Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਰੱਦ

October 21, 2021 02:28 AM

ਵਾਸ਼ਿੰਗਟਨ, 20 ਅਕਤੂਬਰ (ਪੋਸਟ ਬਿਊਰੋ)- ਭਾਰਤ ਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਅਮਰੀਕਾ ਵਿਚਲੀ ਅਦਾਲਤ ਵਿੱਚ ਝਟਕਾ ਲੱਗਾ ਹੈ। ਉਸ ਨੂੰ ਰਾਹਤ ਨਾ ਦਿੰਦੇ ਹੋਏ ਅਦਾਲਤ ਨੇ ਹੀਰਾ ਕਾਰੋਬਾਰੀ ਅਤੇ ਉਸ ਦੇ ਦੋ ਸਾਥੀਆਂ ਦੀ ਉਸ ਪਟੀਸ਼ਨ ਨੂੰ ਠੁਕਰਾ ਦਿੱਤਾ, ਜਿਸ ਵਿੱਚ ਉਨ੍ਹਾਂ ਤਿੰਨ ਕੰਪਨੀਆਂ ਦੇ ਟਰੱਸਟੀਆਂ ਵੱਲੋਂ ਉਨ੍ਹਾਂ ਉੱਤੇ ਲਾਏ ਧੋਖਾਧੜੀ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।ਤਿੰਨ ਅਮਰੀਕੀ ਕੰਪਨੀਆਂ ਫਾਇਰ ਸਟਾਰ ਡਾਇਮੰਡ, ਫੈਂਟੇਸੀ ਇੰਕ ਤੇ ਏ ਜੈਫ ਦੇ ਅਦਾਲਤ ਵੱਲੋਂ ਨਿਯੁਕਤ ਕੀਤੇ ਟਰੱਸਟੀ ਰਿਚਰਡ ਲੈਵਿਨ ਨੇ ਨਿਊ ਯਾਰਕ ਦੀ ਇੱਕ ਅਦਾਲਤ ਵਿੱਚ ਇਹ ਦੋਸ਼ ਲਾਏ ਹਨ। ਪਹਿਲਾਂ ਇਨ੍ਹਾਂ ਤਿੰਨਾਂ ਕੰਪਨੀਆਂ ਦੀ ਮਾਲਕੀ ਅਸਿੱਧੇ ਤੌਰ ਉੱਤੇ ਪੰਜਾਹ ਸਾਲਾ ਨੀਰਵ ਮੋਦੀ ਦੇ ਕੋਲ ਸੀ। ਲੈਵਿਨ ਨੇ ਮੋਦੀ ਤੇ ਉਸ ਦੇ ਸਾਥੀਆਂ ਮਿਹਿਰ ਭੰਸਾਲੀ ਅਤੇ ਅਜੈ ਗਾਂਧੀ ਨੂੰ ਕਰਜ਼ਾ ਦੇਣ ਵਾਲਿਆਂ ਨੂੰ ਹੋਏ ਨੁਕਸਾਨ ਲਈ 1.5 ਕਰੋੜ ਡਾਲਰ ਦਾ ਘੱਟੋ-ਘੱਟ ਮੁਆਵਜ਼ਾ ਵੀ ਮੰਗਿਆ ਹੈ।
ਦੀਵਾਲੀਆ ਹੋਣ ਦੇ ਕੇਸਾਂ ਦੀ ਸੁਣਵਾਈ ਕਰਦੀ ਨਿਊ ਯਾਰਕ ਦੀ ਅਦਾਲਤ ਦੇ ਜੱਜ ਸੀਨ ਐਚ ਲੇਨ ਨੇ ਪਿਛਲੇ ਸ਼ੁੱਕਰਵਾਰ ਇਹ ਹੁਕਮ ਜਾਰੀ ਕੀਤਾ, ਜੋ ਭਾਰਤ ਦੇ ਭਗੌੜੇ ਹੀਰਾ ਕਾਰੋਬਾਰੀ ਤੇ ਉਸ ਦੇ ਸਾਥੀਆਂ ਲਈ ਇੱਕ ਝਟਕਾ ਹੈ। ਭਾਰਤੀ ਅਮਰੀਕੀ ਵਕੀਲ ਰਵੀ ਬੱਤਰਾ ਨੇ ਕਿਹਾ, ‘ਕੋਰਟ ਨੇ ਸਪੱਸ਼ਟ ਫੈਸਲੇ ਵਿੱਚ ਅਮਰੀਕੀ ਟਰੱਸਟੀ ਰਿਚਰਡ ਲੈਵਿਨ ਦੀ ਸੋਧੀ ਸ਼ਿਕਾਇਤ ਰੱਦ ਕਰਨ ਦੀ ਅਪੀਲ, ਦੋਸ਼ੀ ਨੀਰਵ ਮੋਦੀ, ਮਿਹਿਰ ਭੰਸਾਲੀ ਅਤੇ ਅਜੈ ਗਾਂਧੀ ਦੀ ਪਟੀਸ਼ਨ ਠੁਕਰਾ ਦਿੱਤੀ ਹੈ।’ ਕੋਰਟ ਦੇ ਹੁਕਮ ਬਾਰੇ ਬੱਤਰਾ ਨੇ ਕਿਹਾ ਕਿ ਨੀਰਵ ਮੋਦੀ ਨੇ ਪੰਜਾਬ ਨੈਸ਼ਨਲ ਬੈਂਕ ਤੇ ਹੋਰਨਾਂ ਤੋਂ ਇੱਕ ਅਰਬ ਡਾਲਰ ਦੀ ਧੋਖਾਧੜੀ ਦੀ ਯੋਜਨਾ ਬਣਾ ਕੇ ਕੰਪਨੀ ਦੇ ਸ਼ੇਅਰ ਮੁੱਲ ਨੂੰ ਗਲਤ ਤਰੀਕੇ ਨਾਲ ਵਧਾਉਣ ਲਈ ਹੋਰ ਵਿਕਰੀ ਦੇ ਤੌਰ ਉੱਤੇ ਮੁਨਾਫਾ ਮੁੜ ਤੋਂ ਆਪਣੀ ਕੰਪਨੀ ਵਿੱਚ ਹੀ ਲਾਇਆ, ਪਰ ਉਹ ਬੈਂਕ ਧੋਖਾਧੜੀ ਦੇ ਰਾਹੀਂ ਆਪਣੀ ਕੰਪਨੀਆਂ ਤੋਂ ਗਲਤ ਤਰੀਕੇ ਨਾਲ ਪ੍ਰਾਪਤ ਧਨ ਨੂੰ ਹਾਸਲ ਕਰਨ ਲਈ ਤੇ ਆਪਣੇ ਨਿੱਜੀ ਫਾਇਦੇ ਲਈ ਇੱਕ ਹੋਰ ਧੋਖਾਧੜੀ ਵਿੱਚ ਸ਼ਾਮਲ ਹੋ ਗਏ ਤੇ ਉਨ੍ਹਾਂ ਨੇ ਇਸੇ ਤਰ੍ਹਾਂ ਦਿਖਾਇਆ ਜਿਵੇਂ ਇਹ ਸਾਧਰਨ ਵਪਾਰਕ ਲੈਣ-ਦੇਣ ਹੋਵੇ।ਅਦਾਲਤ ਦੇ ਹੁਕਮ ਮੁਤਾਬਕ ਲੈਵਿਨ ਦੀ ਪਟੀਸ਼ਨ ਵਿੱਚ ਨੀਰਵ ਮੋਦੀ ਦੀ ਛੇ ਸਾਲ ਦੀ ਅੰਤਰਰਾਸ਼ਟਰੀ ਧੋਖਾਧੜੀ, ਮਨੀ ਲਾਂਡਰਿੰਗ ਤੇ ਗਬਨ ਦੀ ਸਾਜ਼ਿਸ਼ ਦੇ ਸਿੱਟੇ ਵਜੋਂ ਕਰਜ਼ਦਾਰਾਂ ਤੇ ਉਨ੍ਹਾਂ ਦੀ ਜਾਇਦਾਦ ਨੂੰ ਨੀਰਵ ਮੋਦੀ ਤੇ ਉਸ ਦੇ ਸਾਥੀਆਂ ਤੋਂ ਪਹੁੰਚੇ ਨੁਕਸਾਨ ਲਈ 1.5 ਕਰੋੜ ਡਾਲਰ ਦਾ ਘੱਟੋ-ਘੱਟ ਮੁਆਵਜ਼ਾ ਵੀ ਮੰਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ