Welcome to Canadian Punjabi Post
Follow us on

10

July 2025
 
ਪੰਜਾਬ

ਪੰਜਾਬ ਕਾਂਗਰਸ ਦਾ ਰੱਫੜ: ਸਿੱਧੂ ਨੇ ਹਾਈ ਕਮਾਨ ਨਾਲ ਬੈਠਕ ਪਿੱਛੋਂ ਕਿਹਾ: ਰਾਹੁਲ ਤੇ ਪ੍ਰਿਅੰਕਾ ਦਾ ਕਿਹਾ ਮੰਨਾਂਗਾ

October 15, 2021 08:07 AM

ਨਵੀਂ ਦਿੱਲੀ, 14 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੀ ਕਾਂਗਰਸਵਿੱਚ ਅੰਦਰੂਨੀ ਰੱਫੜ ਨਿਬੇੜਨ ਲਈ ਕਾਂਗਰਸ ਹਾਈ ਕਮਾਨ ਨੇ ਅੱਜਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਦਿੱਲੀਸੱਦਿਆ ਸੀ, ਮੀਟਿੰਗ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਇਸ਼ਾਰਾ ਦੇ ਦਿੱਤਾ ਕਿ ਉਹ ਹਾਈ ਕਮਾਨ ਦਾ ਕਿਹਾ ਸਭ ਕੁਝ ਮੰਨਣਗੇ।
ਕਾਂਗਰਸ ਦੇ ਕੇਂਦਰੀ ਜਨਰਲ ਸੈਕਟਰੀ ਕੇ ਸੀ ਵੇਣੂਗੋਪਾਲ ਤੇ ਪੰਜਾਬ ਦੀ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਅਸਤੀਫਾ ਦੇ ਚੁੱਕੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਪੱਖ ਰੱਖਿਆ, ਜਿਸ ਪਿੱਛੋਂ ਇਸ ਬੈਠਕਵਿੱਚ ਪੰਜਾਬ ਕਾਂਗਰਸ ਦੇ ਸੰਗਠਨ ਦੇ ਮਾਮਲਿਆਂ ਉੱਤੇ ਚਰਚਾ ਹੋਈ।ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਬੈਠਕਵਿੱਚ ਨਵਜੋਤ ਸਿੰਘਸਿੱਧੂਨਾਲ ਉਸ ਦੇ ਅਸਤੀਫ਼ੇ ਬਾਰੇ ਵੀ ਖੁੱਲ੍ਹ ਕੇਗੱਲਬਾਤ ਹੋਈ।
ਇਸ ਬੈਠਕ ਪਿੱਛੋਂਕਾਂਗਰਸ ਹਾਈ ਕਮਾਂਡ ਵੱਲੋਂਪੰਜਾਬ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਕਿ ਹਾਈਕਮਾਨ ਦਾ ਫ਼ੈਸਲਾ ਬਾਅਦ ਵਿੱਚ ਆਵੇਗਾ।ਉਨ੍ਹਾਂ ਦੱਸਿਆ ਕਿ ਬੈਠਕਵਿੱਚ ਨਵਜੋਤ ਸਿੰਘਸਿੱਧੂ ਨੇ ਸਾਫ਼ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ।ਇਸ ਤੋਂ ਸਾਫ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂਕੰਮ ਕਰਨਾ ਅਤੇ ਸੰਗਠਨ ਦਾ ਢਾਂਚਾ ਬਣਾਉਣਾਚਾਹੀਦਾ ਹੈ। ਰਾਵਤ ਨੇ ਕਿਹਾ ਕਿ ਪਹਿਲਾਂ ਨਵਜੋਤ ਸਿੰਘ ਸਿੱਧੂਤੇ ਚਰਨਜੀਤ ਸਿੰਘ ਚੰਨੀ ਨੇ ਆਪਸ ਵਿੱਚ ਵੀ ਕੁਝ ਮੁੱਦਿਆਂ ਉੱਤੇਗੱਲ ਕੀਤੀ ਸੀ ਅਤੇ ਸਾਨੂੰ ਆਸ ਹੈ ਕਿਜਲਦੀ ਹੱਲ ਨਿਕਲੇਗਾ, ਪਰ ਕੁਝ ਗੱਲਾਂ ਨੂੰ ਸਮਾਂ ਲੱਗਦਾ ਹੈ।
ਕੇਂਦਰੀ ਆਗੂਆਂ ਨਾਲ ਬੈਠਕ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ‘ਮੈਂ ਪਾਰਟੀ ਹਾਈ ਕਮਾਨ ਨੂੰ ਪੰਜਾਬ ਰਾਜ ਅਤੇ ਪੰਜਾਬ ਕਾਂਗਰਸ ਬਾਰੇ ਆਪਣੀ ਚਿੰਤਾ ਦੱਸੀ ਹੈ। ਮੈਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਉੱਤੇ ਪੂਰਾ ਭਰੋਸਾ ਹੈ। ਉਹ ਜੋ ਵੀ ਫ਼ੈਸਲਾ ਲੈਣਗੇ, ਕਾਂਗਰਸ ਤੇ ਪੰਜਾਬ ਦੀ ਭਲਾਈ ਲਈ ਹੋਵੇਗਾ। ਮੈਂ ਉਨ੍ਹਾਂ ਦੇ ਨਿਰਦੇਸ਼ਾਂ ਦਾ ਪਾਲਣ ਕਰਾਂਗਾ।’ ਇਸ ਤੋਂ ਸੰਕੇਤ ਮਿਲਿਆ ਹੈ ਕਿ ਉਹ ਪੰਜਾਬ ਦੇ ਪ੍ਰਧਾਨ ਬਣੇ ਰਹਿਣਗੇ।
ਦੂਸਰੇ ਪਾਸੇ ਅੱਜਦਿੱਲੀਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਉੱਤੇ ਬੈਠਕ ਹੋਣ ਤੋਂ ਪਹਿਲਾਂ ਦੁਪਹਿਰ ਬਾਅਦ ਪੰਜਾਬਵਿੱਚ ਵੱਡੀ ਸਿਆਸੀ ਸਰਗਰਮੀ ਇਹ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਚਾਨਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਸਿਸਵਾਂ ਫਾਰਮਵਿੱਚ ਜਾ ਪਹੁੰਚੇ। ਦੋਵੇਂ ਆਗੂਆਂਨੇ ਕਰੀਬ ਅੰਧਾ ਘੰਟਾ ਵਿਚਾਰ-ਵਟਾਂਦਰਾ ਕੀਤਾ, ਜਿਸ ਦੇ ਵੇਰਵੇ ਬਾਹਰ ਨਹੀਂ ਆ ਸਕੇ।
ਵਰਨਣ ਯੋਗ ਹੈ ਕਿ 16 ਅਕਤੂਬਰ ਨੂੰ ਕਾਂਗਰਸ ਕਾਰਜਕਾਰਨੀ ਦੀ ਬੈਠਕ ਹੋਣੀ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਅਤੇ ਫਿਰਸਿੱਧੂ ਦੇ ਅਸਤੀਫ਼ੇ ਨਾਲ ਹੋਈ ਕਿਰਕਿਰੀ ਦਾ ਮੁੱਦਾ ਉੱਠਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਾਂਗਰਸ ਦੀ ਲੀਡਰਸ਼ਿਪ ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ਦਾਰੱਫੜ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ।ਏਸੇ ਲਈ ਪਾਰਟੀ ਲੀਡਰਸ਼ਿਪ ਫ਼ੈਸਲਾ ਕਰਨਵਿੱਚ ਦੇਰ ਨਹੀਂ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ