Welcome to Canadian Punjabi Post
Follow us on

03

July 2025
 
ਖੇਡਾਂ

ਜੂਨੀਅਰ ਵਿਸ਼ਵ ਕੱਪ ਚੈਂਪੀਅਨਸ਼ਿਪ: ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਦੋ ਸੋਨ ਤਮਗੇ ਜਿੱਤੇ

October 05, 2021 02:05 AM

ਲੀਮਾ, 4 ਅਕਤੂਬਰ (ਪੋਸਟ ਬਿਊਰੋ)- ਪੇਰੂ ਦੀ ਰਾਜਧਾਨੀ ਲੀਮਾ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਖੇਡ ਫੈਡਰੇਸ਼ਨ (ਆਈ ਐਸ ਐਸ ਐਫ) ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚਭਾਰਤ ਨੇ ਮੁਕਾਬਲੇ ਦੇ ਤੀਸਰੇ ਦਿਨ ਆਪਣੀ ਝੋਲੀ ਵਿੱਚ ਦੋ ਹੋਰ ਸੋਨ ਤਮਗੇ ਪਾਏ ਹਨ। ਮਨੂ ਭਾਕਰ ਨੇ ਟੂਰਨਾਮੈਂਟ ਦਾ ਆਪਣਾ ਦੂਸਰਾ ਸੋਨ ਤਮਗਾ ਜਿੱਤਿਆ। ਉਸ ਦੀ ਅਗਵਾਈ ਵਿੱਚ ਭਾਰਤ ਨੇ ਦਾਅ ਉੱਤੇ ਲੱਗੇ ਛੇ ਸੋਨ ਤਮਗਿਆਂ ਵਿੱਚੋਂ ਚਾਰ ਸੋਨ ਤਮਗੇ ਜਿੱਤ ਕੇ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਥਾਨ ਲਿਆ ਹੈ। ਭਾਰਤ ਨੇ 10 ਮੀਟਰ ਏਅਰ ਪਿਸਟਲ ਵਿੱਚ ਕਲੀਨ ਸਵੀਪ ਕੀਤਾ ਹੈ।
ਇਸ ਚੈਂਪੀਅਨਸ਼ਿਪ ਵਿੱਚ ਮਿਕਸ, ਮਹਿਲਾ ਤੇ ਪੁਰਸ਼ ਟੀਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤ ਨੇ ਪੁਰਸ਼ਾਂ ਦੇ 10 ਮੀਟਰ ਰਾਈਫਲ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਵਿੱਚ ਭਾਰਤ ਦੇ ਸ੍ਰੀਕਾਂਤ ਧਨੁਸ਼, ਰਾਜਪ੍ਰੀਤ ਸਿੰਘ ਅਤੇ ਪਾਰਥ ਮਖੀਜਾ ਨੇ ਅਮਰੀਕਾ ਦੀ ਟੀਮ ਨੂੰ ਹਰਾ ਕੇ ਦੇਸ਼ ਲਈ ਸੋਨ ਤਮਗਾ ਜਿੱਤਿਆ। ਭਾਰਤ ਦੇ ਛੇ ਸੋਨੇ ਦੇ, ਛੇ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਹੋ ਗਏ ਹਨ। ਅਮਰੀਕਾ ਚਾਰ ਸੋਨ, ਚਾਰ ਚਾਂਦੀ ਅਤੇ ਦੋ ਕਾਂਸੀ ਦੇ ਤਮਗਿਆਂ ਨਾਲ ਦੂਸਰੇ ਥਾਂ ਹੈ। ਭਾਕਰ ਨੇ ਇੱਕੋ ਦਿਨ ਦੋ ਸੋਨ ਤਮਗੇ ਜਿੱਤੇ। ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ ਮਿਕਸ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ਪਿੱਛੋਂ ਰਿਦਮ ਸਾਂਗਵਾਨ ਅਤੇ ਸ਼ਿਖਾ ਨਾਰਵਾਲ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਭਾਰਤ ਨੇ ਸੋਨ ਤਮਗੇ ਮੁਕਾਬਲੇ ਵਿੱਚ ਬੇਲਾਰੂਸ ਨੂੰ 16-12 ਨਾਲ ਹਰਾਇਆ। ਨਵੀਨ, ਸਰਬਜੋਤ ਸਿੰਘ ਅਤੇ ਸ਼ਿਵ ਨਾਰਵਾਲ ਦੀ ਪੁਰਸ਼ ਟੀਮ ਨੇ ਬੇਲਾਰੂਸ ਨੂੰ 16-14 ਨਾਲ ਹਰਾ ਕੇ ਅਤੇ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਵੀ ਸੋਨ ਤਮਗਾ ਜਿੱਤਿਆ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ