Welcome to Canadian Punjabi Post
Follow us on

04

July 2025
 
ਟੋਰਾਂਟੋ/ਜੀਟੀਏ

ਟੋਰਾਂਟੋ ਜ਼ੂ ਦਾ ਦੌਰਾ ਕਰਨ ਤੋਂ ਪਹਿਲਾਂ ਮਹਿਮਾਨਾਂ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ

October 14, 2021 01:02 AM

ਟੋਰਾਂਟੋ, 13 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਜ਼ੂ ਵੱਲੋਂ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਸਾਰੇ ਵਿਜ਼ੀਟਰਜ਼ ਲਈ ਇਹ ਸ਼ਰਤ ਰੱਖੀ ਜਾ ਰਹੀ ਹੈ ਕਿ ਮਸ਼ਹੂਰ ਟੂਰਿਸਟ ਅਟਰੈਕਸ਼ਨ ਆਉਣ ਤੋਂ ਪਹਿਲਾਂ ਕੋਵਿਡ-19 ਖਿਲਾਫ ਪੂਰੀ ਵੈਕਸੀਨੇਸ਼ਨ ਕਰਵਾ ਕੇ ਹੀ ਆਉਣ।
ਇਸ ਨਵੀਂ ਨੀਤੀ, ਜਿਸ ਦਾ ਐਲਾਨ ਬੁੱਧਵਾਰ ਨੂੰ ਕੀਤਾ ਗਿਆ, ਤਹਿਤ ਮਹਿਮਾਨਾਂ, ਮੈਂਬਰਾਂ, ਬਿਜ਼ਨਸ ਪਾਰਟਨਰਜ਼ ਤੇ ਕਾਂਟਰੈਕਟਰਜ਼ ਨੂੰ ਜ਼ੂ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਦੇਣਾ ਹੋਵੇਗਾ। ਇੱਕ ਨਿਊਜ਼ ਰਲੀਜ਼ ਵਿੱਚ ਜ਼ੂ ਨੇ ਆਖਿਆ ਕਿ ਭਾਵੇਂ ਫੈਸਿਲਿਟੀਜ਼ ਕੋਲ ਲੋਕਾਂ ਦੇ ਮਨੋਰੰਜਨ ਲਈ ਕਈ ਆਊਟਡਰ ਸਪੇਸਿਜ਼ ਹਨ, ਕਈ ਇੰਡੋਰ ਸਪੇਸਿਜ਼ ਅਜਿਹੀਆਂ ਹਨ ਜਿੱਥੇ ਮਹਿਮਾਨ ਅਕਸਰ ਜਾਣਾ ਪਸੰਦ ਕਰਦੇ ਹਨ।
ਜੂ਼ ਨੇ ਆਖਿਆ ਕਿ ਉਨ੍ਹਾਂ ਨੂੰ ਆਪਣੇ ਮਹਿਮਾਨਾਂ, ਸਟਾਫ ਤੇ ਜਾਨਵਰਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਹਰ ਤਰ੍ਹਾਂ ਦੀ ਅਹਿਤਿਆਤ ਵਰਤਣੀ ਹੋਵੇਗੀ। ਟੋਰਾਂਟੋ ਜ਼ੂ ਦੇ ਸੀਈਓ ਡੌਲਫ ਡੀਜੌਂਗ ਨੇ ਇੱਕ ਲਿਖਤੀ ਬਿਆਨ ਵਿੱਚ ਆਖਿਆ ਕਿ ਕਈ ਜਾਨਵਰ, ਜਿਵੇਂ ਕਿ ਗੁਰਿੱਲਾ, ਓਰੈਂਗੋਟੈਨ, ਚੀਤਾ ਤੇ ਸ਼ੇਰ ਆਦਿ ਵੀ ਕੋਵਿਡ-19 ਕਾਰਨ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਹੇ ਹਨ। ਸਾਨੂੰ ਉਨ੍ਹਾਂ ਦੀ ਹਿਫਾਜ਼ਤ ਵੀ ਕਰਨੀ ਹੋਵੇਗੀ। ਇਹ ਪਾਲਿਸੀ 25 ਅਕਤੂਬਰ ਤੋਂ ਲਾਗੂ ਹੋਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ