਲਣ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਪਹਿਲੀ ਬੈਠਕ ਮੌਕੇ ਬਦਲੀਆਂ ਬਾਰੇ ਮੰਤਰੀਆਂ ਦੀ ਨਾਰਾਜ਼ਗੀ ਸਾਹਮਣੇ ਆ ਗਈ ਅਤੇ ਇਸ ਦੀ ਚਰਚਾ ਚੋਖੀ ਚੱਲ ਰਹੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਬੈਠਕ ਮਗਰੋਂ ਭਾਰਤ ਭੂਸ਼ਣ ਆਸ਼ੂ ਨੇ ਗੈਰ-ਰਸਮੀ ਤੌਰ ਉੱਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਤਬਾਦਲੇ ਦਾ ਮਾਮਲਾ ਚੁੱਕਿਆ ਤੇ ਕਿਹਾ ਕਿ ਪਹਿਲਾਂ ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਿਕਾਇਤਾਂ ਕਰਦੇ ਸਾਂ ਕਿ ਜ਼ਿਲ੍ਹਿਆਂ ਦੇ ਕਿਸੇ ਅਫਸਰ ਦਾ ਤਬਾਦਲਾ ਕਰਨਾ ਹੋਵੇ ਤਾਂ ਮੰਤਰੀਆਂ ਤੋਂ ਪੁੱਛਿਆ ਜਾਵੇ ਅਤੇ ਸਾਬਕਾ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਸਾਡੇ ਤੋਂ ਪੁੱਛ ਕੇ ਅਫਸਰਾਂ ਦੇ ਤਬਾਦਲੇ ਕਰਦੇ ਸਨ, ਪਰ ਨਵੀਂ ਸਰਕਾਰ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕਰਦੇ ਸਮੇਂ ਸਾਡੇ ਕੋਲੋਂ ਪੁੱਛਿਆ ਹੀ ਨਹੀਂ। ਏਸੇ ਨਾਰਾਜ਼ਗੀ ਕਾਰਨ ਬੈਠਕ ਪਿੱਛੋਂ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਅਤੇ ਫਿਰ ਭਾਰਤ ਭੂਸ਼ਣ ਆਸ਼ੂ ਦੋਵੇਂ ਜਣੇ ਕਮੇਟੀ ਰੂਮ ਤੋਂ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਮੰਤਰੀਆਂ ਨਾਲ ਖਾਣਾ ਵੀ ਨਹੀਂ ਖਾਧਾ।
ਇਸ ਤੋਂ ਪਹਿਲਾਂ ਕੈਬਨਿਟ ਵਿਚ ਇਹ ਫੈਸਲਾ ਹੋ ਗਿਆ ਸੀ ਕਿ ਕੋਈ ਵੀ ਮੰਤਰੀ ਕੈਬਨਿਟ ਬੈਠਕ ਬਾਰੇ ਬਾਹਰ ਮੀਡੀਆ ਨਾਲ ਗੱਲ ਨਹੀਂ ਕਰੇਗਾ ਤੇ ਬਕਾਇਦਾ ਇਕ ਮੰਤਰੀ ਦੀ ਡਿਊਟੀ ਲਾਈ ਜਾਵੇਗੀ, ਜਿਹੜਾ ਮੀਡੀਆ ਨੂੰ ਬੈਠਕ ਦੀ ਜਾਣਕਾਰੀ ਦੇਵੇਗਾ।ਅੱਜ ਸੋਮਵਾਰ ਦੀ ਬੈਠਕ ਬਾਰੇ ਮੀਡੀਆ ਨਾਲ ਗੱਲ ਕਰਨ ਲਈ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਡਿਊਟੀ ਲਾਈ ਗਈ, ਪਰ ਉਨ੍ਹਾਂ ਦੇ ਵਿਰੋਧ ਦੇ ਬਾਵਜੂਦ ਕੈਬਨਿਟ ਵਿੱਚ ਨਵੇਂ ਸ਼ਾਮਲ ਕੀਤੇ ਗਏ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੈਨਲਾਂ ਨੂੰ ਆਪਣੇ ਤੌਰ ਉੱਤੇ ਬੈਠਕਾਂ ਬਾਰੇ ਬ੍ਰੀਫਿੰਗ ਦੇ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ