Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਆਸਟਰੇਲੀਆ ਵੱਲੋਂ ਵਿਦੇਸ਼ੀ ਨਰਸਾਂ ਅਤੇ ਡਾਕਟਰਾਂ ਨੂੰ ਵੀਜ਼ੇ ਦੇਣ ਦੀ ਯੋਜਨਾ

October 12, 2021 01:26 AM

ਸਿਡਨੀ, 11 ਅਕਤੂਬਰ (ਪੋਸਟ ਬਿਊਰੋ)- ਆਸਟਰੇਲੀਆ ਦੀਆਂ ਕੌਮਾਂਤਰੀ ਸਰਹੱਦਾਂ ਵਕਤੀ ਤੌਰ ਉੱਤੇ ਮੁੜ ਖੋਲ੍ਹੀਆਂ ਜਾਣਗੀਆਂ ਤਾਂ ਜੋ ਦੋ ਹਜ਼ਾਰ ਤਜਰਬੇਕਾਰ ਵਿਦੇਸ਼ੀ ਨਰਸਾਂ ਅਤੇ ਡਾਕਟਰਾਂ ਨੂੰ ਦੇਸ਼ ਵਿੱਚ ਲਿਆਂਦਾ ਜਾ ਸਕੇ। ਦੇਸ਼ ਵਿੱਚ ਸਿਹਤ ਸੰਭਾਲ ਸਟਾਫ ਦੀ ਘਾਟ ਦਾ ਸੰਕਟ ਟਾਲਣ ਲਈ ਇਹ ਯੋਜਨਾ ਬਣੀ ਹੈ।
ਇਸ ਸੰਬੰਧ ਵਿੱਚ ਆਸਟਰੇਲੀਆ ਦੇ ਸਿਹਤ ਮੰਤਰੀ ਗ੍ਰੈਗ ਹੰਟ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ, ਜਿਨ੍ਹਾਂ ਨੇ ਪਹਿਲਾਂ ਆਸਟਰੇਲੀਆ ਵਿੱਚ ਆਉਣ ਦੀ ਅਰਜ਼ੀ ਦਿੱਤੀ ਹੋਈ ਹੈ, ਨੂੰ ਪਹਿਲ ਦੇ ਤੌਰ ਉੱਤੇ ਵੀਜ਼ਾ ਮਿਲੇਗਾ। ਇਨ੍ਹਾਂ ਵਿੱਚ ਭਾਰਤੀ ਡਾਕਟਰ ਤੇ ਨਰਸਾਂ ਵੀ ਸ਼ਾਮਲ ਹਨ। ਆਸਟਰੇਲੀਆ ਹਰ ਸਾਲ ਲੋੜ ਅਨੁਸਾਰ ਸਿੱਖਿਅਤ ਆਵਾਸ ਯੋਜਨਾ (ਐਸ ਓ ਐਲ) ਤਹਿਤ ਪੀ ਆਰ ਦੇ ਪੱਕੇ ਵੀਜ਼ੇ ਰਾਹੀਂ ਵਿਦੇਸ਼ਾਂ ਤੋਂ ਹੁਨਰਮੰਦਾਂ ਨੂੰ ਮੌਕਾ ਦਿੰਦਾ ਹੈ।ਸਿਡਨੀ ਅਤੇ ਮੈਲਬਰਨ ਦੇ ਹਸਪਤਾਲ ਕੋਵਿਡ-19 ਦੇ ਮਰੀਜ਼ਾਂ ਨਾਲ ਭਰੇ ਹੋਏ ਹਨ। ਅਗਲੇ ਛੇ ਮਹੀਨਿਆਂ ਵਿੱਚ ਸਿਹਤ ਸੰਭਾਲ ਹੋਰ ਮਜ਼ਬੂਤ ਕੀਤੇ ਜਾਣ ਦੀ ਯੋਜਨਾ ਹੈ, ਜਿਨ੍ਹਾਂ ਵਿੱਚ ਉਪ ਨਗਰ, ਲੋਕਲ ਹਸਪਤਾਲਾਂ ਅਤੇ ਜਨਰਲ ਕਲੀਨਿਕਾਂ ਦਾ ਸੁਧਾਰ ਕਰਨਾ ਸ਼ਾਮਲ ਹੈ। ਵਰਨਣ ਯੋਗ ਹੈ ਕਿ ਆਸਟਰੇਲੀਆ ਦੇ ਪ੍ਰਮੁੱਖ ਸੂਬੇ ਨਿਊ ਸਾਊਥ ਵੇਲਜ਼ ਤੋਂ ਬਾਅਦ ਵਿਕਟੋਰੀਆ ਵਿੱਚ ਕੋਰੋਨਾ ਦੀ ਦੂਜੀ ਡੈਲਟਾ ਲਹਿਰ ਦਾ ਕਹਿਰ ਹੈ। ਪਿਛਲੇ ਚਾਰ ਮਹੀਨਿਆਂ ਤੋਂ ਸਿਡਨੀ ਵਿੱਚ ਤਾਲਾਬੰਦੀ ਹੈ ਅਤੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨੱਬੇ ਫੀਸਦੀ ਲੋਕਾਂ ਨੂੰ ਦਿੱਤੀ ਗਈ ਹੈ। ਕੁਝ ਖੇਤਰਾਂ ਵਿੱਚ ਸਿਡਨੀ 11 ਅਕਤੂਬਰ ਨੂੰ ਖੁੱਲ੍ਹ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ