Welcome to Canadian Punjabi Post
Follow us on

03

July 2025
 
ਕੈਨੇਡਾ

ਸਕੂਲਾਂ ਵਿੱਚ ਕੋਵਿਡ-19 ਦੇ ਪਸਾਰ ਕਾਰਨ ਚਿੰਤਤ ਮਾਪੇ ਚਾਹੁੰਦੇ ਹਨ ਵਿਦਿਆਰਥੀ ਤੇ ਸਟਾਫ ਪਾ ਕੇ ਰੱਖਣ ਮਾਸਕ : ਸਰਵੇ

October 12, 2021 06:21 PM

ਓਟਵਾ, 12 ਅਕਤੂਬਰ (ਪੋਸਟ ਬਿਊਰੋ) : ਇੱਕ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਜੇ ਵੀ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਕਾਰਨ ਉਹ ਕਾਫੀ ਚਿੰਤਤ ਹਨ ਤੇ ਉਹ ਚਾਹੁੰਦੇ ਹਨ ਕਿ ਬੱਚੇ ਤੇ ਸਟਾਫ ਮਾਸਕ ਪਾਉਣ।
ਯੂਨੀਵਰਸਿਟੀ ਆਫ ਸਸਕੈਚਵਨ ਵਿਖੇ ਕੈਨੇਡੀਅਨ ਹੱਬ ਫੌਰ ਅਪਲਾਈਡ ਐਂਡ ਸੋਸ਼ਲ ਰਿਸਰਚ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ 1000 ਤੋਂ ਵੱਧ ਲੋਕਾਂ ਤੋਂ ਇਹ ਪੁੱਛਿਆ ਗਿਆ ਕਿ ਅਜੇ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਸਮੇਂ ਕੋਈ ਚਿੰਤਾ ਤਾਂ ਨਹੀਂ ਹੁੰਦੀ ਤੇ ਜੇ ਹੁੰਦੀ ਹੈ ਤਾਂ ਉਹ ਕੀ ਹੈ। ਉਨ੍ਹਾਂ ਤੋਂ ਇਹ ਵੀ ਪੁੱਛਿਆ ਗਿਆ ਕਿ ਕਿਹੜੇ ਪਬਲਿਕ ਹੈਲਥ ਆਰਡਰਜ਼ ਲਾਗੂ ਹੋਣੇ ਚਾਹੀਦੇ ਹਨ।
ਸਰਵੇਖਣ ਵਿੱਚ ਹਿੱਸਾ ਲੈਣ ਵਾਲਿਆਂ ਵਿੱਚੋਂ 89 ਫੀ ਸਦੀ ਨੇ ਆਖਿਆ ਕਿ ਉਹ ਵੈਕਸੀਨੇਸ਼ਨ ਕਰਵਾ ਚੁੱਕੇ ਹਨ। ਇਨ੍ਹਾਂ ਵਿੱਚੋਂ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਮਾਪਿਆਂ ਵਿੱਚੋਂ 81 ਫੀ ਸਦੀ ਨੇ ਆਖਿਆ ਕਿ ਉਨ੍ਹਾਂ ਦੇ ਬੱਚੇ ਵੀ ਵੈਕਸੀਨੇਸ਼ਨ ਕਰਵਾ ਚੁੱਕੇ ਹਨ। ਰਿਸਰਚ ਦੇ ਡਾਇਰੈਕਟਰ ਜੇਸਨ ਡਿਸਾਨੋ ਨੇ ਆਖਿਆ ਕਿ ਜਿਹੜੇ ਲੋਕ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਤੇ ਜਿਨ੍ਹਾਂ ਦੇ ਬੱਚੇ ਵੀ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਉਹ ਚਾਹੁੰਦੇ ਹਨ ਕਿ ਸਕੂਲਾਂ ਵਿੱਚ ਬੱਚੇ ਤੇ ਸਟਾਫ ਮਾਸਕ ਪਾ ਕੇ ਰੱਖਣ।
ਦੇਸ਼ ਭਰ ਵਿੱਚ ਮਹਾਂਮਾਰੀ ਦੀ ਚੌਥੀ ਵੇਵ ਦੌਰਾਨ ਮਾਪੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਲੈ ਕੇ ਚਿੰਤਤ ਵੀ ਹਨ ਤੇ ਉਨ੍ਹਾਂ ਉੱਤੇ ਬਰੀਕੀ ਨਾਲ ਨਜ਼ਰ ਵੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ 70 ਫੀ ਸਦੀ ਲੋਕਾਂ ਦਾ ਕਹਿਣਾ ਹੈ ਕਿ ਉਹ ਸਕੂਲਾਂ ਵਿੱਚ ਅਜੇ ਵੀ ਕੋਵਿਡ-19 ਦੇ ਪਸਾਰ ਨੂੰ ਲੈ ਕੇ ਚਿੰਤਤ ਹਨ। 69 ਫੀ ਸਦੀ ਪੋਸਟ ਸੈਕੰਡਰੀ ਇੰਸਟੀਚਿਊਸ਼ਨਜ਼ ਵਿੱਚ ਵਾਇਰਸ ਦੇ ਪਸਾਰ ਨੂੰ ਲੈ ਕੇ ਚਿੰਤਤ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ