Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਅਮਰੀਕਾ ਵਿੱਚ 1 ਅਕਤੂਬਰ ਨੂੰ 80,000 ਗ੍ਰੀਨ ਕਾਰਡ ਵੰਡੇ ਨਾ ਜਾ ਸਕਣ ਕਾਰਨ ਬੇਕਾਰ ਹੋ ਗਏ

October 11, 2021 03:01 AM

ਵਾਸ਼ਿੰਗਟਨ, 10 ਅਕਤੂਬਰ (ਪੋਸਟ ਬਿਊਰੋ)- ਹਜ਼ਾਰਾਂ ਭਾਰਤੀ ਟੈਕਨਾਲੋਜੀ ਪੇਸ਼ੇਵਰਾਂ ਨੂੰ ਗ੍ਰੀਨ ਕਾਰਡ ਦੇਣ ਵਿੱਚ ਦੇਰੀ ਹੋਣਾ ਭਾਰਤੀ-ਅਮਰੀਕੀਆਂ ਅਤੇ ਇੱਥੇ ਰਹਿੰਦੇ ਉਨ੍ਹਾਂ ਦੇ ਡਿਪੈਂਡੈਂਟ ਬੱਚਿਆਂ ਦੀ ਚਿੰਤਾ ਦਾ ਵੱਡਾ ਕਾਰਨ ਹੈ। ਇਸ ਤਰ੍ਹਾਂ ਦ ਪ੍ਰਕਿਰਿਆ ਵਿੱਚ ਕਈ ਦਹਾਕੇ ਲੱਗ ਜਾਂਦੇ ਹਨ। ਅਜਿਹੇ ਸਖਤ ਹਾਲਾਤ ਵਿੱਚ ਅਮਰੀਕਾ ਵਿੱਚ ਇੱਕ ਅਕਤੂਬਰ ਨੂੰ ਲਗਭਗ 80,000 ਅਣਵਰਤੇ ਰੋਜ਼ਗਾਰ-ਆਧਾਰਤ ਗਰੀਨ ਕਾਰਡ, ਜਿਨ੍ਹਾਂ ਨੂੰ ਅਧਿਕਾਰਤ ਤੌਰ ਉੱਤੇ ਕਾਨੂੰਨੀ ਸਥਾਈ ਨਿਵਾਸੀ ਕਿਹਾ ਜਾਂਦਾ ਹੈ, ਬੇਕਾਰ ਹੋ ਚੁੱਕੇ ਹਨ ਅਤੇ ਇਹ ਬਰਬਾਦੀ ਇਸ ਲਈ ਹੋਈ ਕਿ ਯੂ ਐਸ ਸਿਟੀਜਨਸ਼ਿਪ ਐਂਡ ਇਮੀਗਰੇਸ਼ਨ ਸਰਵਿਸਿਜ਼ (ਯੂ ਐਸ, ਸੀ ਆਈ ਐਸ) ਗਰੀਨ ਕਾਰਡ ਦੀ ਉਡੀਕ ਕਰ ਰਹੇ ਲੱਖਾਂ ਲੋਕਾਂ ਨੂੰ ਇਹ ਕਾਰਡ ਦੇਣ ਵਿੱਚ ਅਸਮਰਥ ਰਹੀ ਅਤੇ ਇਹ ਕਾਰਡ ਤਰੀਕ ਲੰਘਣ ਕਾਰਨ ਬੇਕਾਰ ਹੋ ਗਏ ਹਨ।
ਕਈ ਦਹਾਕਿਆਂ ਤੋਂ ਗ੍ਰੀਨ ਕਾਰਡ ਦੀ ਉਡੀਕ ਕਰਦੇ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੇ ਬਾਇਡੇਨ ਪ੍ਰਸ਼ਾਸਨ ਅਤੇ ਅਮਰੀਕੀ ਕਾਂਗਰਸ ਨੂੰ ਗਰੀਨ ਕਾਰਡ ਸਲਾਟ ਖਤਮ ਨਾ ਹੋਣ ਲਈ ਜ਼ਰੂਰੀ ਤਬਦੀਲੀ ਦੀ ਅਪੀਲ ਕੀਤੀ ਸੀ। ਇਸ ਹਫਤੇ ਦੇ ਸ਼ੁਰੂ ਵਿੱਚ ਕਾਂਗਰਸ ਮੈਂਬਰ ਮੈਰੀਏਂਨੈਟ ਮਿਲਰ-ਮੀਕਸ ਨੇ ਰੋਜ਼ਗਾਰ ਵੀਜ਼ਾ ਸੁਰੱਖਿਆ ਬਿੱਲ ਪੇਸ਼ ਕੀਤਾ ਸੀ, ਜਿਹੜਾ ਯੂ ਐਸ ਸੀ ਆਈ ਐਸ ਨੂੰ ਸਾਲ 2020 ਅਤੇ 2021 ਵਿੱਚ ਉਪਯੋਗ ਲਈ ਅਣਵਰਤਿਆ ਰੋਜ਼ਗਾਰ ਆਧਾਰ ਵੀਜ਼ਾ ਰਾਖਵਾਂ ਕਰਨ ਦੀ ਇਜਾਜ਼ਤ ਦੇਵੇਗਾ। ਇਸ ਤੋਂ ਪਹਿਲਾਂ ਵਿੱਤੀ ਸਾਲ 2020 ਵਿੱਚ ਕੁੱਲ 1,22,000 ਪਰਵਾਰ-ਤਰਜੀਹੀ ਵੀਜ਼ੇ ਅਣਵਰਤੇ ਰਹਿ ਗਏ ਸਨ।ਇਸ ਦੌਰਾਨ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਜੇਨ ਸਾਕੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਗਰੀਨ ਕਾਰਡ ਜਾਰੀ ਕਰਨ ਨਾਲ ਜੁੜੀ ਪ੍ਰਣਾਲੀ ਵਿੱਚ ਦੇਰੀ ਦੀ ਸਮੱਸਿਆ ਦੂਰ ਕਰਨਾ ਚਾਹੁੰਦੇ ਹਨ। ਇਸ ਲਈ ਯਤਨ ਕੀਤੇ ਜਾ ਰਹੇ ਦੱਸੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ