Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਮਨੋਹਰ ਲਾਲ ਖੱਟਰ ਨੇ ਭੰਡੀ ਕਰਵਾਉਣ ਪਿੱਛੋਂ ‘ਜੈਸੇ ਕੋ ਤੈਸਾ’ ਵਾਲਾ ਬਿਆਨ ਵਾਪਸ ਲਿਆ

October 10, 2021 02:40 AM

* ਸਵੈ-ਰੱਖਿਆ ਦੀ ਗੱਲ ਨੂੰ ਗ਼ਲਤ ਰੰਗਤ ਦਿੱਤੀ ਗਈ: ਖੱਟਰ

ਚੰਡੀਗ਼ੜ੍ਹ, 9 ਅਕਤੂਬਰ (ਪੋਸਟ ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ‘ਜੈਸੇ ਕੋ ਤੈਸਾ' ਵਾਲਾ ਆਪਣਾ ਵਿਵਾਦਤ ਬਿਆਨ ਵਾਪਸ ਲੈ ਲਿਆ, ਜਿਸ ਦਾ ਕਿਸਾਨ ਸੂਬੇ ਭਰ ਵਿੱਚ ਵਿਰੋਧ ਕਰ ਰਹੇ ਹਨ।
ਕੱਲ੍ਹ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਪੂਜਾ ਕਰਨ ਮਗਰੋਂ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਿਛਲੇ ਦਿਨੀਂ ਉਸ ਨੇ ਇੱਕ ਬਿਆਨ ਦਿੱਤਾ ਸੀ, ਅਸਲ ਵਿੱਚ ਉਹ ਸਵੈ ਰੱਖਿਆ ਬਾਰੇ ਦਿੱਤਾ ਗਿਆ ਸੀ ਪਰ ਉਸ ਨੂੰ ਇਹ ਕਹਿ ਕੇ ਪ੍ਰਚਾਰਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਡਾਂਗ ਚੁੱਕਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ,‘ਉਹ ਬਿਆਨ ਕਿਸੇ ਗ਼ਲਤ ਭਾਵਨਾ ਨਾਲ ਨਹੀਂ ਦਿੱਤਾ ਗਿਆ, ਆਤਮ-ਰੱਖਿਆ ਕਰਨ ਨੂੰ ਕਿਹਾ ਸੀ ਪਰ ਸਾਡੇ ਕੁਝ ਅੰਦੋਲਨਕਾਰੀਆਂ ਨੂੰ ਉਹ ਰਾਸ ਨਹੀਂ ਆਇਆ ਅਤੇ ਉਸ ਦਾ ਵਿਰੋਧ ਸ਼ੁਰੂ ਕਰ ਦਿੱਤਾ।' ਮੁੱਖ ਮੰਤਰੀ ਨੇ ਕਿਹਾ,‘ਮੈਂ ਆਪਣੇ ਕਿਸਾਨ ਭਰਾਵਾਂ, ਜਿਨ੍ਹਾਂ ਨੂੰ ਠੇਸ ਪੁੱਜੀ ਹੈ, ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਇਹ ਬਿਆਨ ਵਾਪਸ ਲੈਂਦਾ ਹਾਂ, ਕਿਉਂਕਿ ਮੈਂ ਨਹੀਂ ਚਾਹੁੰਦਾ ਕਿ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਵੇ ਤੇ ਹਾਲਾਤ ਖ਼ਰਾਬ ਹੋਣ। ਉਨ੍ਹਾਂ ਕਿਹਾ ਕਿ ਅੰਦੋਲਨ ਕਰਨ ਦਾ ਸਭ ਨੂੰ ਅਧਿਕਾਰ ਹੈ। ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਆਗੂਆਂ ਦਾ ਵਿਰੋਧ ਛੱਡ ਕੇ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ